22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਕੌਮੀ ਇਨਸਾਫ਼ ਮੋਰਚੇ ਦੇ ਬੰਦ ਨੂੰ ਰੂਪਨਗਰ ਜ਼ਿਲ੍ਹੇ ’ਚ ਮਿਲਿਆ ਭਰਵਾਂ ਹੁੰਗਾਰਾ ਬਾਜ਼ਾਰਾਂ ਤੋਂ ਲੈ ਕੇ ਸਰਕਾਰੀ ਅਤੇ ਨਿੱਜੀ ਅਦਾਰਿਆਂ ’ਚ ਰਿਹਾ ਬੰਦ ਦਾ ਅਸਰ

ਰੂਪਨਗਰ, 21 ਅਗਸਤ (ਸਤਨਾਮ ਸਿੰਘ ਸੱਤੀ)- ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲਿਆ। ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿਚ ਬਾਜ਼ਾਰ, ਦੁਕਾਨਾਂ, ਵਪਾਰਕ ਅਦਾਰੇ ਅਤੇ ਕਈ ਹੋਰ ਸੰਸਥਾਵਾਂ ਬੰਦ ਰਹੀਆਂ, ਜਦਕਿ ਸੜਕ ਆਵਾਜਾਈ ਵੀ ਪ੍ਰਭਾਵਿਤ ਰਹੀ।

Ad Position 21
No active advertisement
ਰੂਪਨਗਰ ਸ਼ਹਿਰ ’ਚ ਬੰਦ ਦੌਰਾਨ ਵੱਖ-ਵੱਖ ਬਾਜ਼ਾਰਾਂ ਦੇ ਦ੍ਰਿਸ਼। ਬੰਦ ਨੂੰ ਭਰਪੂਰ ਸਮਰਥਨ ਦੇਣ ਤੋਂ ਦੁਕਾਨਦਾਰਾਂ ਦਾ ਧੰਨਵਾਦ ਕਰਦੇ ਹੋਏ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਅਹੁਦੇਦਾਰ। 22-08-2026
ਰੂਪਨਗਰ, 21 ਅਗਸਤ (ਸਤਨਾਮ ਸਿੰਘ ਸੱਤੀ)- ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲਿਆ। ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿਚ ਬਾਜ਼ਾਰ, ਦੁਕਾਨਾਂ, ਵਪਾਰਕ ਅਦਾਰੇ ਅਤੇ ਕਈ ਹੋਰ ਸੰਸਥਾਵਾਂ ਬੰਦ ਰਹੀਆਂ, ਜਦਕਿ ਸੜਕ ਆਵਾਜਾਈ ਵੀ ਪ੍ਰਭਾਵਿਤ ਰਹੀ। ਕਈ ਥਾਵਾਂ ’ਤੇ ਸਰਕਾਰੀ ਤੇ ਪ੍ਰਾਈਵੇਟ ਅਦਾਰੇ, ਸਕੂਲ-ਕਾਲਜ ਤੇ ਹੋਰ ਸੰਸਥਾਵਾਂ ਵੀ ਬੰਦ ਰਹੀਆਂ। ਬੰਦ ਦੌਰਾਨ ਕੌਮੀ ਇਨਸਾਫ ਮੋਰਚੇ ਦੇ ਵਰਕਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਪ੍ਰਦਰਸ਼ਨ ਕੀਤੇ ਗਏ। ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ। ਬੰਦ ਦੇ ਸੱਦੇ ਦੌਰਾਨ ਹਸਪਤਾਲਾਂ, ਮੈਡੀਕਲ ਸਟੋਰਾਂ ਅਤੇ ਹੋਰ ਜ਼ਰੂਰੀ ਤੇ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਗਈ। ਰੂਪਨਗਰ ਸ਼ਹਿਰ ’ਚ ਪੂਰਨ ਬੰਦ, ਬਾਜ਼ਾਰਾਂ ’ਚ ਪਸਰੀ ਸੁੰਨ : ਰੂਪਨਗਰ ਸ਼ਹਿਰ ਵਿਚ ਅੱਜ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਹਿਰ ਦੇ ਸਮੁੱਚੇ ਬਾਜ਼ਾਰਾਂ ਵਿੱਚ ਦੁਕਾਨਾਂ, ਰੇਹੜੀਆਂ ਅਤੇ ਹਰ ਕਿਸਮ ਦੇ ਵਪਾਰਕ ਅਦਾਰੇ ਬੰਦ ਰਹੇ। ਬਾਜ਼ਾਰਾਂ ਵਿਚ ਸੁੰਨ ਪਸਰੀ ਰਹੀ ਅਤੇ ਸੜਕਾਂ ’ਤੇ ਵੀ ਆਵਾਜਾਈ ਆਮ ਦਿਨਾਂ ਦੇ ਮੁਕਾਬਲੇ ਬਹੁਤ ਘੱਟ ਰਹੀ। ਬੱਸਾਂ ਦੀ ਆਵਾਜਾਈ ਵੀ ਲਗਭਗ ਬੰਦ ਰਹੀ ਅਤੇ ਸ਼ਹਿਰ ਵਿਚ ਬੱਸਾਂ ਆਦਿ ਬਹੁਤ ਘੱਟ ਨਜ਼ਰ ਆਈਆਂ। ਬੰਦ ਦੇ ਸੱਦੇ ਕਾਰਨ ਰੂਪਨਗਰ ਵਿਚ ਬੈਂਕ, ਸਕੂਲ, ਕਾਲਜ ਤੇ ਹੋਰ ਕਈ ਅਦਾਰੇ ਵੀ ਬੰਦ ਰਹੇ। ਹਾਲਾਂਕਿ ਰੇਲ ਆਵਾਜਾਈ ਆਮ ਵਾਂਗ ਚੱਲਦੀ ਰਹੀ। ਦੁਪਹਿਰ 2 ਵਜੇ ਤੋਂ ਬਾਅਦ ਦੁਕਾਨਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਪਰ ਇਸ ਦੇ ਬਾਵਜੂਦ ਬਾਜ਼ਾਰਾਂ ਵਿਚ ਗਾਹਕਾਂ ਦੀ ਗਿਣਤੀ ਨਾ ਦੇ ਬਰਾਬਰ ਰਹੀ। ਬੰਦ ਦਾ ਅਸਰ ਰੂਪਨਗਰ ਸ਼ਹਿਰ ਨਾਲ ਲੱਗਦੇ ਇਲਾਕਿਆਂ ਵਿਚ ਵੀ ਦੇਖਣ ਨੂੰ ਮਿਲਿਆ ਅਤੇ ਦੁਕਾਨਦਾਰਾਂ ਤੇ ਆਮ ਕਾਰੋਬਾਰੀਆਂ ਨੇ ਵੀ ਬੰਦ ਵਿਚ ਸ਼ਮੂਲੀਅਤ ਕੀਤੀ। ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵਲੋਂ ਬਾਜ਼ਾਰਾਂ ਵਿਚ ਮਾਰਚ ਕੱਢੇ ਗਏ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਲੰਬੇ ਸਮੇਂ ਤੋਂ ਜੇਲਾਂ ਵਿਚ ਬੰਦ ਬੰਦੀ ਸਿੱਖ ਵੀ ਇਨਸਾਨ ਹਨ, ਪਰ ਉਹਨਾਂ ਨੂੰ ਪਰੋਲ ਤੱਕ ਨਹੀਂ ਦਿੱਤੀ ਜਾ ਰਹੀ ਜਦੋਂ ਕਿ ਬਲਾਤਕਾਰੀਆਂ ਤੱਕ ਨੂੰ ਉਮਰ ਕੈਦਾਂ ਹੋਣ ਦੇ ਬਾਵਜੂਦ ਵੀ ਪੈਰੋਲਾਂ ਅਤੇ ਜਮਾਨਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤਰ੍ਹਾਂ ਹੋ ਰਹੀ ਵਿਤਕਰੇਬਾਜ਼ੀ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਇਸੇ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਵਲੋਂ ਵੀ ਅਦਾਲਤੀ ਕੰਮਕਾਜ ਬੰਦ ਰੱਖ ਕੇ ਹੜਤਾਲ ਵਿਚ ਸ਼ਮੂਲੀਅਤ ਕੀਤੀ ਗਈ। ਬੰਦ ਦੌਰਾਨ ਕੌਮੀ ਇਨਸਾਫ ਮੋਰਚੇ ਦੇ ਵਰਕਰ ਹੱਥਾਂ ਵਿਚ ਝੰਡੀਆਂ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੌਰਾ ਕਰਦੇ ਰਹੇ ਅਤੇ ਬੰਦ ਦੀ ਸਥਿਤੀ ਦਾ ਜਾਇਜ਼ਾ ਲਿਆ। ਵਰਕਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਪ੍ਰਦਰਸ਼ਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਐਨ. ਐਫ. ਐਲ. ਨੰਗਲ ਨੂੰ ਬੰਦ ਹੋਣੋਂ ਬਚਾਉਣ ਲਈ ਮੈਂ ਲਿਆਂਦਾ ਸੀ 600 ਕਰੋੜ ਦਾ ਗੈਸ ਪ੍ਰੋਜੈਕਟ-ਰਾਣਾ ਕੇ. ਪੀ. ਸਿੰਘ ਕਿ... ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤਹਿਤ ਵੱਖ-ਵੱਖ ਥਾਈਂ ਬਾਜ਼ਾਰ ਰਹੇ ਬੰਦ
Ad Position 24