ਸਿੱਖਿਆ ਮੰਤਰੀ ਬੈਂਸ ਤੇ ਬਾਬਾ ਸਤਨਾਮ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਮੇਲੇ ਦੌਰਾ ਕੀਤਾ ਸਿਜਦਾ
ਨੂਰਪੁਰ ਬੇਦੀ, 21 ਅਗਸਤ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਾਬਾ ਜ਼ਿੰਦਾ ਸ਼ਹੀਦ ਮੇਲੇ ਦੌਰਾਨ ਨੂਰਪੁਰ ਬੇਦੀ ਵਿਖੇ ਹਾਜ਼ਰੀ ਭਰੀ ਅਤੇ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਮੇਲੇ ਵਿਚ ਆਈਆਂ ਸਮੂਹ ਸੰਗਤਾਂ ਨੂੰ ਮੇਲੇ ਦੀਆਂ ਵਧਾਈਆਂ ਦਿੱਤੀਆਂ।
ਨੂਰਪੁਰ ਬੇਦੀ, 21 ਅਗਸਤ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਾਬਾ ਜ਼ਿੰਦਾ ਸ਼ਹੀਦ ਮੇਲੇ ਦੌਰਾਨ ਨੂਰਪੁਰ ਬੇਦੀ ਵਿਖੇ ਹਾਜ਼ਰੀ ਭਰੀ ਅਤੇ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਮੇਲੇ ਵਿਚ ਆਈਆਂ ਸਮੂਹ ਸੰਗਤਾਂ ਨੂੰ ਮੇਲੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌੇਕੇ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਤਨਾਮ ਸਿੰਘ ਜੀ ਵਲੋਂ ਵੀ ਮੱਥਾ ਟੇਕਿਆ ਅਤੇ ਸੰਗਤਾਂ ਨੂੰ ਮੇਲੇ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ। ਜਿਹਨਾਂ ਨੂੰ ਯਾਦ ਰੱਖਣਾ ਸਾਡਾ ਫਰਜ਼ ਬਣਦਾ ਹੈ। ਇਸ ਮੌਕੇ ਬਾਬਾ ਗੁਰਚਰਨ ਸਿੰਘ ਬੇਈਹਾਰਾ, ਅਜੇ ਪੁਰੀ, ਭਾਈ ਕਰਨੈਲ ਸਿੰਘ, ਭਾਈ ਅਮਰਜੀਤ ਸਿੰਘ, ਲਖਵਿੰਦਰ ਸਿੰਘ ਸੈਣੀਮਾਜਰਾ ਅਤੇ ਜਥੇ. ਹਰਜਿੰਦਰ ਸਿੰਘ ਭਾਓਵਾਲ ਆਦਿ ਨੇ ਸਿੱਜਦਾ ਕੀਤਾ।