20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਖ਼ਾਲਸਾ ਗਰਲਜ਼ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਰਿੰਡਾ, 20 ਅਗਸਤ (ਤਰਲੋਚਨ ਸਿੰਘ ਕੰਗ)- ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੰਜਾਬੀ ਵਿਭਾਗ ਵਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 21-08-2026
ਮੋਰਿੰਡਾ, 20 ਅਗਸਤ (ਤਰਲੋਚਨ ਸਿੰਘ ਕੰਗ)- ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੰਜਾਬੀ ਵਿਭਾਗ ਵਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਕਾਲਜ ਵਿਚ ਸ਼ੁਰੂ ਹੋਏ ਨਵੇਂ ਵਿੱਦਿਅਕ ਸੈਸ਼ਨ 2026-27 ਵਿਚ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕਾਲਜ ਵਿਚ ਹੋਣ ਵਾਲੀਆਂ ਸਾਰੀਆਂ ਵਿੱਦਿਅਕ ਤੇ ਸਹਿ-ਵਿਦਿਅਕ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਤੀਆਂ ਦੇ ਸਮਾਗਮ ਵਿਚ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਵੀਰਪਾਲ ਕੌਰ ਅਤੇ ਪ੍ਰੋ. ਪਰਮਿੰਦਰ ਕੌਰ ਵਲੋਂ ਨਿਭਾਈ ਗਈ। ਉਨ੍ਹਾਂ ਦੱਸਿਆ ਕਿ ਪ੍ਰੋ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਾਲਜ ਦੀ ਗਿੱਧਾ ਟੀਮ ਨੇ ਗਿੱਧਾ ਪਾ ਕੇ ਖ਼ੂਬ ਰੰਗ ਬੰਨ੍ਹਿਆ। ਇਸ ਮੌਕੇ ਮਹਿੰਦੀ ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੇ ਵੀ ਮਹਿੰਦੀ ਦੇ ਖ਼ੂਬਸੂਰਤ ਨਮੂਨੇ ਪੇਸ਼ ਕੀਤੇ। ਮਹਿੰਦੀ ਮੁਕਾਬਲੇ ਵਿਚ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਗੁਰਲੀਨ ਕੌਰ ਨੂੰ ਮਿਸ ਫਰੈਸ਼ਰ ਅਤੇ ਮਨਸੀਰਤ ਕੌਰ ਨੂੰ ਮਿਸ ਤੀਜ ਚੁਣਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਭਨੂਪਲੀ ਰੇਲ ਪ੍ਰਾਜੈਕਟ ਨਾਲ ਨੰਗਲ ਬਰਬਾਦ ਨਹੀਂ ਹੋਵੇਗਾ-ਸਚਿਨ ਪਾਠਕ ਅਨਾਜ ਮੰਡੀ ਲਾਗੇ ਬਣੇਗਾ ਨਵਾਂ ਜੁਡੀਸ਼ੀਅਲ ਕੰਪਲੈਕਸ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਦੀ ਲੁਠੇੜੀ ਸਕੂਲ ਵਿਖੇ ਪ੍ਰਿੰਸੀਪਲ ਲੌਂਗੀਆ ਨੇ ਕਰਵਾਈ ਸ਼ੁਰੂਆਤ
Ad Position 24