22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਕੂਲ ਆਫ਼ ਹੈਪੀਨੈਸ ਘਨੌਲਾ ਵਿਖੇ ਮੈਗਾ ਸੀਡ ਬਾਲ ਕੈਂਪ

ਘਨੌਲੀ, 22 ਅਗਸਤ (ਜਸਵੀਰ ਸਿੰਘ ਸੈਣੀ)-ਵਾਤਾਵਰਨ ਦੀ ਸੰਭਾਲ, ਜੰਗਲਾਂ ਦੇ ਵਿਸਥਾਰ ਅਤੇ ਪ੍ਰਾਇਮਰੀ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਮੈਗਾ ਸੀਡ ਬਾਲ ਕੈਂਪ ਦਾ ਆਯੋਜਨ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸਕੂਲ ਆਫ਼ ਹੈਪੀਨੈਸ, ਘਨੌਲਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਾਇਮਰੀ ਸਿੱਖਿਆ, ਰੂਪਨਗਰ ਸ਼ਮਸ਼ੇਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਲੀਕਿਆ ਗਿਆ, ਜਿਸ ਵਿਚ ਜ਼ਿਲ੍ਹੇ ਦੇ ਪੰਜ ਤੋਂ ਵੱਧ ਸਕੂਲਾਂ ਦੇ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਦੇ ਲਗਭਗ 140 ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਪ੍ਰਾਇਮਰੀ ਵਿਦਿਆਰਥੀਆਂ ਵਲੋਂ ਵੱਡੇ ਪੱਧਰ ’ਤੇ ਸੀਡ ਬਾਲ ਤਿਆਰ 23-08-2026
ਘਨੌਲੀ, 22 ਅਗਸਤ (ਜਸਵੀਰ ਸਿੰਘ ਸੈਣੀ)-ਵਾਤਾਵਰਨ ਦੀ ਸੰਭਾਲ, ਜੰਗਲਾਂ ਦੇ ਵਿਸਥਾਰ ਅਤੇ ਪ੍ਰਾਇਮਰੀ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਮੈਗਾ ਸੀਡ ਬਾਲ ਕੈਂਪ ਦਾ ਆਯੋਜਨ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸਕੂਲ ਆਫ਼ ਹੈਪੀਨੈਸ, ਘਨੌਲਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਾਇਮਰੀ ਸਿੱਖਿਆ, ਰੂਪਨਗਰ ਸ਼ਮਸ਼ੇਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਲੀਕਿਆ ਗਿਆ, ਜਿਸ ਵਿਚ ਜ਼ਿਲ੍ਹੇ ਦੇ ਪੰਜ ਤੋਂ ਵੱਧ ਸਕੂਲਾਂ ਦੇ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਦੇ ਲਗਭਗ 140 ਵਿਦਿਆਰਥੀਆਂ ਨੇ ਭਾਗ ਲਿਆ। ਇਹ ਮੈਗਾ ਸੀਡ ਬਾਲ ਕੈਂਪ ਕੋਹਮ ਫਾਊਂਡੇਸ਼ਨ ਵਲੋਂ ਸਪਾਂਸਰ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤੀ ਬੀਜਾਂ, ਸੀਡ ਬਾਲ ਤਿਆਰ ਕਰਨ ਦੀ ਵਿਹਾਰਕ ਵਿਧੀ ਅਤੇ ਵਾਤਾਵਰਨ ਸੰਭਾਲ ਨਾਲ ਜੋੜਨਾ ਅਤੇ ਮਾਨਸੂਨ ਦੇ ਮੌਸਮ ਦੌਰਾਨ ਪੁਨਰਵਨੀਕਰਨ ਅਤੇ ਜੰਗਲਾਂ ਦੇ ਵਿਸਥਾਰ ਵਿਚ ਯੋਗਦਾਨ ਪਾਉਣਾ ਹੈ। ਕੈਂਪ ਦੌਰਾਨ 10,000 ਸੀਡ ਬਾਲ ਤਿਆਰ ਕਰਨ ਦਾ ਟੀਚਾ ਪੂਰਾ ਕੀਤਾ ਗਿਆ। ਕੈਂਪ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਾਇਮਰੀ ਸਿੱਖਿਆ, ਰੂਪਨਗਰ ਸ਼ਮਸ਼ੇਰ ਸਿੰਘ ਜੀ, ਜ਼ਿਲ੍ਹਾ ਵਾਤਾਵਰਨ ਸਿੱਖਿਆ ਕੋਆਰਡੀਨੇਟਰ ਚਰਨਜੀਤ ਸਿੰਘ ਬੰਗਾ ਅਤੇ ਕੌਮ ਫਾਊਂਡੇਸ਼ਨ ਦੇ ਚੇਅਰਮੈਨ ਮਾਨਵ ਫ਼ਕੀਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਪੂਰੇ ਕੈਂਪ ਦੀ ਯੋਜਨਾ ਤਿਆਰ ਕਰਨ, ਵਿਦਿਆਰਥੀਆਂ ਨੂੰ ਸੀਡ ਬਾਲ ਦੀ ਸਿਖਲਾਈ ਦੇਣ ਅਤੇ ਗਤੀਵਿਧੀ ਨੂੰ ਵਿਹਾਰਕ ਰੂਪ ਵਿਚ ਲਾਗੂ ਕਰਨ ਵਿਚ ਸਰਕਾਰੀ ਹਾਈ ਸਕੂਲ ਰਾਏਪੁਰ ਦੇ ਸ. ਜਗਜੀਤ ਸਿੰਘ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ, ਰੁੱਖਾਂ ਦੀ ਪਹਿਚਾਣ ਅਤੇ ਉਨ੍ਹਾਂ ਦੇ ਉੱਗਣ ਲਈ ਲੋੜੀਂਦੀਆਂ ਕੁਦਰਤੀ ਸਥਿਤੀਆਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਵਾਤਾਵਰਨ ਸਿੱਖਿਆ ਕੋਆਰਡੀਨੇਟਰ ਚਰਨਜੀਤ ਸਿੰਘ ਬੰਗਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਾਤਾਵਰਨ ਮੁਹਿੰਮਾਂ ਬਾਰੇ ਜਾਣਕਾਰੀ ਦਿੱਤੀ। ਇਹ ਸੀਡ ਬਾਲ ਆਉਣ ਵਾਲੇ ਸਮੇਂ ਵਿਚ ਕੋਹਮ ਫਾਊਂਡੇਸ਼ਨ ਵਲੋਂ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਜੰਗਲਾਂ ਦੇ ਵਿਸਥਾਰ ਅਤੇ ਵਾਤਾਵਰਨੀ ਪੁਨਰ-ਸਥਾਪਨਾ ਲਈ ਵਰਤੇ ਜਾਣਗੇ। ਇਸ ਮੌਕੇ ਕੋਹਮ ਫਾਊਂਡੇਸ਼ਨ ਦੇ ਸੰਸਥਾਪਕ ਮਾਨਵ ਫ਼ਕੀਰ ਨੇ ਵਾਤਾਵਰਨ ਦੀ ਸੰਭਾਲ, ਰੁੱਖਾਂ ਦੀ ਮਹੱਤਤਾ ਅਤੇ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਕੋਹੋਮ ਫਾਊਂਡੇਸ਼ਨ ਵਲੋਂ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ‘’ਨੇਚਰ ਚੈਂਪੀਅਨਜ਼ ਆਫ਼ ਇੰਡੀਆ” ਵਾਤਾਵਰਨ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੈਗਾ ਸੀਡ ਬਾਲ ਕੈਂਪ ਵਿਚ ਸਕੂਲ ਹੈੱਡ ਟੀਚਰ ਪਰਮਜੀਤ ਸਿੰਘ ਡਕਾਲਾ, ਸਰਕਾਰੀ ਪ੍ਰਾਇਮਰੀ ਸਕੂਲ ਘਨੌਲਾ ਰਾਕੇਸ਼ ਚੰਦਰ, ਸੁਰਿੰਦਰ ਸਿੰਘ, ਦਿਲਪ੍ਰੀਤ ਕੌਰ, ਕਰਮਜੀਤ ਕੌਰ, ਬਲਜੀਤ ਕੌਰ, ਸਾਰਿਕਾ, ਨੀਨਾ ਗੁਪਤਾ, ਯਸ਼ਪਾਲ ਜੱਸੀ, ਘਨੌਲਾ ਸੁਨੀਤਾ ਰਾਣੀ ਅਤੇ ਹੋਰ ਅਧਿਆਪਕ ਸਾਹਿਬਾਨ ਨੇ ਵੀ ਇਸ ਸਮਾਗਮ ਵਿਚ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਨੂਪਲੀ ਟੱਪਰੀਆਂ ਵਿਖੇ ਲੱਗੇ ਭੰਡਾਰੇ ਵਿਚ ਕੀਤੀ ਸ਼ਿਰਕਤ ਅਗਲੀ ਖ਼ਬਰ ਓਇੰਦ ਖੇਡ ਮੇਲੇ ਦਾ ਪੋਸਟਰ ਬਾਬਾ ਸੁਖਬੀਰ ਸਿੰਘ ਕੰਧੋਲਾ ਵਾਲਿਆਂ ਵਲੋਂ ਜਾਰੀ
Ad Position 24