24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜਗਦੀਸ਼ ਸਿੰਘ ਝੀਂਡਾ ਨੇ ਪੱਤਰਕਾਰ ਸੰਮੇਲਨ ਦੌਰਾਨ 25 ਅਗਸਤ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕੀਤੀ

ਪੰਚਕੂਲਾ, 23 ਅਗਸਤ (ਕਪਿਲ)-ਅੰਬਾਲਾ ਦੇ ਪੰਜੋਖਰਾ ਵਿਖੇ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ 25 ਅਗਸਤ ਨੂੰ ਅੰਬਾਲਾ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਪ੍ਰੋਗਰਾਮ ਸੰਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਝੀਂਡਾ ਨੇ ਕਿਹਾ ਕਿ ਸਿੱਖ ਭਾਈਚਾਰੇ ਵਲੋਂ ਪੰਜੋਖਰਾ ਵਿਖੇ ਵਾਪਰੀ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਸੀ ਅਤੇ ਜਿਵੇਂ ਹੀ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਜਾਣਾ ਸੀ ਤਾਂ ਉਸੇ ਸਮੇਂ ਸਿੱਖ ਸੰਗਤ ‘ਤੇ ਪੁਲਿਸ ਵਲੋਂ ਲਾਠੀਚਾਰਜ ਕਰ ਦਿੱਤਾ ਗਿਆ।

Ad Position 21
No active advertisement
ਪੰਚਕੂਲਾ ਸਥਿਤ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਹਰਿਆਣਾ ਐਸ. ਜੀ. ਪੀ. ਸੀ. ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ। ਤਸਵੀਰ : ਕਪਿਲ 24-08-2026
ਪੰਚਕੂਲਾ, 23 ਅਗਸਤ (ਕਪਿਲ)-ਅੰਬਾਲਾ ਦੇ ਪੰਜੋਖਰਾ ਵਿਖੇ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ 25 ਅਗਸਤ ਨੂੰ ਅੰਬਾਲਾ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਪ੍ਰੋਗਰਾਮ ਸੰਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਝੀਂਡਾ ਨੇ ਕਿਹਾ ਕਿ ਸਿੱਖ ਭਾਈਚਾਰੇ ਵਲੋਂ ਪੰਜੋਖਰਾ ਵਿਖੇ ਵਾਪਰੀ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਸੀ ਅਤੇ ਜਿਵੇਂ ਹੀ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਜਾਣਾ ਸੀ ਤਾਂ ਉਸੇ ਸਮੇਂ ਸਿੱਖ ਸੰਗਤ ‘ਤੇ ਪੁਲਿਸ ਵਲੋਂ ਲਾਠੀਚਾਰਜ ਕਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਵੀ ਸੱਟਾਂ ਲੱਗੀਆਂ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ‘ਚ ਪਹਿਲੀ ਵਾਰ ਉਨ੍ਹਾਂ ਨਾਲ ਇਸ ਤਰ੍ਹਾਂ ਦੀ ਘਟਨਾ ਵਾਪਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਲਾਠੀਚਾਰਜ ਹਰਿਆਣਾ ਦੇ ਮੁੱਖ ਮੰਤਰੀ ਦੇ ਹੁਕਮਾਂ ‘ਤੇ ਨਹੀਂ ਹੋਇਆ, ਲਿਹਾਜ਼ਾ ਮਾਮਲੇ ਦੀ ਜਾਂਚ ਕਰਕੇ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਸਿੱਖ ਸੰਗਤ ‘ਤੇ ਲਾਠੀਚਾਰਜ ਕਰਨ ਦੇ ਹੁਕਮ ਕਿਸ ਨੇ ਦਿੱਤੇ ਸਨ। ਝੀਂਡਾ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਨਾਲ 25 ਮੈਂਬਰੀ ਕਮੇਟੀ ਦੀ ਅਹਿਮ ਮੀਟਿੰਗ ਹੋ ਚੁੱਕੀ ਹੈ ਅਤੇ ਹੁਣ ਵਿਚਾਰ-ਚਰਚਾ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਾਮਲੇ ‘ਚ ਗੁਰਸਿਮਰਨ ਮੰਡ ਵਲੋਂ ਮੁਆਫ਼ੀ ਪੱਤਰ ਦਿੱਤਾ ਗਿਆ ਹੈ। ਆਪਣੀ ਗ੍ਰਿਫ਼ਤਾਰੀ ਸੰਬੰਧੀ ਝੀਂਡਾ ਨੇ ਕਿਹਾ ਕਿ ਜੇਕਰ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ ਤਾਂ ਫ਼ੋਨ ਕਰ ਦੇਵੇ, ਉਹ ਖ਼ੁਦ ਗ੍ਰਿਫ਼ਤਾਰੀ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਜਪਾ ਆਗੂ ਕਾਲੇਵਾਲ ਵਲੋਂ ਪਿੰਡ ਸਹੌੜਾਂ ਦੇ ਪਤਵੰਤਿਆਂ ਨਾਲ ਮੀਟਿੰਗ
Ad Position 24