ਰਾਣਾ ਕੇ. ਪੀ. ਸਿੰਘ ਦੇ ਅਚਾਨਕ ਦੌਰੇ ਦੌਰਾਨ ਸਹੂਲਤਾਂ ਦੀ ਘਾਟ ਬੇਨਕਾਬ
ਨੰਗਲ, 23 ਅਗਸਤ (ਪ੍ਰੀਤਮ ਸਿੰਘ ਬਰਾਰੀ)- ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲਾ ਨੰਗਲ ਸਿਵਲ ਹਸਪਤਾਲ ਖ਼ੁਦ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਿਹਾ ਹੈ। ਐਮਰਜੈਂਸੀ ਤੇ ਵਾਰਡਾਂ ਵਿਚ ਲੋੜੀਂਦੀਆਂ ਸਰਿੰਜਾਂ, ਖ਼ਰਾਬ ਸਾਜ਼ੋ-ਸਾਮਾਨ, ਡਾਕਟਰਾਂ ਤੇ ਸਟਾਫ਼ ਦੀ ਘਾਟ ਅਤੇ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਨੇ ਸਿਹਤ ਸੇਵਾਵਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਸ
ਸਿਵਲ ਹਸਪਤਾਲ ਦੇ ਦੌਰੇ ਦੌਰਾਨ ਡਾਕਟਰ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਸਪੀਕਰ ਰਾਣਾ ਕੇ ਪੀ।
24-08-2026
ਨੰਗਲ, 23 ਅਗਸਤ (ਪ੍ਰੀਤਮ ਸਿੰਘ ਬਰਾਰੀ)- ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲਾ ਨੰਗਲ ਸਿਵਲ ਹਸਪਤਾਲ ਖ਼ੁਦ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਿਹਾ ਹੈ। ਐਮਰਜੈਂਸੀ ਤੇ ਵਾਰਡਾਂ ਵਿਚ ਲੋੜੀਂਦੀਆਂ ਸਰਿੰਜਾਂ, ਖ਼ਰਾਬ ਸਾਜ਼ੋ-ਸਾਮਾਨ, ਡਾਕਟਰਾਂ ਤੇ ਸਟਾਫ਼ ਦੀ ਘਾਟ ਅਤੇ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਨੇ ਸਿਹਤ ਸੇਵਾਵਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਬੀਤੀ ਸ਼ਾਮ ਹਸਪਤਾਲ ਦੇ ਅਚਾਨਕ ਦੌਰੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਲੋਕਾਂ ਦਾ ਇਲਾਜ ਕਰਨ ਵਾਲਾ ਹਸਪਤਾਲ ਖ਼ੁਦ ਬਿਮਾਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਐਮਰਜੈਂਸੀ ਸੇਵਾਵਾਂ ਲਈ ਵੀ ਕਈ ਜ਼ਰੂਰੀ ਵਸਤਾਂ ਦੀ ਘਾਟ ਹੈ। ਖ਼ੂਨ ਦੀ ਜਾਂਚ ਵਾਲੀ ਮਸ਼ੀਨ ਵੀ ਕੁੱਝ ਸਮੇਂ ਤੋਂ ਖ਼ਰਾਬ ਪਈ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮੁੱਢਲੀਆਂ ਸਹੂਲਤਾਂ ਨਾ ਮਿਲਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਸਰਿੰਜਾਂ ਦੀ ਘਾਟ ਬਾਰੇ ਜਾਣਕਾਰੀ ਮਿਲਣ ‘ਤੇ ਉਨ੍ਹਾਂ ਵਲੋਂ ਅੱਜ 200 ਸਰਿੰਜਾਂ ਦਾਨ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲੋੜੀਂਦਾ ਸਮਾਨ ਮੁਹੱਈਆ ਨਹੀਂ ਕਰਵਾ ਰਹੀ ਤਾਂ ਸਮਾਜ ਸੇਵੀ ਅਤੇ ਚੈਰੀਟੇਬਲ ਸੰਸਥਾਵਾਂ ਦੇ ਸਹਿਯੋਗ ਨਾਲ ਹਸਪਤਾਲ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਯਤਨ ਕੀਤੇ ਜਾਣਗੇ। ਰਾਣਾ ਕੇ.ਪੀ. ਸਿੰਘ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਨੰਗਲ ਹਸਪਤਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ, ਟਰੌਮਾ ਸੈਂਟਰ ਬਣਾਉਣ ਅਤੇ ਲੋਕਾਂ ਨੂੰ ਵੱਡੇ ਹਸਪਤਾਲਾਂ ਵਿਚ ਜਾਣ ਤੋਂ ਰਾਹਤ ਦੇਣ ਦੇ ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਹਾਲਾਤ ਬੁਨਿਆਦੀ ਸਹੂਲਤਾਂ ਦੀ ਘਾਟ ਤੱਕ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਥਿਤ ‘ਸਿਹਤ ਕ੍ਰਾਂਤੀ’ ਦੇ ਦਾਅਵਿਆਂ ਦੀ ਹਕੀਕਤ ਹਸਪਤਾਲ ਦੀ ਮੌਜੂਦਾ ਸਥਿਤੀ ਤੋਂ ਸਾਹਮਣੇ ਆ ਰਹੀ ਹੈ। ਉਨ੍ਹਾਂ ਹਸਪਤਾਲ ਦੇ ਬੰਦ ਪਏ ਪੁਰਸ਼ ਵਾਸ਼ਰੂਮ, ਖ਼ਰਾਬ ਪਖਾਨਿਆਂ ਅਤੇ ਬੰਦ ਵਾਟਰ ਕੂਲਰ ਦਾ ਵੀ ਜ਼ਿਕਰ ਕੀਤਾ। ਐਮਰਜੈਂਸੀ ਵਿਚ ਮੌਜੂਦ ਡਾਕਟਰ ਨੇ ਮੰਨਿਆ ਕਿ ਸਹੂਲਤਾਂ ਸਬੰਧੀ ਮਾਮਲਾ ਐਸ.ਐਮ.ਓ. ਅਤੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ। ਇਸ ਮੌਕੇ ਰਾਣਾ ਕੇ.ਪੀ. ਸਿੰਘ ਨੇ ਹਸਪਤਾਲ ਦੇ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ‘ਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਸੰਜੇ ਸਾਹਨੀ, ਸੁਰਿੰਦਰ ਪੰਮਾ, ਵਿਜੇ ਕੌਸ਼ਲ, ਸੁਨੀਲ ਸ਼ਰਮਾ, ਲੱਕੀ ਕੈਰੋ, ਸਤਨਾਮ ਸਿੰਘ, ਐਡਵੋਕੇਟ ਵਿਸ਼ਵਪਾਲ ਸਿੰਘ ਰਾਣਾ, ਸ਼ਿਵ ਸਿੰਘ ਰੈਣੀ, ਵਿਕਰਮ ਰਾਣਾ, ਚੰਦਨ ਰਾਣਾ, ਵਿਸ਼ਾਲ ਐਰੀ, ਆਸ਼ੂ ਜਿੰਦਵੜੀ, ਚੇਤਨ ਜਵਾਹਰ ਮਾਰਕੀਟ ਸਮੇਤ ਹੋਰ ਆਗੂ ਮੌਜੂਦ ਸਨ।