24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਯੂਨੀਵਰਸਲ ਗਰੁੱਪ ਵਿਖੇ ‘ਤੀਜ ਤਰੰਗ-2026’ ਦਾ ਤਿਉਹਾਰ ਮਨਾਇਆ

ਲਾਲੜੂ, 23 ਅਗਸਤ (ਰਾਜਬੀਰ ਸਿੰਘ)- ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲਾਲੜੂ ਵਿਖੇ ਪੰਜਾਬੀ ਸੱਭਿਆਚਾਰ ਤੇ ਰਵਾਇਤਾਂ ਨੂੰ ਸਮਰਪਿਤ ‘ਤੀਜ ਤਰੰਗ-2026’ ਨਾਮਕ ਸਮਾਗਮ ਕਰਵਾਇਆ ਗਿਆ। ਸਮਾਗਮ ‘ਚ ਵਿਦਿਆਰਥਣਾਂ ਅਤੇ ਮਹਿਲਾ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 24-08-2026
ਲਾਲੜੂ, 23 ਅਗਸਤ (ਰਾਜਬੀਰ ਸਿੰਘ)- ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲਾਲੜੂ ਵਿਖੇ ਪੰਜਾਬੀ ਸੱਭਿਆਚਾਰ ਤੇ ਰਵਾਇਤਾਂ ਨੂੰ ਸਮਰਪਿਤ ‘ਤੀਜ ਤਰੰਗ-2026’ ਨਾਮਕ ਸਮਾਗਮ ਕਰਵਾਇਆ ਗਿਆ। ਸਮਾਗਮ ‘ਚ ਵਿਦਿਆਰਥਣਾਂ ਅਤੇ ਮਹਿਲਾ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦੌਰਾਨ ਕੈਂਪਸ ਰਵਾਇਤੀ ਪਹਿਰਾਵਿਆਂ, ਲੋਕ ਸੰਗੀਤ, ਗਿੱਧੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਰੰਗੀਨ ਹੋ ਗਿਆ। ਸਮਾਗਮ ਦਾ ਮੁੱਖ ਆਕਰਸ਼ਣ ‘ਮਿਸ ਤੀਜ’ ਦਾ ਮੁਕਾਬਲਾ ਰਿਹਾ, ਜਿਸ ‘ਚ ਭਾਗੀਦਾਰਾਂ ਨੇ ਆਪਣੀ ਸ਼ਖ਼ਸੀਅਤ, ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਪੰਜਾਬੀ ਸੱਭਿਆਚਾਰ ਸੰਬੰਧੀ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਤੀਜ ਨਾਲ ਸੰਬੰਧਿਤ ਰਵਾਇਤੀ ਗਤੀਵਿਧੀਆਂ, ਮਨੋਰੰਜਕ ਖੇਡਾਂ ਅਤੇ ਇੰਟਰਐਕਟਿਵ ਮੁਕਾਬਲੇ ਵੀ ਕਰਵਾਏ ਗਏ। ਇਸੇ ਦੌਰਾਨ ਯੂ. ਜੀ. ਆਈ. ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਸਾਰਿਆਂ ਨੂੰ ਤੀਜ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਦਕਿ ਵਾਈਸ ਪ੍ਰੈਜ਼ੀਡੈਂਟ ਕੰਵਲਜੀਤ ਕੌਰ ਨੇ ਭਾਗੀਦਾਰਾਂ ਦੀ ਇਸ ਰੰਗਾਰੰਗ ਸਮਾਗਮ ਲਈ ਸ਼ਲਾਘਾ ਕਰਦਿਆਂ ਜੇਤੂਆਂ ਨੂੰ ਸਨਮਾਨਿਤ ਕੀਤਾ। ਸਮਾਗਮ ਦੀ ਸਫ਼ਲਤਾ ਲਈ ਫੈਕਲਟੀ ਤੇ ਵਿਦਿਆਰਥੀ ਵਲੰਟੀਅਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਕਾਰਨ ਗ਼ਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਔਖਾ ਹੋਇਆ-ਮੱਛਲੀ ਕਲਾਂ ਅਗਲੀ ਖ਼ਬਰ ਚੰਡੀਗੜ੍ਹ ਵਿਖੇ 1 ਸਤੰਬਰ ਨੂੰ ਦਿੱਤੇ ਜਾਣ ਵਾਲੇ ਧਰਨੇ ਪ੍ਰਤੀ ਲੋਕਾਂ ਨੂੰ ਕੀਤਾ ਲਾਮਬੰਦ
Ad Position 24