20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮਾਤਾ ਦੀ ਚੌਂਕੀ ’ਚ ਵਿਧਾਇਕ ਦਿਨੇਸ਼ ਚੱਢਾ ਨੇ ਭਰੀ ਹਾਜ਼ਰੀ ਮਾਤਾ ਦੇ ਭਗਤਾਂ ਨੂੰ ਸਮਾਜ ਸੇਵਾ ਲਈ ਅੱਗੇ ਆਉਣ ਦੀ ਕੀਤੀ ਅਪੀਲ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਸਾਉਣ ਦੇ ਨਵਰਾਤਿਆਂ ਮੌਕੇ ਸ੍ਰੀ ਨੈਣਾ ਦੇਵੀ ਮੰਦਰ ਮਲਿਕਪੁਰ, ਰੂਪਨਗਰ ਵਿਖੇ ਕਰਵਾਈ ਮਾਤਾ ਦੀ ਚੌਕੀ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਨੇਸ਼ ਚੱਢਾ ਨੇ ਸ਼ਰਧਾ ਨਾਲ ਹਾਜ਼ਰੀ ਭਰੀ ਅਤੇ ਮਾਤਾ ਦੇ ਦਰਬਾਰ ਵਿਚ ਪੂਜਾ-ਅਰਚਨਾ ਕੀਤੀ। ਇਸ ਮੌਕੇ ਵਿਧਾਇਕ ਚੱਢਾ ਨੇ ਮੰਦਰ ਕਮੇਟੀ ਵਲੋਂ ਹਰ ਸਾਲ ਭਗਤਾਂ ਲਈ ਕੀਤੇ ਜਾਂਦੇ ਲੰਗਰ ਤੇ ਰਿਹਾਇਸ਼ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

Ad Position 21
No active advertisement
ਮਾਤਾ ਨੈਣਾ ਦੇਵੀ ਮੰਦਰ ਵਿਖੇ ਧਾਰਮਿਕ ਸਮਾਗਮ ਵਿਚ ਸ਼ਾਮਿਲ ਹੋਏ ਵਿਧਾਇਕ ਦਿਨੇਸ਼ ਚੱਢਾ ਤੇ ਹੋਰਾਂ ਦਾ ਸਨਮਾਨ ਕਰ ਰਹੇ ਪ੍ਰਬੰਧਕ। 21-08-2026
ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਸਾਉਣ ਦੇ ਨਵਰਾਤਿਆਂ ਮੌਕੇ ਸ੍ਰੀ ਨੈਣਾ ਦੇਵੀ ਮੰਦਰ ਮਲਿਕਪੁਰ, ਰੂਪਨਗਰ ਵਿਖੇ ਕਰਵਾਈ ਮਾਤਾ ਦੀ ਚੌਕੀ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਨੇਸ਼ ਚੱਢਾ ਨੇ ਸ਼ਰਧਾ ਨਾਲ ਹਾਜ਼ਰੀ ਭਰੀ ਅਤੇ ਮਾਤਾ ਦੇ ਦਰਬਾਰ ਵਿਚ ਪੂਜਾ-ਅਰਚਨਾ ਕੀਤੀ। ਇਸ ਮੌਕੇ ਵਿਧਾਇਕ ਚੱਢਾ ਨੇ ਮੰਦਰ ਕਮੇਟੀ ਵਲੋਂ ਹਰ ਸਾਲ ਭਗਤਾਂ ਲਈ ਕੀਤੇ ਜਾਂਦੇ ਲੰਗਰ ਤੇ ਰਿਹਾਇਸ਼ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਮਾਤਾ ਦੇ ਭਗਤਾਂ ਨੂੰ ਸਮਾਜ ਸੇਵੀ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੂਪਨਗਰ ਸ਼ਹਿਰ ਦੀ ਵਾਟਰ ਸਪਲਾਈ ਸਕੀਮ ਵਿਚ ਵਾਧਾ ਕਰਨ ਲਈ ਵਿਸ਼ੇਸ਼ ਪੁਲ ਦਾ ਨਿਰਮਾਣ ਸ਼ੁਰੂ ਹੋ ਚੁੱਕਾ ਹੈ, ਜਿਸ ਰਾਹੀਂ ਪਾਣੀ ਦੀ ਪਾਈਪਲਾਈਨ ਲੰਘਾਈ ਜਾਵੇਗੀ ਅਤੇ ਸ਼ਹਿਰ ਨੂੰ ਪਾਣੀ ਦੀ ਬਿਹਤਰ ਸਪਲਾਈ ਮਿਲੇਗੀ। ਇਸ ਤੋਂ ਇਲਾਵਾ ਸਰਹਿੰਦ ਨਹਿਰ ’ਤੇ ਪੁਰਾਣੇ ਬੱਸ ਅੱਡੇ ਨੇੜੇ ਪੁਲ ਦਾ ਕੰਮ ਵੀ ਜਲਦ ਸ਼ੁਰੂ ਹੋਣ ਦੀ ਗੱਲ ਉਨ੍ਹਾਂ ਦੱਸੀ। ਚੱਢਾ ਨੇ ਮੰਦਰ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਆਰੇ ਵਾਲੇ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਸੁੰਦਰ ਮੰਦਰ ਦੀ ਉਸਾਰੀ ਅਤੇ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਲਈ ਲੰਗਰ ਤੇ ਰਿਹਾਇਸ਼ ਦੇ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਮਾਤਾ ਦੀ ਚੌਕੀ ਦੌਰਾਨ ਪ੍ਰਸਿੱਧ ਗਾਇਕ ਮੁਕੇਸ਼ ਮੋਦਗਿੱਲ ਅਤੇ ਬੌਬੀ ਚੌਹਾਨ ਨੇ ਮਾਤਾ ਦੀਆਂ ਭੇਟਾਂ ਦਾ ਗੁਣਗਾਨ ਕੀਤਾ। ਭਜਨਾਂ ਦੀਆਂ ਧੁਨਾਂ ’ਤੇ ਸ਼ਰਧਾਲੂ ਭਾਵ-ਵਿਭੋਰ ਹੋ ਕੇ ਝੂਮਦੇ ਨਜ਼ਰ ਆਏ। ਇਸ ਮੌਕੇ ਮੰਦਰ ਕਮੇਟੀ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਸਮੇਤ ਮੰਦਰ ਕਮੇਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਹਾਕੀ ਦੇ ਮੁਕਾਬਲੇ ਕਰਵਾਏ ਹਾਕਸ ਸਟੇਡੀਅਮ ਸਮਰਾਲਾ ਵਿਖੇ ਵੱਖ-ਵੱਖ ਉਮਰ ਵਰਗਾਂ ਵਿਚ ਟ... ਅਗਲੀ ਖ਼ਬਰ ਚੌਧਰੀ ਧਰਮ ਪਾਲ ਪ੍ਰਧਾਨ ਅਤੇ ਹਰਭਜਨ ਸਿੰਘ ਢਿੱਲੋਂ ਜਨਰਲ ਸਕੱਤਰ ਚੁਣੇ
Ad Position 24