24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜ਼ਿਲ੍ਹਾ ਪੱਧਰੀ ਲੜਕਿਆਂ ਦੇ ਫੁੱਟਬਾਲ ਮੁਕਾਬਲਿਆਂ ਦੀ ਹੋਈ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 23 ਅਗਸਤ (ਜਗਮੋਹਣ ਸਿੰਘ ਨਾਰੰਗ)- ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਲੜਕਿਆਂ ਦੇ ਫੁੱਟਬਾਲ ਮੁਕਾਬਲਿਆਂ ਦੀ ਸ਼ੁਰੂਆਤ ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ ਹਲਕਾ ਵਿਧਾਇਕ ਵਲੋਂ ਕਰਵਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੀਡੀਆ ਇੰਚਾਰਜ ਧਰਮਿੰਦਰ ਸਿੰਘ ਭੰਗੂ ਤੇ ਜ਼ੋਨਲ ਸਕੱਤਰ ਸੁਰਮੁੱਖ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ, ਜ਼ੋਨਲ ਪ੍ਰਧਾਨ ਕੁਲਵੰਤ ਕੌਰ ਇੰਚਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਅਤੇ ਹਰਮਨਦੀਪ ਸਿੰਘ ਸੰਧੂ ਕਨਵੀਨਰ ਫੁੱਟਬਾਲ ਦੀ ਦੇਖਰੇਖ ਵਿਚ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ’ ਚ ਲੜਕੀਆਂ ਦੇ ਫਾਈਨਲ ਮੁਕਾਬਲਿਆਂ ਵਿਚ ਅੰਡਰ 14 ਸਾਲ ਵਰਗ ਵਿਚ ਜ਼ੋਨ ਰੂਪਨਗਰ ਨੇ ਪਹਿਲਾਂ, ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ, ਅੰਡਰ 17 ਸਾਲ ਵਰਗ ਵਿਚ ਜ਼ੋਨ ਸ੍ਰੀ ਚਮਕੌਰ ਸਾਹਿਬ ਨੇ ਪਹਿਲਾ, ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਅਤੇ ਰੂਪਨਗਰ ਨੇ ਤੀਜਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 24-08-2026
ਸ੍ਰੀ ਚਮਕੌਰ ਸਾਹਿਬ, 23 ਅਗਸਤ (ਜਗਮੋਹਣ ਸਿੰਘ ਨਾਰੰਗ)- ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਲੜਕਿਆਂ ਦੇ ਫੁੱਟਬਾਲ ਮੁਕਾਬਲਿਆਂ ਦੀ ਸ਼ੁਰੂਆਤ ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ ਹਲਕਾ ਵਿਧਾਇਕ ਵਲੋਂ ਕਰਵਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੀਡੀਆ ਇੰਚਾਰਜ ਧਰਮਿੰਦਰ ਸਿੰਘ ਭੰਗੂ ਤੇ ਜ਼ੋਨਲ ਸਕੱਤਰ ਸੁਰਮੁੱਖ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ, ਜ਼ੋਨਲ ਪ੍ਰਧਾਨ ਕੁਲਵੰਤ ਕੌਰ ਇੰਚਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਅਤੇ ਹਰਮਨਦੀਪ ਸਿੰਘ ਸੰਧੂ ਕਨਵੀਨਰ ਫੁੱਟਬਾਲ ਦੀ ਦੇਖਰੇਖ ਵਿਚ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ’ ਚ ਲੜਕੀਆਂ ਦੇ ਫਾਈਨਲ ਮੁਕਾਬਲਿਆਂ ਵਿਚ ਅੰਡਰ 14 ਸਾਲ ਵਰਗ ਵਿਚ ਜ਼ੋਨ ਰੂਪਨਗਰ ਨੇ ਪਹਿਲਾਂ, ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ, ਅੰਡਰ 17 ਸਾਲ ਵਰਗ ਵਿਚ ਜ਼ੋਨ ਸ੍ਰੀ ਚਮਕੌਰ ਸਾਹਿਬ ਨੇ ਪਹਿਲਾ, ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਅਤੇ ਰੂਪਨਗਰ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਵਿਸ਼ਾਲ ਕਸ਼ਅਪ, ਸੀਨੀਅਰ ਮੀਤ ਪ੍ਰਧਾਨ ਚਹਿਲ ਸਿੰਘ ਭੰਗੂ ਆਦਿ ਨੇ ਕੀਤੀ। ਇਸ ਮੌਕੇ ਜਗਤਾਰ ਸਿੰਘ ਘੜੂੰਆਂ ਪੀ ਏ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਗੁਰਿੰਦਰ ਸਿੰਘ ਹਾਫਿਜਾਬਾਦ, ਰਵਿੰਦਰ ਸਿੰਘ ਧਨੌਰੀ, ਰਾਜਵੀਰ ਸਿੰਘ ਸਲੇਮਪੁਰ, ਸਤਨਾਮ ਸਿੰਘ, ਸ਼ਮਿੰਦਰ ਸਿੰਘ, ਜਸਵਿੰਦਰ ਸਿੰਘ ਭੁੱਲਰ, ਕੁਲਦੀਪ ਕੌਰ, ਸਰਬਜੀਤ ਕੌਰ, ਹਰਿੰਦਰ ਕੁਮਾਰ ਕਾਈਨੌਰ, ਲਖਵਿੰਦਰ ਸਿੰਘ ਆਦਿ ਨੇ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੱਲਬਾਤ ਕਰਦੇ ਹੋਏ ਡਾ. ਦਲਜੀਤ ਸਿੰਘ ਚੀਮਾ, ਭਾਈ ਚਾਵਲਾ ਤੇ ਹੋਰ। ‘ਆਪ’ ਸਰਕਾਰ ਨੇ ਪੰਜਾਬ... ਅਗਲੀ ਖ਼ਬਰ ‘ਗੱਲ ਪੰਜਾਬ ਦੀ’ ਮੁਹਿੰਮ ਸੰਬੰਧੀ ਨੰਗਲ ਵਿਖੇ ਜਾਣਕਾਰੀ ਦਿੰਦੇ ਹੋਏ ਕਰਨੈਲ ਸਿੰਘ ਪੀਰ ਮੁਹੰਮਦ ਨਾਲ ਹਨ ਐਡਵੋਕੇਟ ਕਾਰਤਿਕ...
Ad Position 24