21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਤੀਜ ਦਾ ਤਿਉਹਾਰ ਯਾਦਗਾਰੀ ਹੋ ਨਿੱਬੜਿਆ

ਨੂਰਪੁਰ ਬੇਦੀ, 20 ਅਗਸਤ (ਵਿੰਦਰਪਾਲ ਝਾਂਡੀਆਂ)- ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਸੀ. ਬੀ.

Ad Position 21
No active advertisement
ਅਜੀਤ ਡੈਸਕ 21-08-2026
ਨੂਰਪੁਰ ਬੇਦੀ, 20 ਅਗਸਤ (ਵਿੰਦਰਪਾਲ ਝਾਂਡੀਆਂ)- ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਸੀ.ਬੀ.ਐਸ.ਈ ਪਬਲਿਕ ਸਕੂਲ ਟਿੱਬਾ ਨੰਗਲ ਵਿਖੇ ਤੀਜ ਦਾ ਤਿਉਹਾਰ ਧੂਮ ਧੜੱਕੇ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਮੁੱਚੇ ਸਕੂਲ ਦਾ ਮਾਹੌਲ ਪੰਜਾਬੀ ਸਭਿਆਚਾਰ ਦੇ ਰੰਗਾਂ ‘ਚ ਰੰਗਿਆ ਗਿਆ ਅਤੇ ਵਿਦਿਆਰਥਣਾਂ ਨੇ ਆਪਣੇ ਮਨਮੋਹਕ ਪ੍ਰਦਰਸ਼ਨ ਨਾਲ ਸਭ ਦਾ ਮਨਮੋਹ ਲਿਆ। ਸਮਾਗਮ ਦੀ ਸ਼ੁਰੂਆਤ ਸ਼ੁੱਭਕਾਮਨਾਵਾਂ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥਣਾਂ ਨੇ ਗਿੱਧਾ ਅਤੇ ਪੰਜਾਬੀ ਲੋਕ-ਸੱਭਿਆਚਾਰ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਦੌਰਾਨ ਕੋਰੀਓਗ੍ਰਾਫੀ ਲੋਕ-ਗੀਤ, ਕਵਿਤਾਵਾਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਨੇ ਸਾਰਿਆਂ ਨੂੰ ਖ਼ੂਬ ਪ੍ਰਭਾਵਿਤ ਕੀਤਾ। ਤੀਆਂ ਦੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜੀਆਂ ਨਿੱਕੀਆਂ ਨਿੱਕੀਆਂ ਵਿਦਿਆਰਥਣਾਂ ਨੇ ਤੀਜ ਦੇ ਤਿਉਹਾਰ ਦੀ ਮਹੱਤਤਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਵਿਦਿਆਰਥਣਾਂ ਵਲੋਂ ਪੇਸ਼ ਕੀਤੀਆਂ ਗਈਆਂ ਸਕਿੱਟਾਂ ਰਾਹੀਂ ਸਮਾਜਿਕ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਸੰਦੇਸ਼ ਵੀ ਦਿੱਤਾ ਗਿਆ। ਹਾਜ਼ਰ ਸਟਾਫ਼ ਨੇ ਵਿਦਿਆਰਥਣਾਂ ਦੀ ਪ੍ਰਤਿਭਾ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਤਾੜੀਆਂ ਨਾਲ ਉਨ੍ਹਾਂ ਦਾ ਹੌਸਲਾ ਵਧਾਇਆ। ਮੰਨਤਪ੍ਰੀਤ ਕੌਰ (9ਵੀਂ) ਮਿਸ ਤੀਜ ਅਤੇ ਪ੍ਰਿਆਂਸਦੀਪ ਕੌਰ (ਚੌਥੀ) ਮਿਸ ਪੰਜਾਬਣ ਚੁਣੀਆਂ ਗਈਆਂ। ਸਕੂਲ ਦੀ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਨੇ ਸਾਰਿਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਤੀਆਂ ਸਿਰਫ਼ ਮਨੋਰੰਜਨ ਦਾ ਤਿਉਹਾਰ ਨਹੀਂ, ਸਗੋਂ ਪੰਜਾਬੀ ਸਭਿਆਚਾਰ, ਲੋਕ-ਗੀਤਾਂ, ਲੋਕ-ਨਾਚਾਂ, ਪਹਿਰਾਵੇ ਅਤੇ ਪੁਰਾਤਨ ਰਵਾਇਤਾਂ ਨਾਲ ਜੁੜਿਆ ਹੋਇਆ ਸਾਡਾ ਅਮੀਰ ਵਿਰਸਾ ਹੈ। ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਸਮਾਗਮ ਦੇ ਅੰਤ ਵਿਚ ਪ੍ਰੋਗਰਾਮ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਦੀ ਲੁਠੇੜੀ ਸਕੂਲ ਵਿਖੇ ਪ੍ਰਿੰਸੀਪਲ ਲੌਂਗੀਆ ਨੇ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਪ੍ਰੈੱਸ ਕਲੱਬ ਦੇ ਆਨਰੇਰੀ ਮੈਂਬਰ ਰਣਜੀਤ ਸਿੰਘ ਗਿੱਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਰਹੇ ਕਲੱਬ ਦੇ ਮੈਂਬਰ। ਪ੍ਰੈੱਸ ਕਲੱ...
Ad Position 24