22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕੌਮੀ ਤੇ ਕੌਮਾਂਤਰੀ ਖੇਡਾਂ ਵਿਚ ਨੂਰਪੁਰ ਬੇਦੀ ਦਾ ਨਾਂਅ ਰੌਸ਼ਨ ਕਰਨ ਵਾਲੇ ਹੋਣਹਾਰ ਖਿਡਾਰੀਆਂ ਦਾ ਸਨਮਾਨ

ਨੂਰਪੁਰ ਬੇਦੀ, 22 ਅਗਸਤ (ਹਰਦੀਪ ਸਿੰਘ ਢੀਂਡਸਾ)-ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਪੀਰ ਬਾਬਾ ਜਿੰਦਾ ਸ਼ਹੀਦ ਸੁਸਾਇਟੀ ਨੂਰਪੁਰ ਬੇਦੀ ਦੀ ਸਮੂਹ ਟੀਮ ਵਲੋਂ ਖੇਡਾਂ ਦੇ ਖੇਤਰ ਵਿਚ ਨੂਰਪੁਰ ਬੇਦੀ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਖਿਡਾਰੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਰਾਸ਼ੀ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ।

Ad Position 21
No active advertisement
ਨੂਰਪੁਰ ਬੇਦੀ ਦੇ ਹੋਣਹਾਰ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਚੱਢਾ ਤੇ ਪੀਰ ਬਾਬਾ ਜਿੰਦਾ ਸ਼ਹੀਦ ਸੁਸਾਇਟੀ ਦੇ ਮੈਂਬਰ। ਤਸਵੀਰ : ਹਰਦੀਪ ਸਿੰਘ ਢੀਂਡਸਾ 23-08-2026
ਨੂਰਪੁਰ ਬੇਦੀ, 22 ਅਗਸਤ (ਹਰਦੀਪ ਸਿੰਘ ਢੀਂਡਸਾ)-ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਪੀਰ ਬਾਬਾ ਜਿੰਦਾ ਸ਼ਹੀਦ ਸੁਸਾਇਟੀ ਨੂਰਪੁਰ ਬੇਦੀ ਦੀ ਸਮੂਹ ਟੀਮ ਵਲੋਂ ਖੇਡਾਂ ਦੇ ਖੇਤਰ ਵਿਚ ਨੂਰਪੁਰ ਬੇਦੀ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਖਿਡਾਰੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਰਾਸ਼ੀ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਦੌਰਾਨ ਰਾਸ਼ਟਰੀ ਪੱਧਰ ’ਤੇ ਗੋਲਡ ਮੈਡਲ ਹਾਸਲ ਕਰਨ ਵਾਲੇ ਖਿਡਾਰੀ ਨੂੰ 50 ਹਜ਼ਾਰ ਰੁਪਏ, ਸਿਲਵਰ ਮੈਡਲ ਜੇਤੂ ਨੂੰ 30 ਹਜ਼ਾਰ ਰੁਪਏ ਅਤੇ ਬ੍ਰਾਂਜ਼ ਮੈਡਲ ਜੇਤੂ ਖਿਡਾਰੀ ਨੂੰ 20 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਹੋਰ ਖਿਡਾਰੀਆਂ ਨੂੰ ਵੀ 10-10 ਹਜ਼ਾਰ ਰੁਪਏ ਦੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਵਾਲੇ ਰਾਸ਼ਟਰੀ ਖਿਡਾਰੀਆਂ ਵਿਚ ਜੈਸਮੀਨ ਕੌਰ ਪੁੱਤਰੀ ਸੁਰਜੀਤ ਸਿੰਘ, ਜੈਸਮੀਨ ਕੌਰ ਪੁੱਤਰੀ ਬਲਵਿੰਦਰ ਸਿੰਘ, ਨਵਪ੍ਰੀਤ ਸਿੰਘ ਸਿੱਧੂ, ਵੰਸ਼ਕਾ ਵਰਮਾ ਅਤੇ ਗੁਰਲੀਨ ਸ਼ਾਮਲ ਸਨ। ਸੁਸਾਇਟੀ ਵਲੋਂ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਇਸ ਉਪਰਾਲੇ ਦੀ ਇਲਾਕੇ ਭਰ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਕੋਚ ਬਲਵਿੰਦਰ ਸਿੰਘ ਸਮੁੰਦੜੀਆ ਨੇ ਵਿਧਾਇਕ ਦਿਨੇਸ਼ ਚੱਢਾ ਅਤੇ ਪੀਰ ਬਾਬਾ ਜਿੰਦਾ ਸ਼ਹੀਦ ਸੁਸਾਇਟੀ ਦੀ ਸਮੂਹ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖਿਡਾਰੀ ਆਪਣੀ ਮਿਹਨਤ ਨਾਲ ਆਪਣੇ ਪਿੰਡ, ਹਲਕੇ, ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਸਨਮਾਨ ਅਤੇ ਹੌਸਲਾ ਮਿਲਣਾ ਬਹੁਤ ਜ਼ਰੂਰੀ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ, ਅਨੁਸ਼ਾਸਿਤ ਤੇ ਨਸ਼ਿਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਖਿਡਾਰੀ ਮੁਸ਼ਕਲਾਂ ਦੇ ਬਾਵਜੂਦ ਦਿਨ-ਰਾਤ ਮਿਹਨਤ ਕਰਕੇ ਰਾਸ਼ਟਰੀ ਪੱਧਰ ’ਤੇ ਮੈਡਲ ਜਿੱਤਦੇ ਹਨ, ਉਨ੍ਹਾਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੂਰਪੁਰ ਬੇਦੀ ਖੇਤਰ ਵਿਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਅਤੇ ਅਜਿਹੇ ਸਨਮਾਨ ਸਮਾਰੋਹ ਹੋਰ ਨੌਜਵਾਨਾਂ ਨੂੰ ਵੀ ਖੇਡਾਂ ਵੱਲ ਆਉਣ ਲਈ ਪ੍ਰੇਰਿਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਡਿਫਾਲਟਰਾਂ ਤੋਂ 326 ਕਰੋੜ ਦੀ ਵਸੂਲੀ ਲਈ ਮੁਹਿੰਮ ਤੇਜ਼ ਕਰੇਗਾ ਆਬਕਾਰੀ ਵਿਭਾਗ * 2016 ਤੋਂ 2018 ਤੱਕ ਦੀ ਲੈਣੀ ਹੈ ਸ਼ਰਾ... ਅਗਲੀ ਖ਼ਬਰ ਵਿਧਾਇਕ ਚੱਢਾ ਵਲੋਂ ਵੱਖ-ਵੱਖ ਪਿੰਡਾਂ ਦੇ ਕਲੱਬਾਂ ਦੇ ਨੌਜਵਾਨਾਂ ਨਾਲ ਮੀਟਿੰਗ
Ad Position 24