24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਫੂਲ ਕਲਾਂ ਦੀ ਪੰਚਾਇਤੀ ਜ਼ਮੀਨ ਲਈ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਦਾ ਐਲਾਨ ਪਿੰਡ ਵਾਸੀਆਂ ਨੇ ਵਿਧਾਨ ਸਭਾ ’ਚ ਮੁੱਦਾ ਚੁੱਕਣ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਕੀਤਾ ਧੰਨਵਾਦ

ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ)- ਪਿੰਡ ਫੂਲ ਕਲਾਂ ਦੀ ਪੰਚਾਇਤੀ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਹੁਣ ਸਾਂਝੇ ਤੌਰ ‘ਤੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਿੰਡ ਵਾਸੀਆਂ ਨੇ ਇਸ ਮਾਮਲੇ ਨੂੰ ਵਿਧਾਨ ਸਭਾ ਵਿਚ ਚੁੱਕਣ ਲਈ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ।

Ad Position 21
No active advertisement
ਪਿੰਡ ਫੂਲ ਕਲਾਂ ਵਿਖੇ ਹੋਈ ਕਿਸਾਨ ਜਥੇਬੰਦੀਆਂ ਦੀ ਇਕੱਤਰਤਾ ਦਹ ਦ੍ਰਿਸ਼ । 24-08-2026
ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ)- ਪਿੰਡ ਫੂਲ ਕਲਾਂ ਦੀ ਪੰਚਾਇਤੀ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਹੁਣ ਸਾਂਝੇ ਤੌਰ ‘ਤੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਿੰਡ ਵਾਸੀਆਂ ਨੇ ਇਸ ਮਾਮਲੇ ਨੂੰ ਵਿਧਾਨ ਸਭਾ ਵਿਚ ਚੁੱਕਣ ਲਈ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਪਿੰਡ ਵਿਚ ਹੋਏ ਇਕੱਠ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਕਿਸਾਨ ਜਥੇਬੰਦੀਆਂ ਨੂੰ ਪੰਚਾਇਤੀ ਜ਼ਮੀਨ ਦੇ ਮਾਮਲੇ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਆਗੂ ਪਰਵਿੰਦਰ ਸਿੰਘ ਅਲੀਪੁਰ ਅਤੇ ਮੋਹਨ ਸਿੰਘ ਧਮਾਣਾਂ ਸਮੇਤ ਹੋਰ ਕਿਸਾਨ ਆਗੂ ਵੀ ਪਿੰਡ ਪਹੁੰਚੇ। ਕਿਸਾਨ ਆਗੂਆਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿਚ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਜਾਵੇਗਾ। ਪਰਵਿੰਦਰ ਸਿੰਘ ਅਲੀਪੁਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਬਣਾਈ ਜਾਵੇਗੀ ਅਤੇ ਪੰਚਾਇਤੀ ਜ਼ਮੀਨ ਨੂੰ ਕਥਿਤ ਤੌਰ ‘ਤੇ ਰਸੂਖਦਾਰ ਲੋਕਾਂ ਦੇ ਕਬਜ਼ੇ ਤੋਂ ਛੁਡਵਾਉਣਾ ਲਈ ਕਾਨੂੰਨੀ ਅਤੇ ਜਨਤਕ ਪੱਧਰ ‘ਤੇ ਲੜਾਈ ਲੜੀ ਜਾਵੇਗੀ। ਪਿੰਡ ਕੋਲ ਨਾ ਢੇਰ ਸੁੱਟਣ ਲਈ ਜ਼ਮੀਨ, ਨਾ ਖੇਡ ਮੈਦਾਨ- ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਕਥਿਤ ਤੌਰ ‘ਤੇ ਪਿੰਡ ਦੀ ਕਰੋੜਾਂ ਰੁਪਏ ਦੀ ਜ਼ਮੀਨ ਵੱਖ-ਵੱਖ ਤਰੀਕਿਆਂ ਨਾਲ ਰਸੂਖਦਾਰ ਲੋਕਾਂ ਦੇ ਹੱਕ ਵਿਚ ਕਰਵਾ ਦਿੱਤੀ ਗਈ, ਜਿਸ ਨਾਲ ਪਿੰਡ ਨੂੰ ਵੱਡਾ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਪਿੰਡ ਕੋਲ ਨਾ ਤਾਂ ਕੂੜਾ-ਕਰਕਟ ਜਾਂ ਢੇਰ ਸੁੱਟਣ ਲਈ ਲੋੜੀਂਦੀ ਜ਼ਮੀਨ ਹੈ ਅਤੇ ਨਾ ਹੀ ਬੱਚਿਆਂ ਲਈ ਖੇਡ ਮੈਦਾਨ। ਕਈ ਗ਼ਰੀਬ ਪਰਿਵਾਰਾਂ ਕੋਲ ਆਪਣੇ ਘਰਾਂ ਲਈ ਵੀ ਜ਼ਮੀਨ ਨਹੀਂ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਸ਼ਾਮਲਾਟ ਜ਼ਮੀਨ ਦੀ ਪੂਰੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਪੱਧਰ ‘ਤੇ ਨਾਜਾਇਜ਼ ਕਬਜ਼ਾ ਜਾਂ ਗ਼ਲਤ ਤਰੀਕੇ ਨਾਲ ਤਬਦੀਲੀ ਸਾਹਮਣੇ ਆਉਂਦੀ ਹੈ ਤਾਂ ਜ਼ਮੀਨ ਪਿੰਡ ਨੂੰ ਵਾਪਸ ਦਿਵਾਈ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਦਾ ਮਾਮਲਾ ਹੱਲ ਹੋਣ ਤੱਕ ਉਹ ਪਿੰਡ ਵਾਸੀਆਂ ਦੇ ਨਾਲ ਖੜ੍ਹੇ ਰਹਿਣਗੇ। ਇਸ ਮੌਕੇ ਸਰਪੰਚ ਜਸਵੰਤ ਸਿੰਘ, ਪੰਚ ਚਾਂਦ ਮੁਹੰਮਦ, ਪੰਚ ਸੁਖਵਿੰਦਰ ਸਿੰਘ, ਪੰਚ ਸੁਰਿੰਦਰ ਕੌਰ, ਪੰਚ ਅਨਵੀਰ ਕੌਰ, ਕਿਸਾਨ ਆਗੂ ਪਰਵਿੰਦਰ ਸਿੰਘ ਅਲੀਪੁਰ, ਮੋਹਨ ਸਿੰਘ ਧਮਾਣਾ, ਸ਼ਰਨਜੀਤ ਸਿੰਘ ਅਲੀਪੁਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਨਹਿਰ ’ਤੇ ਨਵੇਂ ਪੁਲ ਦਾ ਅੱਜ ਰੱਖਿਆ ਜਾਵੇਗਾ ਨੀਂਹ ਪੱਥਰ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾਾ ਲੰਬੇ ਸਮੇਂ ਦੀ ਮੰਗ... ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਦੀਆਂ 8 ਪੇਟੀਆਂ ਸਮੇਤ ਇਕ ਕਾਬੂ
Ad Position 24