20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਹਾਕੀ ਦੇ ਮੁਕਾਬਲੇ ਕਰਵਾਏ ਹਾਕਸ ਸਟੇਡੀਅਮ ਸਮਰਾਲਾ ਵਿਖੇ ਵੱਖ-ਵੱਖ ਉਮਰ ਵਰਗਾਂ ਵਿਚ ਟੀਮਾਂ ਵਲੋਂ ਜਿੱਤਾਂ ਦਰਜ

ਰੂਪਨਗਰ, 20 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਹਾਕੀ ਦੇ ਮੁਕਾਬਲੇ ਸਥਾਨਕ ਹਾਕਸ ਸਟੇਡੀਅਮ ਸਮਰਾਲਾ ਵਿਖੇ ਉਤਸ਼ਾਹ ਪੂਰਵਕ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲੈਂਦਿਆਂ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 21-08-2026
ਰੂਪਨਗਰ, 20 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਹਾਕੀ ਦੇ ਮੁਕਾਬਲੇ ਸਥਾਨਕ ਹਾਕਸ ਸਟੇਡੀਅਮ ਸਮਰਾਲਾ ਵਿਖੇ ਉਤਸ਼ਾਹ ਪੂਰਵਕ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲੈਂਦਿਆਂ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਹਾਕੀ ਮੁਕਾਬਲਿਆਂ ਦਾ ਰਸਮੀ ਆਗਾਜ਼ ਪ੍ਰਿੰਸੀਪਲ ਜਗਤਾਰ ਸਿੰਘ, ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ, ਵਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਅੱਜ ਕਰਵਾਏ ਗਏ ਅੰਡਰ-17 ਅਤੇ ਅੰਡਰ-14 ਲੜਕਿਆਂ ਦੇ ਹਾਕੀ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਫਸਵੇਂ ਮੁਕਾਬਲੇ ਪੇਸ਼ ਕੀਤੇ। ਅੰਡਰ-17 ਉਮਰ ਵਰਗ ਦੇ ਪਹਿਲੇ ਗੇੜ ਵਿਚ ਹੋਲੀ ਫੈਮਿਲੀ ਕਾਨਵੈਂਟ ਸਕੂਲ, ਸੰਤ ਕਰਮ ਸਿੰਘ ਅਕੈਡਮੀ, ਸਰਕਾਰੀ ਆਦਰਸ਼ ਸਕੂਲ ਸ੍ਰੀ ਅਨੰਦਪੁਰ ਸਾਹਿਬ, ਖ਼ਾਲਸਾ ਸਕੂਲ ਰੂਪਨਗਰ ਅਤੇ ਡੀ.ਏ.ਵੀ. ਸਕੂਲ ਦੀਆਂ ਟੀਮਾਂ ਨੇ ਆਪਣੇ-ਆਪਣੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਅੰਡਰ-14 ਉਮਰ ਵਰਗ ਦੇ ਪਹਿਲੇ ਗੇੜ ਵਿਚ ਰਘੂਨਾਥ ਸਹਾਇ ਸਕੂਲ ਅਤੇ ਸੰਤ ਕਰਮ ਸਿੰਘ ਅਕੈਡਮੀ ਦੀਆਂ ਟੀਮਾਂ ਜੇਤੂ ਰਹੀਆਂ। ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਤੇਜ਼ ਰਫ਼ਤਾਰ ਖੇਡ, ਬਿਹਤਰੀਨ ਪਾਸਿੰਗ ਅਤੇ ਸ਼ਾਨਦਾਰ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਨਜਿੰਦਰ ਸਿੰਘ ਡੀ.ਪੀ., ਵਰਿੰਦਰ ਸਿੰਘ ਡੀ.ਪੀ. ਅਤੇ ਚਰਨਜੀਤ ਸਿੰਘ ਡੀ.ਪੀ.ਈ. ਨੇ ਆਫ਼ੀਸ਼ੀਏਟਿੰਗ ਦੀ ਜ਼ਿੰਮੇਵਾਰੀ ਨਿਭਾਈ। ਇਸ ਤੋਂ ਇਲਾਵਾ ਰਵਿੰਦਰ ਸਿੰਘ ਏ.ਜੀ. ਪੰਜਾਬ, ਕੋਚ ਇੰਦਰਜੀਤ ਸਿੰਘ, ਕੋਚ ਲਵਜੀਤ ਸਿੰਘ, ਪੁਨੀਤ ਸਿੰਘ ਲਾਲੀ, ਰਣਵੀਰ ਕੌਰ, ਰਜਿੰਦਰ ਕੌਰ ਅਤੇ ਨਰਿੰਦਰ ਸੈਣੀ ਵੱਲੋਂ ਟੂਰਨਾਮੈਂਟ ਦੌਰਾਨ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸੱਭਿਆਚਾਰ, ਗਿੱਧੇ, ਲੋਕ ਗੀਤਾਂ ਅਤੇ ਪੰਜਾਬੀ ਪਹਿਰਾਵਿਆਂ ਨੇ ਬੰਨ੍ਹਿਆ ਰੰਗ ਅਗਲੀ ਖ਼ਬਰ ਮਾਤਾ ਦੀ ਚੌਂਕੀ ’ਚ ਵਿਧਾਇਕ ਦਿਨੇਸ਼ ਚੱਢਾ ਨੇ ਭਰੀ ਹਾਜ਼ਰੀ ਮਾਤਾ ਦੇ ਭਗਤਾਂ ਨੂੰ ਸਮਾਜ ਸੇਵਾ ਲਈ ਅੱਗੇ ਆਉਣ ਦੀ ਕੀਤੀ ਅਪੀ...
Ad Position 24