ਸਕੂਲੀ ਖੇਡਾਂ ’ਚ ਖੋ-ਖੋ ’ਚ ਅੱਵਲ ਰਹੀਆਂ ਤਖਤਗੜ੍ਹ ਸਕੂਲ ਦੀਆਂ ਵਿਦਿਆਰਥਣਾਂ ਦਾ ਸਨਮਾਨ
ਨੂਰਪੁਰ ਬੇਦੀ, 22 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੀਆਂ ਵਿਦਿਆਰਥਣਾਂ ਨੇ ਖੋ-ਖੋ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਖੇਡਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਨਾਂ ਦਾ ਅੱਜ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਨੂਰਪੁਰ ਬੇਦੀ, 22 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੀਆਂ ਵਿਦਿਆਰਥਣਾਂ ਨੇ ਖੋ-ਖੋ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਖੇਡਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਨਾਂ ਦਾ ਅੱਜ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਸਕੂਲ ਮੁਖੀ ਮੈਡਮ ਪਰਮਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਖੋ-ਖੋ ਦੇ ਅੰਡਰ-14 ਵਰਗ ਵਿਚ ਸਕੂਲ ਦੀ ਟੀਮ ਨੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-17 ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਮੁਖੀ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਲਗਨ, ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਜੇਤੂ ਖਿਡਾਰਨਾਂ ਨੂੰ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕੋਚ ਮੈਡਮ ਸਤਵੰਤ ਕੌਰ ਨੂੰ ਵੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਮੂਹ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ। ਸਕੂਲ ਸਟਾਫ਼ ਨੇ ਕਿਹਾ ਕਿ ਖਿਡਾਰਨਾਂ ਦੀ ਇਹ ਉਪਲਬਧੀ ਹੋਰਨਾਂ ਵਿਦਿਆਰਥਣਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।