23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ- ਵਿਧਾਇਕ ਦਿਨੇਸ਼ ਚੱਢਾ

ਕਾਹਨਪੁਰ ਖੂਹੀ, 22 ਅਗਸਤ (ਗੁਰਬੀਰ ਸਿੰਘ ਵਾਲੀਆ)- ਪਿੰਡ ਰੈਂਸੜਾ ਵਿਖੇ ਤੀਾ ਦਾ ਤਿਉਹਾਰ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਤੇ ਮੁਟਿਆਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਗਿੱਧਾ, ਬੋਲੀਆਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬੀ ਸਭਿਆਚਾਰ ਦੀਆਂ ਖ਼ੂਬਸੂਰਤ ਝਲਕੀਆਂ ਪੇਸ਼ ਕੀਤੀਆਂ।

Ad Position 21
No active advertisement
ਅਜੀਤ ਡੈਸਕ 23-08-2026
ਕਾਹਨਪੁਰ ਖੂਹੀ, 22 ਅਗਸਤ (ਗੁਰਬੀਰ ਸਿੰਘ ਵਾਲੀਆ)- ਪਿੰਡ ਰੈਂਸੜਾ ਵਿਖੇ ਤੀਾ ਦਾ ਤਿਉਹਾਰ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਤੇ ਮੁਟਿਆਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਗਿੱਧਾ, ਬੋਲੀਆਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬੀ ਸਭਿਆਚਾਰ ਦੀਆਂ ਖ਼ੂਬਸੂਰਤ ਝਲਕੀਆਂ ਪੇਸ਼ ਕੀਤੀਆਂ। ਸਮਾਗਮ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਉਨ੍ਹਾਂ ਦੀ ਧਰਮ ਪਤਨੀ ਮੈਡਮ ਨਿਸ਼ਾ ਚੱਢਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਵਿਧਾਇਕ ਦਿਨੇਸ਼ ਚੱਢਾ ਨੇ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਨੂੰ ਸੰਭਾਲ ਕੇ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੈਡਮ ਨਿਸ਼ਾ ਚੱਢਾ ਨੇ ਕਿਹਾ ਕਿ ਤੀਆਂ ਪੰਜਾਬੀ ਮਹਿਲਾਵਾਂ ਅਤੇ ਮੁਟਿਆਰਾਂ ਨਾਲ ਜੁੜਿਆ ਇੱਕ ਪੁਰਾਤਨ ਅਤੇ ਖ਼ੂਬਸੂਰਤ ਤਿਉਹਾਰ ਹੈ, ਜੋ ਸਾਨੂੰ ਆਪਣੀਆਂ ਸਭਿਆਚਾਰਕ ਜੜ੍ਹਾਂ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਦੌਰ ਵਿਚ ਵੀ ਅਜਿਹੇ ਤਿਉਹਾਰਾਂ ਨੂੰ ਉਤਸ਼ਾਹ ਨਾਲ ਮਨਾਉਣਾ ਪੰਜਾਬੀ ਸਭਿਆਚਾਰ ਦੀ ਮਜ਼ਬੂਤੀ ਦਾ ਪ੍ਰਤੀਕ ਹੈ। ਉਨ੍ਹਾਂ ਸਮੂਹ ਮਹਿਲਾਵਾਂ ਨੂੰ ਤੀਆਂ ਦੀ ਵਧਾਈ ਦਿੱਤੀ। ਇਸ ਮੌਕੇ ਸਰਪੰਚ ਕਮਲਦੀਪ ਕੌਰ, ਗੁਰਮੀਤ ਸਿੰਘ ਰੈਸੜਾ, ਮਨਜੀਤ ਸਿੰਘ, ਚੇਅਰਮੈਨ ਸੁਨੀਤਾ ਦੇਵੀ, ਜਗਤ ਸਿੰਘ, ਸਵਰਨ ਸਿੰਘ, ਅਮਰਜੀਤ ਸਿੰਘ, ਰਾਮਪਾਲ, ਰਾਜਕੁਮਾਰ, ਭਗਤ ਸਿੰਘ, ਜਸਵਿੰਦਰ ਸਿੰਘ ਭਨੂੰਹਾ, ਬਹਾਦਰ ਸਿੰਘ ਸ਼ੌਕੀ, ਕੇਸ਼ਵ ਗੋਚਰ, ਪਰਮਜੀਤ ਸਿੰਘ ਗੋਚਰ ਅਤੇ ਸੁਖਦੇਵ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਦੀਆਂ ਸਮੱਸਿਆਵਾਂ ਤੇ ਖੇਡ ਸਹੂਲਤਾਂ ਸੰਬੰਧੀ ਵਿਧਾਇਕ ਚੱਢਾ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਜਾਨ ਦਾ ਖੌਅ ਬਣਿਆ ਸੜਕ ’ਚ ਪਿਆ ਖੱਡਾ
Ad Position 24