21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਗੁਰੂ ਨਗਰੀ ਨੂੰ ਸਾਫ਼ ਸੁਥਰਾ ਰੱਖਣ ਲਈ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਲਈ ਸਫ਼ਾਈ ਟੀਮਾਂ ਦਾ ਕੀਤਾ ਗਿਆ ਗਠਨ

ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ ਐਸ ਨਿੱਕੂਵਾਲ)- ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿਚ ‘ਸਾਫ਼ ਪੰਜਾਬ ਮਾਣ ਪੰਜਾਬ’ ਮੁਹਿੰਮ ਦੇ ਤਹਿਤ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਪ੍ਰਧਾਨ ਜੀਤਾ ਨੇ ਦੱਸਿਆ ਕਿ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਸਫ਼ਾਈ ਟੀਮਾਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਸੰਗਠਿਤ ਕੀਤੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 21-08-2026
ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ ਐਸ ਨਿੱਕੂਵਾਲ)- ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿਚ ‘ਸਾਫ਼ ਪੰਜਾਬ ਮਾਣ ਪੰਜਾਬ’ ਮੁਹਿੰਮ ਦੇ ਤਹਿਤ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਪ੍ਰਧਾਨ ਜੀਤਾ ਨੇ ਦੱਸਿਆ ਕਿ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਸਫ਼ਾਈ ਟੀਮਾਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਸੰਗਠਿਤ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਸ਼ਹਿਰ ਵਿਚ ਗਲੀ ਮੁਹੱਲਿਆਂ ਵਿਚ ਕੂੜੇ ਦੇ ਆਰਜੀ ਡੰਪਾਂ ਨੂੰ ਬੰਦ ਕੀਤਾ ਜਾ ਰਿਹਾ ਹੈ ਅਤੇ ਇਕ ਹਫ਼ਤੇ ਬਾਅਦ ਇਨ੍ਹਾਂ ਆਰਜੀ ਡੰਪਾਂ ’ਤੇ ਕੂੜਾ ਸੁੱਟਣ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਭਾਰੀ ਜੁਰਮਾਨਾ ਵੀ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਘਰ ਦਾ ਕੂੜਾ ਕਰਕਟ ਨਗਰ ਕੌਂਸਲ ਵਲੋਂ ਗਲੀ ਮੁਹੱਲਿਆਂ ਵਿਚ ਭੇਜੀਆਂ ਜਾ ਰਹੀਆਂ ਕੂੜਾ ਗੱਡੀਆਂ ਵਿਚ ਹੀ ਪਾਇਆ ਜਾਵੇ। ਉਨਾਂ ਸ਼ਹਿਰ ਵਾਸੀਆਂ ਤੋਂ ਸ਼ਹਿਰ ਦੀ ਸਾਫ਼ ਸਫ਼ਾਈ ਅਤੇ ਸੁੰਦਰਤਾ ਬਰਕਰਾਰ ਰੱਖਣ ਲਈ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਸੁਨੀਲ ਅਡਵਾਲ, ਨਗਰ ਕੌਂਸਲ ਦੇ ਮੀਤ ਪ੍ਰਧਾਨ ਹਰਪਾਲ ਕੌਰ, ਕੌਂਸਲਰ ਅਰਸ਼ਵਿੰਦਰ ਕੌਰ, ਜਸਪ੍ਰੀਤ ਸਿੰਘ ਅਰੋੜਾ, ਕੌਂਸਲਰ ਕਮਲਜੀਤ ਸਿੰਘ, ਕੌਂਸਲਰ ਸੁਖਦੇਵ ਸਿੰਘ ਬੀਟੀ, ਕਮਲਜੀਤ ਭੱਟੀ, ਹਰਜੋਤ ਸਿੰਘ, ਬਹਾਦਰ ਸਿੰਘ ਸੈਨੇਟਰੀ ਇੰਸਪੈਕਟਰ, ਐਡਵੋਕੇਟ ਮਨਦੀਪ ਸਿੰਘ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਸਫ਼ਾਈ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਕਲੱਬ ਦੇ ਆਨਰੇਰੀ ਮੈਂਬਰ ਰਣਜੀਤ ਸਿੰਘ ਗਿੱਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਰਹੇ ਕਲੱਬ ਦੇ ਮੈਂਬਰ। ਪ੍ਰੈੱਸ ਕਲੱ... ਅਗਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ ਲਗਾਇਆ
Ad Position 24