23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜਾਨ ਦਾ ਖੌਅ ਬਣਿਆ ਸੜਕ ’ਚ ਪਿਆ ਖੱਡਾ

ਲਾਲੜੂ, 22 ਅਗਸਤ (ਰਾਜਬੀਰ ਸਿੰਘ)- ਲਾਲੜੂ ਮੰਡੀ ਦੇ ਸਰਦਾਰਪੁਰਾ ਰੋਡ ‘ਤੇ ਸਾਈਂ ਬਾਬਾ ਪ੍ਰਾਪਰਟੀ ਡੀਲਰ ਦੇ ਦਫ਼ਤਰ ਦੇ ਸਾਹਮਣੇ ਸੜਕ ਦੇ ਵਿਚਕਾਰ ਖੁੱਲ੍ਹਾ ਪਿਆ ਸੀਵਰੇਜ ਦਾ ਮੇਨਹੋਲ ਲੋਕਾਂ ਲਈ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਸੜਕ ਦੇ ਵਿਚਕਾਰ ਪਿਆ ਇਹ ਖੱਡਾ ਕਿਸੇ ਵੀ ਸਮੇਂ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 23-08-2026
ਲਾਲੜੂ, 22 ਅਗਸਤ (ਰਾਜਬੀਰ ਸਿੰਘ)- ਲਾਲੜੂ ਮੰਡੀ ਦੇ ਸਰਦਾਰਪੁਰਾ ਰੋਡ ‘ਤੇ ਸਾਈਂ ਬਾਬਾ ਪ੍ਰਾਪਰਟੀ ਡੀਲਰ ਦੇ ਦਫ਼ਤਰ ਦੇ ਸਾਹਮਣੇ ਸੜਕ ਦੇ ਵਿਚਕਾਰ ਖੁੱਲ੍ਹਾ ਪਿਆ ਸੀਵਰੇਜ ਦਾ ਮੇਨਹੋਲ ਲੋਕਾਂ ਲਈ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਸੜਕ ਦੇ ਵਿਚਕਾਰ ਪਿਆ ਇਹ ਖੱਡਾ ਕਿਸੇ ਵੀ ਸਮੇਂ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੈ। ਇਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ‘ਚ ਚਿੰਤਾ ਪਾਈ ਜਾ ਰਹੀ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਸੜਕ ਦੇ ਵਿਚਕਾਰ ਹੋਣ ਕਾਰਨ ਇਹ ਮੇਨਹੋਲ ਖਾਸ ਕਰਕੇ ਰਾਤ ਸਮੇਂ ਵਧੇਰੇ ਖ਼ਤਰਨਾਕ ਸਾਬਿਤ ਹੋ ਸਕਦਾ ਹੈ। ਕਈ ਵਾਰ ਵਾਹਨ ਚਾਲਕਾਂ ਨੂੰ ਅਚਾਨਕ ਇਸ ਖੱਡੇ ਦਾ ਪਤਾ ਲੱਗਣ ਕਾਰਨ ਵਾਹਨਾਂ ਨੂੰ ਬਚਾਉਣ ਲਈ ਤੁਰੰਤ ਕੱਟ ਮਾਰਨਾ ਪੈਂਦਾ ਹੈ, ਜਿਸ ਨਾਲ ਹਾਦਸੇ ਦਾ ਖ਼ਤਰਾ ਹੋਰ ਵੀ ਵਧ ਜਾਂਦਾ ਹੈ। ਜੇਕਰ ਸਮੇਂ ਸਿਰ ਇਸ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਕੋਈ ਵੱਡਾ ਨੁਕਸਾਨ ਹੋ ਸਕਦਾ ਹੈ। ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੇ ਨਗਰ ਕੌਂਸਲ ਲਾਲੜੂ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮੌਕੇ ਦਾ ਤੁਰੰਤ ਜਾਇਜ਼ਾ ਲੈ ਕੇ ਖੁੱਲ੍ਹੇ ਸੀਵਰੇਜ ਦੇ ਮੇਨਹੋਲਾਂ ਅਤੇ ਸੜਕ ਵਿਚਕਾਰ ਬਣੇ ਖੱਡੇ ਨੂੰ ਠੀਕ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਇਸ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾਣਾ ਚਾਹੀਦਾ ਹੈ ਤਾਂ ਜੋ ਕਿਸੇ ਸੰਭਾਵਿਤ ਹਾਦਸੇ ਤੋਂ ਬਚਾਅ ਹੋ ਸਕੇ। ਉੱਧਰ ਦੂਜੇ ਪਾਸੇ ਇਸ ਮਾਮਲੇ ਸੰਬੰਧੀ ਸੰਪਰਕ ਕਰਨ ‘ਤੇ ਨਗਰ ਕੌਂਸਲ ਲਾਲੜੂ ਦੇ ਜੇ. ਈ. ਨਵੀਨ ਜੋਸ਼ੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ‘ਚ ਨਹੀਂ ਸੀ ਤੇ ਉਹ ਕੱਲ੍ਹ ਹੀ ਸੀਵਰੇਜ ਦੇ ਮੇਨਹੋਲ ਦਾ ਢੱਕਣ ਰਖਵਾ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ- ਵਿਧਾਇਕ ਦਿਨੇਸ਼ ਚੱਢਾ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਪਹਿਲਾ ਅੰਤਰਰਾਸ਼ਟਰੀ ਵਿਦਿਆਰਥੀਆ ਨੂੰ ਪੁਰਸਕਾਰ ਦੇ ਕੇ ਕੀਤਾ ਸਨਮਾਨਿਤ
Ad Position 24