20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰੂਪਨਗਰ ਵਿਖੇ ਭਾਜਪਾ ਦੀ ਸੰਗਠਨਾਤਮਿਕ ਮੀਟਿੰਗ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਭਾਰਤੀ ਜਨਤਾ ਪਾਰਟੀ ਦੀ ਸੰਗਠਨਾਤਮਕ ਮੀਟਿੰਗ ਆਸ਼ੀਰਵਾਦ ਹੋਟਲ, ਰੂਪਨਗਰ ਵਿਖੇ ਹੋਈ, ਜਿਸ ਵਿਚ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਰੂਪਨਗਰ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਗਿਲਕੋ ਗਰੁੱਪ ਅਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਤੇ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਵਲੋਂ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-08-2026
ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਭਾਰਤੀ ਜਨਤਾ ਪਾਰਟੀ ਦੀ ਸੰਗਠਨਾਤਮਕ ਮੀਟਿੰਗ ਆਸ਼ੀਰਵਾਦ ਹੋਟਲ, ਰੂਪਨਗਰ ਵਿਖੇ ਹੋਈ, ਜਿਸ ਵਿਚ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਰੂਪਨਗਰ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਗਿਲਕੋ ਗਰੁੱਪ ਅਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਤੇ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਵਲੋਂ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਪਾਰਟੀ ਦਾ ਮੁੱਖ ਟੀਚਾ ਹਨ ਤੇ ਇਸ ਲਈ ਹੁਣ ਤੋਂ ਹੀ ਬੂਥ ਪੱਧਰ ‘ਤੇ ਯੋਜਨਾਬੱਧ ਢੰਗ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰੇਕ ਅਹੁਦੇਦਾਰ ਤੇ ਵਰਕਰ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਅਤੇ ਇਮਾਨਦਾਰੀ ਨਾਲ ਨਿਭਾਏ। ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਭਾਜਪਾ ਦੀ ਗੱਲ ਹੁਣ ਸ਼ਹਿਰਾਂ ਤੱਕ ਹੀ ਨਹੀਂ, ਸਗੋਂ ਪਿੰਡਾਂ ਦੀਆਂ ਸੱਥਾਂ ਤੱਕ ਵੀ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਦੇ ਵਧ ਰਹੇ ਪ੍ਰਭਾਵ ਦਾ ਸੰਕੇਤ ਹੈ। ਉਨ੍ਹਾਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਅਹੁਦੇਦਾਰਾਂ ਅਤੇ ਕਾਰਜਕਰਤਾਵਾਂ ਵਿਚਕਾਰ ਬਿਹਤਰ ਤਾਲਮੇਲ, ਨਿਰੰਤਰ ਸੰਵਾਦ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮੀ ਨੂੰ ਹੋਰ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਪਾਰਟੀ ਨਾਲ ਜੋੜਨ ਤੇ ਭਾਜਪਾ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇ। ਮੀਟਿੰਗ ਦੌਰਾਨ ਬੂਥ ਕਮੇਟੀਆਂ ਨੂੰ ਸਰਗਰਮ ਕਰਨ, ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ, ਆਪਸੀ ਤਾਲਮੇਲ ਵਧਾਉਣ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਰਜਕਰਤਾਵਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰਨ ਅਤੇ ਪਾਰਟੀ ਦੇ ਹਰੇਕ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਦੀ ਅਪੀਲ ਕੀਤੀ ਗਈ, ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਜਪਾ ਦਾ ਹਰ ਕਾਰਜਕਰਤਾ ਸੰਗਠਨ ਦੀ ਰੀੜ੍ਹ ਦੀ ਹੱਡੀ ਹੈ ਤੇ ਜ਼ਿਲ੍ਹਾ ਰੂਪਨਗਰ ਦੀ ਸਮੁੱਚੀ ਟੀਮ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਕਾਰਜਕਰਤਾਵਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਮਨਪ੍ਰੀਤ ਕੌਰ ਰਾਏ, ਰਮਨ ਜਿੰਦਲ, ਦਰਸ਼ਨ ਸਿੰਘ ਸ਼ਿਵਜੋਤ, ਭਗਤ ਸਿੰਘ, ਰਾਜੇਸ਼ਵਰ ਨੱਡਾ, ਮਹਿੰਦਰਪਾਲ, ਵਿਸ਼ੂ ਹੇਮੰਤ ਕਪਿਲਾ, ਐਡਵੋਕੇਟ ਅਮਨ ਸਿੰਘ ਕਾਬੜਵਾਲ, ਅਸ਼ਵਨੀ ਸ਼ਰਮਾ, ਰਵਿੰਦਰ ਸਿੰਘ, ਗਗਨ ਗੁਪਤਾ, ਸਤਿੰਦਰ ਨਾਗੀ, ਕ੍ਰਿਸ਼ਨ ਕੁਮਾਰ ਅੱਤਰੀ, ਜਗਦੀਸ਼ ਸਿੰਘ ਕਟਲੀ, ਰੋਸ਼ਨ ਲਾਲ ਟੇਡੇਵਾਲ ਚੌਹਾਨ, ਨਵੀਨ ਕੁਮਾਰ ਵਸ਼ਿਸ਼ਟ, ਇੰਦਰਪਾਲ ਸਿੰਘ, ਰਤਨ ਕੁਮਾਰ ਧਰਨੇੜਾ, ਡਾ. ਜੀਵਨ, ਧਰਮਿੰਦਰ ਸਿੰਘ ਭਿੰਦਾ, ਓਂਕਾਰ ਅਭਿਆਣਾ, ਚੇਤਨਾ ਵਰਮਾ, ਜਤਿੰਦਰ ਕੌਰ, ਹਿਮਾਂਸ਼ੂ ਕੱਕੜ, ਅਵਤਾਰ ਸਿੰਘ ਪੱਪੀ ਬਿੰਦਰਖ ਤੇ ਮੇਜਰ ਅੰਜੂ ਬਾਲਾ ਸਿੰਘ ਸਮੇਤ ਵੱਡੀ ਗਿਣਤੀ ’ਚ ਪਾਰਟੀ ਅਹੁਦੇਦਾਰ ਤੇ ਕਾਰਜਕਰਤਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਰਸੇ ਦੇ ਰੰਗਾਂ ’ਚ ਰੰਗਿਆ ਨੰਗਲ ਦਾ ‘ਮੇਲਾ ਤੀਆਂ ਦਾ’ ਰਵਾਇਤੀ ਪਹਿਰਾਵੇ ’ਚ ਕਿੱਕਲੀ-ਗਿੱਧਾ ਪਾਉਂਦੀਆਂ ਮਹਿਲਾਵਾਂ ਨੇ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕੱਢੀ ਮਸ਼ਾਲ ਯਾਤਰਾ ਅਗਲੇ ਪੜਾਅ ਲਈ ਰਵਾਨਾ
Ad Position 24