22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡ ਅਸਾਲਤਪੁਰ ਵਿਖੇ ਮੇਲਾ ਤੀਆਂ ਦਾ ਤਿਉਹਾਰ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਖ਼ਾਲਸਾ ਸਕੂਲ ਜੰਡ ਸਾਹਿਬ ਦੇ ਪਹਿਲਵਾਨ ਨੇ ਜ਼ਿਲ੍ਹੇ ’ਚੋਂ ਹਾਸਿਲ ਕੀਤਾ ਦੂਜਾ ਸਥਾਨ

ਬੇਲਾ, 22 ਅਗਸਤ (ਮਨਜੀਤ ਸਿੰਘ ਸੈਣੀ)-ਪ੍ਰਿੰਸੀਪਲ ਡਿੰਪਲ ਢਿੱਲੋਂ ਦੀ ਯੋਗ ਅਗਵਾਈ ਹੇਠ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਖਾੜਾ ਮਗਰੋੜ ਅਕਬਰਪੁਰ ਵਿਖੇ ਸਮਾਪਤ ਹੋਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਕੁਸ਼ਤੀਆਂ ਦੇ ਮੁਕਾਬਲਿਆਂ ਵਿਚ ਸਕੂਲ ਦੇ ਪਹਿਲਵਾਨ ਗੁਰਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਜਮਾਤ ਗਿਆਰ੍ਹਵੀਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 23-08-2026
ਬੇਲਾ, 22 ਅਗਸਤ (ਮਨਜੀਤ ਸਿੰਘ ਸੈਣੀ)-ਪ੍ਰਿੰਸੀਪਲ ਡਿੰਪਲ ਢਿੱਲੋਂ ਦੀ ਯੋਗ ਅਗਵਾਈ ਹੇਠ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਖਾੜਾ ਮਗਰੋੜ ਅਕਬਰਪੁਰ ਵਿਖੇ ਸਮਾਪਤ ਹੋਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਕੁਸ਼ਤੀਆਂ ਦੇ ਮੁਕਾਬਲਿਆਂ ਵਿਚ ਸਕੂਲ ਦੇ ਪਹਿਲਵਾਨ ਗੁਰਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਜਮਾਤ ਗਿਆਰ੍ਹਵੀਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੇ ਡੀਪੀਈ ਜਸਵੰਤ ਸਿੰਘ ਨੇ ਦੱਸਿਆ ਕਿ ਬੈਡਮਿੰਟਨ ਦੇ ਸਿੰਗਲ ਮੁਕਾਬਲੇ ਵਿਚ ਸਕੂਲ ਦੇ ਖਿਡਾਰੀ ਸੁਖਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੋਨ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ਦੇ ਆਧਾਰ ਤੇ ਸੁਖਵੀਰ ਸਿੰਘ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹੋਈ ਹੈ। ਇਸ ਤੋਂ ਇਲਾਵਾ ਬਾਲੀਵਾਲ ਦੇ ਅੰਡਰ 19 ਸਾਲ ਦੇ ਲੜਕਿਆਂ ਵਿਚੋਂ ਰੋਬਨਪ੍ਰੀਤ ਸਿੰਘ ਅਤੇ ਪਰਮਿੰਦਰ ਸਿੰਘ ਜਦ ਕਿ ਅੰਡਰ 17 ਸਾਲ ਦੇ ਲੜਕਿਆਂ ਵਿਚੋਂ ਰਣਇੰਦਰ ਸਿੰਘ ਅਟਵਾਲ ਤੇ ਅਰਮਾਨ ਦੀ ਵੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹੋਈ ਹੈ। ਇਹਨਾਂ ਖਿਡਾਰੀਆਂ ਦੀ ਚੋਣ ਨਾਲ ਸਕੂਲ ਦੇ ਖੇਡ ਖੇਤਰ ਵਿਚ ਮਾਣ ਹੋਰ ਵਧਿਆ ਹੈ। ਸਕੂਲ ਵਿਖੇ ਪਹੁੰਚਣ ਤੇ ਖਿਡਾਰੀਆਂ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸਵੇਰ ਦੀ ਪ੍ਰਾਥਨਾ ਸਭਾ ਦੌਰਾਨ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਡਿੰਪਲ ਢਿੱਲੋਂ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਕਿਉਂਕਿ ਖੇਡਾਂ ਜਿੱਥੇ ਵਿਅਕਤੀ ਨੂੰ ਸਰੀਰਕ ਤੌਰ ਤੇ ਮਜ਼ਬੂਤ ਬਣਾਉਂਦੀਆਂ ਹਨ, ਉੱਥੇ ਨਾਲ ਨਾਲ ਉਨ੍ਹਾਂ ਨੂੰ ਮਾਨਸਿਕ, ਬੌਧਿਕ, ਸਮਾਜਿਕ ਅਤੇ ਚਰਿੱਤਰਕ ਪੱਖੋਂ ਵੀ ਮਜ਼ਬੂਤ ਬਣਾਉਂਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਮਿਹਨਤ ਅਤੇ ਲਗਨ ਨਾਲ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਲੰਗਰ ’ਚ ਸਰਦਈ ਛਕਣ ਮਗਰੋਂ ਬਿਮਾਰ ਹੋਏ ਵਿਅਕਤੀਆਂ ਨੂੰ ਮਿਲੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਅਗਲੀ ਖ਼ਬਰ ਸਕੂਲੀ ਖੇਡਾਂ ’ਚ ਖੋ-ਖੋ ’ਚ ਅੱਵਲ ਰਹੀਆਂ ਤਖਤਗੜ੍ਹ ਸਕੂਲ ਦੀਆਂ ਵਿਦਿਆਰਥਣਾਂ ਦਾ ਸਨਮਾਨ
Ad Position 24