ਬੁੰਗੜੀ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਕਾਹਨਪੁਰ ਖੂਹੀ, 22 ਅਗਸਤ (ਗੁਰਬੀਰ ਸਿੰਘ ਵਾਲੀਆ)- ਪਿੰਡ ਕਲਵਾਂ ਵਿਖੇ ਤੀਜ ਦਾ ਤਿਉਹਾਰ ਪਿੰਡ ਦੀਆਂ ਔਰਤਾਂ ਅਤੇ ਮੁਟਿਆਰਾਂ ਵਲੋਂ ਰਵਾਇਤੀ ਰੰਗ-ਢੰਗ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਪਿੰਡ ਦਾ ਮਾਹੌਲ ਪੰਜਾਬੀ ਸਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ।
ਕਾਹਨਪੁਰ ਖੂਹੀ, 22 ਅਗਸਤ (ਗੁਰਬੀਰ ਸਿੰਘ ਵਾਲੀਆ)- ਪਿੰਡ ਕਲਵਾਂ ਵਿਖੇ ਤੀਜ ਦਾ ਤਿਉਹਾਰ ਪਿੰਡ ਦੀਆਂ ਔਰਤਾਂ ਅਤੇ ਮੁਟਿਆਰਾਂ ਵਲੋਂ ਰਵਾਇਤੀ ਰੰਗ-ਢੰਗ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਪਿੰਡ ਦਾ ਮਾਹੌਲ ਪੰਜਾਬੀ ਸਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ। ਔਰਤਾਂ ਅਤੇ ਮੁਟਿਆਰਾਂ ਨੇ ਰਵਾਇਤੀ ਪਹਿਰਾਵੇ ਪਹਿਨ ਕੇ ਤੀਜ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਲੋਕ-ਗੀਤਾਂ ਤੇ ਗਿੱਧੇ ਰਾਹੀਂ ਪੰਜਾਬੀ ਵਿਰਸੇ ਦੀਆਂ ਝਲਕੀਆਂ ਪੇਸ਼ ਕੀਤੀਆਂ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਤੀਜ ਪੰਜਾਬੀ ਸਭਿਆਚਾਰ ਦਾ ਮਹੱਤਵਪੂਰਨ ਤਿਉਹਾਰ ਹੈ, ਜੋ ਔਰਤਾਂ ਅਤੇ ਮੁਟਿਆਰਾਂ ਨੂੰ ਆਪਸੀ ਮਿਲਵਰਤਨ, ਸਾਂਝ ਅਤੇ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕਤਾ ਦੇ ਦੌਰ ਵਿਚ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸਭਿਆਚਾਰ ਅਤੇ ਲੋਕ ਰਵਾਇਤਾਂ ਨਾਲ ਜੋੜੀ ਰੱਖਣ ਲਈ ਅਜਿਹੇ ਸਮਾਗਮ ਕਰਵਾਉਣੇ ਜ਼ਰੂਰੀ ਹਨ। ਸਮਾਗਮ ਦੌਰਾਨ ਗਿੱਧੇ ਅਤੇ ਲੋਕ-ਗੀਤਾਂ ਨੇ ਵਿਸ਼ੇਸ਼ ਰੌਣਕ ਪੈਦਾ ਕੀਤੀ ਅਤੇ ਹਾਜ਼ਰ ਔਰਤਾਂ ਤੇ ਮੁਟਿਆਰਾਂ ਨੇ ਖ਼ੂਬ ਅਨੰਦ ਮਾਣਿਆ। ਤੀਜ ਦੇ ਤਿਉਹਾਰ ਮੌਕੇ ਪਿੰਡ ਦੀਆਂ ਔਰਤਾਂ ਨੇ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਭਿਆਚਾਰਕ ਵਿਰਾਸਤ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਹਾਜ਼ਰ ਔਰਤਾਂ ਅਤੇ ਮੁਟਿਆਰਾਂ ਨੇ ਕਿਹਾ ਕਿ ਪੰਜਾਬੀ ਤਿਉਹਾਰਾਂ ਨੂੰ ਰਵਾਇਤੀ ਢੰਗ ਨਾਲ ਮਨਾਉਣ ਨਾਲ ਜਿੱਥੇ ਮਨ ਨੂੰ ਖ਼ੁਸ਼ੀ ਮਿਲਦੀ ਹੈ, ਉੱਥੇ ਨਵੀਂ ਪੀੜ੍ਹੀ ਨੂੰ ਪੰਜਾਬੀ ਵਿਰਸੇ ਬਾਰੇ ਜਾਣਕਾਰੀ ਵੀ ਮਿਲਦੀ ਹੈ। ਇਸ ਮੌਕੇ ਨਿਰਮਲ ਕੌਰ ਭੱਠਲ, ਪਰਮਜੀਤ ਕੌਰ ਭੱਠਲ, ਦਰਸ਼ਨਾਂ ਵਰਮਾ, ਕ੍ਰਿਸ਼ਨਾ ਰੈਤ, ਰਜਨੀ ਵਾਸਦੇਵ, ਸਿਮਰਨ ਕੌਰ ਸੰਧੂ, ਜਸਪ੍ਰੀਤ ਕੌਰ ਸੈਣੀ, ਰੀਟਾ ਵਾਸਦੇਵ, ਸੁਮਨ ਵਾਸੁਦੇਵ, ਸ਼ਿਖਾ ਸੋਨੀ, ਅਮਨਜੋਤ ਕੌਰ, ਸ਼ਿਵਾਨੀ, ਤਮੰਨਾ, ਅਫਰੀਨ ਵਾਸੁਦੇਵ, ਪ੍ਰਿਅੰਕਾ ਅਤੇ ਅਕ੍ਰਿਤੀ ਸਮੇਤ ਪਿੰਡ ਦੀਆਂ ਹੋਰ ਔਰਤਾਂ, ਮੁਟਿਆਰਾਂ ਅਤੇ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਤੀਜ ਦੀਆਂ ਖ਼ੁਸ਼ੀਆਂ ਮਨਾਉਂਦਿਆਂ ਸਾਰਿਆਂ ਨੇ ਇਸ ਦਿਨ ਨੂੰ ਯਾਦਗਾਰ ਬਣਾਇਆ।