24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸ਼ੈਲਟਰ ਵਲੋਂ ਸਰਕਾਰੀ ਸਕੂਲਾਂ ਨੂੰ ਇਨਵਰਟਰ ਤੇ ਪੱਖੇ ਭੇਟ

ਲਾਲੜੂ, 23 ਅਗਸਤ (ਰਾਜਬੀਰ ਸਿੰਘ)- ਸਮਾਜ ਸੇਵੀ ਸੰਸਥਾ ਸ਼ੈਲਟਰ ਚੈਰੀਟੇਬਲ ਟਰੱਸਟ ਲਾਲੜੂ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਪਿਛਲੇ ਕਈ ਦਹਾਕਿਆਂ ਤੋਂ ਚਲਾਈ ਜਾ ਰਹੀ ਸਹਿਯੋਗ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਜਿਊਲੀ ਨੂੰ ਇਕ ਵੱਡਾ ਇਨਵਰਟਰ ਅਤੇ ਸਰਕਾਰੀ ਹਾਈ ਸਕੂਲ ਕਾਰਕੌਰ ਨੂੰ ਪੰਜ ਛੱਤ ਵਾਲੇ ਪੱਖੇ ਦਾਨ ਕੀਤੇ ਗਏ। ਇਸ ਮੌਕੇ ਸੰਸਥਾ ਦੇ ਮੈਂਬਰਾਂ ਅਤੇ ਸਕੂਲ ਅਧਿਆਪਕਾਂ ਦੀ ਹਾਜ਼ਰੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ.

Ad Position 21
No active advertisement
ਅਜੀਤ ਡੈਸਕ 24-08-2026
ਲਾਲੜੂ, 23 ਅਗਸਤ (ਰਾਜਬੀਰ ਸਿੰਘ)- ਸਮਾਜ ਸੇਵੀ ਸੰਸਥਾ ਸ਼ੈਲਟਰ ਚੈਰੀਟੇਬਲ ਟਰੱਸਟ ਲਾਲੜੂ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਪਿਛਲੇ ਕਈ ਦਹਾਕਿਆਂ ਤੋਂ ਚਲਾਈ ਜਾ ਰਹੀ ਸਹਿਯੋਗ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਜਿਊਲੀ ਨੂੰ ਇਕ ਵੱਡਾ ਇਨਵਰਟਰ ਅਤੇ ਸਰਕਾਰੀ ਹਾਈ ਸਕੂਲ ਕਾਰਕੌਰ ਨੂੰ ਪੰਜ ਛੱਤ ਵਾਲੇ ਪੱਖੇ ਦਾਨ ਕੀਤੇ ਗਏ। ਇਸ ਮੌਕੇ ਸੰਸਥਾ ਦੇ ਮੈਂਬਰਾਂ ਅਤੇ ਸਕੂਲ ਅਧਿਆਪਕਾਂ ਦੀ ਹਾਜ਼ਰੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲੇਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਸ਼ੈਲਟਰ ਵਲੋਂ ਪਿਛਲੇ ਕਈ ਸਾਲਾਂ ਤੋਂ ਲੋੜਵੰਦ ਸਰਕਾਰੀ ਸਕੂਲਾਂ ਦੀ ਲਗਾਤਾਰ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਸਕੂਲਾਂ ਅਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹਨ, ਇਸ ਲਈ ਸਰਕਾਰ ਅਤੇ ਦਾਨੀ ਸੱਜਣਾਂ ਨੂੰ ਸੇਵਾ ਜਾਂ ਦਾਨ ਕਰਦਿਆਂ ਸਕੂਲਾਂ ਅਤੇ ਹਸਪਤਾਲਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਨੂੰ ਜਲਦ ਭਰੀਆਂ ਜਾਣ ਤਾਂ ਜੋ ‘ਇਕ ਅਧਿਆਪਕ ਇਕ ਸਕੂਲ’ ਦੇ ਦਾਗ ਤੋਂ ਬਚਿਆ ਜਾ ਸਕੇ ਅਤੇ ਬੱਚਿਆਂ ਦੀ ਪੜ੍ਹਾਈ ਦੀ ਨੀਂਹ ਹੋਰ ਮਜ਼ਬੂਤ ਕੀਤੀ ਜਾ ਸਕੇ। ਇਸ ਮੌਕੇ ਸ਼ੈਲਟਰ ਚੈਰੀਟੇਬਲ ਟਰੱਸਟ ਦੇ ਸੀਨੀਅਰ ਮੀਤ ਪ੍ਰਧਾਨ ਲਾਭ ਸਿੰਘ, ਜਨਰਲ ਸਕੱਤਰ ਰਾਜਬੀਰ ਸਿੰਘ ਰਾਣਾ, ਖ਼ਜ਼ਾਨਚੀ ਰਘੁਬੀਰ ਜੁਨੇਜਾ, ਕਾਮਰੇਡ ਚੰਦਰਪਾਲ ਅੱਤਰੀ, ਸਾਬਕਾ ਕੌਂਸਲਰ ਪਵਨ ਕੁਮਾਰ, ਮਨੋਜ ਮਹਿਤਾ, ਜੱਗੀ ਤੁਸ਼ਾਰ, ਅਮਨ ਤੇ ਸੰਦੀਪ ਜਿਊਲੀ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਵਲੋਂ ਭਾਗੋਮਾਜਰਾ ਵਿਖੇ ਉਸਾਰੇ ਜਾ ਰਹੇ ਪੁਆਧ ਸਪੋਰਟਸ ਅਰੀਨਾ ਦਾ ਦੌਰਾ ਅਗਲੀ ਖ਼ਬਰ ਤੀਜ ਦਾ ਤਿਉਹਾਰ ਮਨਾਇਆ
Ad Position 24