ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਡੀ. ਏ. ਵੀ. ਸਕੂਲ ਦੇ ਗੁਰਕਰਨ ਸਿੰਘ ਨੇ ਮਾਰੀ ਬਾਜ਼ੀ
ਨੂਰਪੁਰ ਬੇਦੀ, 21 ਅਗਸਤ (ਢੀਂਡਸਾ)- ਡੀ. ਏ.
ਨੂਰਪੁਰ ਬੇਦੀ, 21 ਅਗਸਤ (ਢੀਂਡਸਾ)- ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਕਰਨ ਸਿੰਘ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 80 ਕਿੱਲੋਗਰਾਮ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਗੁਰਕਰਨ ਸਿੰਘ ਨੇ ਮੁਕਾਬਲੇ ਦੌਰਾਨ ਆਪਣੀ ਬਿਹਤਰੀਨ ਖੇਡ ਕਲਾ, ਮਿਹਨਤ ਅਤੇ ਜਜ਼ਬੇ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਮਾਤ ਦਿੱਤੀ ਅਤੇ ਸੋਨੇ ਦਾ ਤਮਗ਼ਾ ਆਪਣੇ ਨਾਮ ਕੀਤਾ। ਉਸ ਦੀ ਇਸ ਪ੍ਰਾਪਤੀ ਤੇ ਪ੍ਰਿੰਸੀਪਲ ਹਰਦੀਪ ਸਿੰਘ, ਇੰਚਾਰਜ ਹਰੀਸ਼ ਸੋਨੀ ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਗੁਰਕਰਨ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਕਰਨ ਦੀ ਇਹ ਉਪਲਬਧੀ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵਧ-ਚੜ੍ਹ ਕੇ ਭਾਗ ਲੈਣ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ। ਗੁਰਕਰਨ ਸਿੰਘ ਦੀ ਇਸ ਪ੍ਰਾਪਤੀ ਨੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦਾ ਮਾਣ ਹੋਰ ਵਧਾਇਆ ਹੈ।