22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਧਾਇਕ ਚੱਢਾ ਵਲੋਂ ਵੱਖ-ਵੱਖ ਪਿੰਡਾਂ ਦੇ ਕਲੱਬਾਂ ਦੇ ਨੌਜਵਾਨਾਂ ਨਾਲ ਮੀਟਿੰਗ

ਨੂਰਪੁਰ ਬੇਦੀ, 22 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਨੌਜਵਾਨ ਦੇਸ਼ ਅਤੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਸਿੰਘਪੁਰ ਵਿਖੇ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬਾਂ ਅਤੇ ਨੌਜਵਾਨਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 23-08-2026
ਨੂਰਪੁਰ ਬੇਦੀ, 22 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਨੌਜਵਾਨ ਦੇਸ਼ ਅਤੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਸਿੰਘਪੁਰ ਵਿਖੇ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬਾਂ ਅਤੇ ਨੌਜਵਾਨਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੀਟਿੰਗ ਵਿਚ ਲਸਾੜੀ, ਗੋਪਾਲਪੁਰ, ਮਾਣਕੂਮਾਜਰਾ, ਗੱਦੀਵਾਲ, ਗੋਬਿੰਦਪੁਰ ਬੇਲਾ, ਸਿੰਘਪੁਰ, ਮੋਠਾਪੁਰ, ਟੇਡੇਵਾਲ ਅਤੇ ਝਿੰਜੜੀ ਸਮੇਤ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਦੌਰਾਨ ਨੌਜਵਾਨਾਂ ਵਲੋਂ ਆਪਣੇ ਪਿੰਡਾਂ ਨਾਲ ਸਬੰਧਿਤ ਸਮੱਸਿਆਵਾਂ, ਲੋੜਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਗਿਆ। ਮੀਟਿੰਗ ਦੌਰਾਨ ਖੇਡ ਸਹੂਲਤਾਂ ਅਤੇ ਖੇਡ ਮੈਦਾਨਾਂ ਦੀ ਸਥਿਤੀ ਬਾਰੇ ਵੀ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨਾਲ ਸਿੱਖਿਆ, ਰੁਜ਼ਗਾਰ, ਖੇਡਾਂ, ਨਸ਼ਿਆਂ ਤੋਂ ਬਚਾਅ, ਯੂਥ ਕਲੱਬਾਂ ਨੂੰ ਸਰਗਰਮ ਕਰਨ ਅਤੇ ਪਿੰਡ ਪੱਧਰ ‘ਤੇ ਨੌਜਵਾਨਾਂ ਲਈ ਰਚਨਾਤਮਿਕ ਗਤੀਵਿਧੀਆਂ ਵਧਾਉਣ ਬਾਰੇ ਵੀ ਚਰਚਾ ਹੋਈ। ਨੌਜਵਾਨਾਂ ਨੇ ਆਪਣੇ ਇਲਾਕੇ ਦੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਵਿਧਾਇਕ ਸਾਹਮਣੇ ਰੱਖੀਆਂ। ਇਸ ਮੌਕੇ ਸੰਮਤੀ ਮੈਂਬਰ ਹਰਵਿੰਦਰ ਸਿੰਘ ਬਿੰਦੀ, ਸਤਨਾਮ ਸਿੰਘ ਨਾਗਰਾ, ਚੇਤਨ ਕਾਲੀਆ, ਰਾਮ ਪ੍ਰਤਾਪ ਤਾਰੀ, ਗੁਰਮੁਖ ਸਿੰਘ, ਬਲਵੀਰ ਟੇਢੇ ਵਾਲ, ਨਰਿੰਦਰ ਝਾਂਡੀਆਂ, ਗੁਰਦੀਪ ਸਿੰਘ ਮੂਸਾਪੁਰ, ਬਾਦਲ ਮੂਸਾਪੁਰ, ਅਜਮੇਰ ਸਿੰਘ ਅਸਮਾਨਪੁਰ ਤੇ ਵੱਡੀ ਗਿਣਤੀ ਵਿਚ ਯੂਥ ਕਲੱਬਾਂ ਦੇ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਤੇ ਕੌਮਾਂਤਰੀ ਖੇਡਾਂ ਵਿਚ ਨੂਰਪੁਰ ਬੇਦੀ ਦਾ ਨਾਂਅ ਰੌਸ਼ਨ ਕਰਨ ਵਾਲੇ ਹੋਣਹਾਰ ਖਿਡਾਰੀਆਂ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਚੱਕ ਕਰਮਾਂ ਦੇ 61 ਵਿਦਿਆਰਥੀਆਂ ਨੇ ਤ੍ਰਿਤੀਯਾ ਸੋਪਾਨ ਪ੍ਰੀਖਿਆ ਕੀਤੀ ਪਾਸ
Ad Position 24