ਜੈ ਮਾਤਾ ਨੈਣਾਂ ਦੇਵੀ ਚੈਰੀਟੇਬਲ ਟਰੱਸਟ ਵਲੋਂ ਲਗਾਏ ਲੰਗਰ ਵਿਚ ਮਾਤਾ ਬਲਵਿੰਦਰ ਕੌਰ ਬੈਂਸ ਨੇ ਕੀਤੀ ਸ਼ਮੂਲੀਅਤ
ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਜੇ ਐਸ ਨਿੱਕੂਵਾਲ)-ਜੈ ਮਾਤਾ ਨੈਣਾਂ ਦੇਵੀ ਚੈਰੀਟੇਬਲ ਟਰੱਸਟ ਵਲੋਂ ਸਾਉਣ ਅਸ਼ਟਮੀ ਨਵਰਾਤਰਿਆਂ ਦੇ ਪਵਿੱਤਰ ਮੌਕੇ ਲਗਾਏ ਜਾ ਰਹੇ ਲੰਗਰ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਾਤਾ ਬਲਵਿੰਦਰ ਕੌਰ ਬੈਂਸ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਲੰਗਰ ਵਿਚ ਸੇਵਾ ਵੀ ਕੀਤੀ ਅਤੇ ਟਰੱਸਟ ਦੇ ਪ੍ਰਬੰਧਕਾਂ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ।
ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਜੇ ਐਸ ਨਿੱਕੂਵਾਲ)-ਜੈ ਮਾਤਾ ਨੈਣਾਂ ਦੇਵੀ ਚੈਰੀਟੇਬਲ ਟਰੱਸਟ ਵਲੋਂ ਸਾਉਣ ਅਸ਼ਟਮੀ ਨਵਰਾਤਰਿਆਂ ਦੇ ਪਵਿੱਤਰ ਮੌਕੇ ਲਗਾਏ ਜਾ ਰਹੇ ਲੰਗਰ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਾਤਾ ਬਲਵਿੰਦਰ ਕੌਰ ਬੈਂਸ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਲੰਗਰ ਵਿਚ ਸੇਵਾ ਵੀ ਕੀਤੀ ਅਤੇ ਟਰੱਸਟ ਦੇ ਪ੍ਰਬੰਧਕਾਂ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਸਾਲ ਵਿਚ ਤਿੰਨ ਵਾਰ ਲਗਾਏ ਜਾਂਦੇ ਲੰਗਰ ਸਮਾਜ ਸੇਵਾ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹਨ। ਉਨ੍ਹਾਂ ਕਿਹਾ ਕਿ ਬੀਤੇ 43 ਸਾਲਾਂ ਤੋਂ ਸਾਉਣ ਅਸ਼ਟਮੀ ਨਵਰਾਤਰਿਆਂ ਦੇ ਮੌਕੇ ਲਗਾਇਆ ਜਾ ਰਿਹਾ ਇਹ ਲੰਗਰ ਮਾਤਾ ਨੈਣਾਂ ਦੇਵੀ ਦੀ ਅਪਾਰ ਕਿਰਪਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਿਰੰਤਰ ਚੱਲ ਰਿਹਾ ਹੈ।ਉਨ੍ਹਾਂ ਟਰੱਸਟ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਜਿਹੇ ਸੇਵਾ ਕਾਰਜ ਸਮਾਜ ਵਿਚ ਆਪਸੀ ਭਾਈਚਾਰਾ, ਸੇਵਾ ਭਾਵਨਾ ਅਤੇ ਮਨੁੱਖਤਾ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ਲੰਗਰ ਵਿਚ ਸ਼ਮੂਲੀਅਤ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਖ਼ੁਸ਼ੀ ਅਤੇ ਸੰਤੁਸ਼ਟੀ ਮਹਿਸੂਸ ਹੋਈ।ਇਸ ਮੌਕੇ ਕੌਂਸਲਰ ਦੀਪਕ ਆਂਗਰਾ, ਮਨੀਸ਼ ਕੇਅਰ ਪਾਲ, ਜਤਿੰਦਰ ਦੀਵਾਨ ਬਾਵਾ, ਰੀਮਾ ਦੀਵਾਨ, ਰਮਨ ਆਂਗਰਾ, ਸੋਨਮ ਕੇਅਰਪਾਲ, ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਨਰਿੰਦਰ ਸ਼ਰਮਾ, ਆਸ਼ੂ ਧੀਮਾਨ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।