24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਤੀਜ ਦਾ ਤਿਉਹਾਰ ਮਨਾਇਆ

ਖਰੜ, 23 ਅਗਸਤ (ਗੁਰਮੁੱਖ ਸਿੰਘ ਮਾਨ)- ਸਰਕਾਰੀ ਪੌਲੀਟੈਕਨਿਕ ਕਾਲਜ ਖ਼ੂਨੀਮਾਜਰਾ ਦੀਆਂ ਮਹਿਲਾ ਅਧਿਆਪਕਾਵਾਂ ਵਲੋਂ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਮੁੱਚੀਆਂ ਮਹਿਲਾ ਅਧਿਆਪਕਾਵਾਂ ਨੇ ਰਵਾਇਤੀ ਰੰਗ ‘ਚ ਰੰਗਦਿਆਂ ਤੀਜ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 24-08-2026
ਖਰੜ, 23 ਅਗਸਤ (ਗੁਰਮੁੱਖ ਸਿੰਘ ਮਾਨ)- ਸਰਕਾਰੀ ਪੌਲੀਟੈਕਨਿਕ ਕਾਲਜ ਖ਼ੂਨੀਮਾਜਰਾ ਦੀਆਂ ਮਹਿਲਾ ਅਧਿਆਪਕਾਵਾਂ ਵਲੋਂ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਮੁੱਚੀਆਂ ਮਹਿਲਾ ਅਧਿਆਪਕਾਵਾਂ ਨੇ ਰਵਾਇਤੀ ਰੰਗ ‘ਚ ਰੰਗਦਿਆਂ ਤੀਜ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸੇ ਦੌਰਾਨ ਕਾਲਜ ਪ੍ਰਿੰ. ਰਕਸ਼ਾ ਕਿਰਨ ਨੇ ਸਮੂਹ ਮਹਿਲਾ ਅਧਿਆਪਕਾਵਾਂ ਨੂੰ ਤੀਜ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਤੀਜ ਪੰਜਾਬ ਸਮੇਤ ਉੱਤਰੀ ਭਾਰਤ ਦੀ ਅਮੀਰ ਸੱਭਿਆਚਾਰਕ ਪ੍ਰੰਪਰਾ ਦਾ ਮਹੱਤਵਪੂਰਨ ਹਿੱਸਾ ਹੈ। ਇਹ ਤਿਉਹਾਰ ਨਾ ਸਿਰਫ਼ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਦਿੰਦਾ ਹੈ, ਸਗੋਂ ਲੋਕ ਸੱਭਿਆਚਾਰ, ਰੀਤੀ-ਰਿਵਾਜਾਂ ਅਤੇ ਪ੍ਰੰਪਰਾਵਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ‘ਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਪ੍ਰੋਗਰਾਮ ਦੌਰਾਨ ਸਾਰੇ ਵਿਭਾਗਾਂ ਦੀਆਂ ਐਚ. ਓ. ਡੀਜ਼ ਸਮੇਤ ਮਹਿਲਾ ਅਧਿਆਪਕਾਵਾਂ ਨੇ ਤੀਜ ਨਾਲ ਸੰਬੰਧਿਤ ਰਵਾਇਤੀ ਗਤੀਵਿਧੀਆਂ ‘ਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਹਾਜ਼ਰੀਨਾਂ ਨੇ ਵੀ ਤੀਜ ਦੇ ਗੀਤਾਂ ਅਤੇ ਹੋਰਨਾਂ ਸੱਭਿਆਚਾਰਕ ਗਤੀਵਿਧੀਆਂ ਦਾ ਭਰਪੂਰ ਅਨੰਦ ਮਾਣਿਆ।
Ad Position 22
No active advertisement
ਪਿਛਲੀ ਖ਼ਬਰ ਸ਼ੈਲਟਰ ਵਲੋਂ ਸਰਕਾਰੀ ਸਕੂਲਾਂ ਨੂੰ ਇਨਵਰਟਰ ਤੇ ਪੱਖੇ ਭੇਟ ਅਗਲੀ ਖ਼ਬਰ ਜਗਦੀਸ਼ ਸਿੰਘ ਝੀਂਡਾ ਨੇ ਪੱਤਰਕਾਰ ਸੰਮੇਲਨ ਦੌਰਾਨ 25 ਅਗਸਤ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕੀਤੀ
Ad Position 24