20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਚੌਧਰੀ ਧਰਮ ਪਾਲ ਪ੍ਰਧਾਨ ਅਤੇ ਹਰਭਜਨ ਸਿੰਘ ਢਿੱਲੋਂ ਜਨਰਲ ਸਕੱਤਰ ਚੁਣੇ

ਸੁਖਸਾਲ, 20 ਅਗਸਤ (ਪੱਤਰ ਪ੍ਰੇਰਕ)- ਸਤਲੁਜ ਪ੍ਰੈੱਸ ਕਲੱਬ (ਰਜਿ.) ਸੁਖਸਾਲ ਦੀ ਮੀਟਿੰਗ ਕਲੱਬ ਦੇ ਸਮੁੱਚੇ ਮੈਂਬਰਾਂ ਦੀ ਹਾਜ਼ਰੀ ਵਿਚ ਹੋਈ।

Ad Position 21
No active advertisement
ਅਜੀਤ ਡੈਸਕ 21-08-2026
ਸੁਖਸਾਲ, 20 ਅਗਸਤ (ਪੱਤਰ ਪ੍ਰੇਰਕ)- ਸਤਲੁਜ ਪ੍ਰੈੱਸ ਕਲੱਬ (ਰਜਿ.) ਸੁਖਸਾਲ ਦੀ ਮੀਟਿੰਗ ਕਲੱਬ ਦੇ ਸਮੁੱਚੇ ਮੈਂਬਰਾਂ ਦੀ ਹਾਜ਼ਰੀ ਵਿਚ ਹੋਈ। ਮੀਟਿੰਗ ਦੀ ਸ਼ੁਰੂਆਤ ਕਲੱਬ ਦੇ ਅਕਾਲ ਚਲਾਣਾ ਕਰ ਗਏ ਪ੍ਰਧਾਨ ਮਾਸਟਰ ਮਲਕੀਅਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਮੌਕੇ ਸਮੂਹ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ। ਇਸ ਉਪਰੰਤ ਕਲੱਬ ਵਲੋਂ ਸਮੇਂ-ਸਮੇਂ ‘ਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਸਮਾਜ ਭਲਾਈ ਦੀਆਂ ਸਕੀਮਾਂ ਅਤੇ ਲੋਕ ਹਿਤ ਦੇ ਕਾਰਜਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਨਵੇਂ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿਚ ਚੌਧਰੀ ਧਰਮ ਪਾਲ ਨੂੰ ਪ੍ਰਧਾਨ, ਹਰਭਜਨ ਸਿੰਘ ਢਿੱਲੋਂ ਨੂੰ ਜਨਰਲ ਸਕੱਤਰ ਅਤੇ ਅਜੇ ਕੌਸ਼ਲ ਨੂੰ ਕੈਸ਼ੀਅਰ ਚੁਣਿਆ ਗਿਆ। ਨਵੇਂ ਚੁਣੇ ਅਹੁਦੇਦਾਰਾਂ ਨੇ ਕਲੱਬ ਦੀ ਮਜ਼ਬੂਤੀ, ਬਿਹਤਰੀ ਅਤੇ ਤਰੱਕੀ ਲਈ ਇਮਾਨਦਾਰੀ ‘ਤੇ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਲਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਐਡਵੋਕੇਟ ਪਰਮਜੀਤ ਸਿੰਘ ਪੰਮਾ ਨੂੰ ਕਲੱਬ ਦਾ ਲੀਗਲ ਐਡਵਾਈਜ਼ਰ ਅਤੇ ਸਮਾਜ ਸੇਵੀ ਸ਼ਿਵ ਕੁਮਾਰ ਬੋਬੀ ਨੂੰ ਕਲੱਬ ਦਾ ਸਰਪ੍ਰਸਤ ਚੁਣਿਆ ਗਿਆ। ਉਨ੍ਹਾਂ ਨੇ ਕਲੱਬ ਦੇ ਸਮਾਜ ਭਲਾਈ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਜੁਝਾਰ ਸਿੰਘ ਭੱਲੜੀ, ਸੁਧੀਰ ਕੁਮਾਰ ਪ੍ਰਿੰਸ, ਅਸ਼ਵਨੀ ਸੈਣੀ, ਪੂਨਮ ਜੋਸ਼ੀ ਤੋਂ ਇਲਾਵਾ ਕਲੱਬ ਦੇ ਹੋਰ ਮੈਂਬਰ ਤੇ ਪਤਵੰਤੇ ਵਿਅਕਤੀ ਹਾਜ਼ਰ ਸਨ। ਮੀਟਿੰਗ ਦੌਰਾਨ ਕਲੱਬ ਦੀਆਂ ਭਵਿੱਖੀ ਗਤੀਵਿਧੀਆਂ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਵੀ ਵਿਚਾਰ ਸਾਂਝੇ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਮਾਤਾ ਦੀ ਚੌਂਕੀ ’ਚ ਵਿਧਾਇਕ ਦਿਨੇਸ਼ ਚੱਢਾ ਨੇ ਭਰੀ ਹਾਜ਼ਰੀ ਮਾਤਾ ਦੇ ਭਗਤਾਂ ਨੂੰ ਸਮਾਜ ਸੇਵਾ ਲਈ ਅੱਗੇ ਆਉਣ ਦੀ ਕੀਤੀ ਅਪੀ... ਅਗਲੀ ਖ਼ਬਰ ਭਨੂਪਲੀ ਰੇਲ ਪ੍ਰਾਜੈਕਟ ਨਾਲ ਨੰਗਲ ਬਰਬਾਦ ਨਹੀਂ ਹੋਵੇਗਾ-ਸਚਿਨ ਪਾਠਕ ਅਨਾਜ ਮੰਡੀ ਲਾਗੇ ਬਣੇਗਾ ਨਵਾਂ ਜੁਡੀਸ਼ੀਅਲ ਕੰਪਲੈਕਸ...
Ad Position 24