24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਹਿੰਗਾਈ ਕਾਰਨ ਗ਼ਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਔਖਾ ਹੋਇਆ-ਮੱਛਲੀ ਕਲਾਂ

ਐੱਸ. ਏ.

Ad Position 21
No active advertisement
ਅਜੀਤ ਡੈਸਕ 24-08-2026
ਐੱਸ. ਏ. ਐੱਸ. ਨਗਰ, 23 ਅਗਸਤ (ਪ੍ਰੋ. ਅਵਤਾਰ ਸਿੰਘ)- ਚੀਨੀ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਵਧ ਰਹੀ ਮਹਿੰਗਾਈ ਕਾਰਨ ਗ਼ਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਔਖਾ ਹੋ ਚੁੱਕਾ ਹੈ , ਪਰ ਨਾ ਤਾਂ ਕੇਂਦਰ ਸਰਕਾਰ ਤੇ ਨਾ ਹੀ ਪੰਜਾਬ ਸਰਕਾਰ ਇਸ ਅਹਿਮ ਮਸਲੇ ਵੱਲ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੂਰੇ ਦੇਸ਼ ਵਿਚ ਚੀਨੀ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ ਗ਼ਰੀਬਾਂ ਦੀ ਚਾਹ ਫਿੱਕੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸਰ੍ਹੋਂ ਦਾ ਤੇਲ, ਦਾਲਾਂ ਤੇ ਆਟਾ ਰੋਜ਼ਾਨਾ ਹੀ ਮਹਿੰਗਾ ਹੋ ਰਿਹਾ ਹੈ, ਜਦਕਿ ਇਸ ਦੇ ਉਲਟ ਗ਼ਰੀਬ ਲੋਕਾਂ ਦੀ ਆਮਦਨ ਘਟਦੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਇਸ ਗੰਭੀਰ ਮਸਲੇ ਪ੍ਰਤੀ ਬਿਲਕੁੱਲ ਅਵੇਸਲੀਆਂ ਨਜ਼ਰ ਆ ਰਹੀਆਂ ਹਨ ਕਿਉਂਕਿ ਜੇਕਰ ਸਰਕਾਰਾਂ ਸਮਾਂ ਰਹਿੰਦਿਆਂ ਮਹਿੰਗਾਈ ਨੂੰ ਰੋਕਣ ਲਈ ਕੋਈ ਠੋਸ ਕਦਮ ਚੁੱਕਦੀਆਂ ਤਾਂ ਅੱਜ ਹਾਲਾਤ ਅਜਿਹੇ ਨਾ ਹੁੰਦੇ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਦੇਸ਼ ਦੇ ਲੋਕਾਂ ਨੂੰ ਸਰਕਾਰੀ ਡੀਪੂਆਂ ਰਾਹੀਂ ਸਸਤੀ ਚੀਨੀ ਮੁਹੱਈਆ ਕਰਵਾਈ ਜਾਵੇ ਅਤੇ ਦੇਸ਼ ਅੰਦਰ ਚੀਨੀ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਠੋਸ ਉਪਰਾਲੇ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਅਗਲੀ ਖ਼ਬਰ ਯੂਨੀਵਰਸਲ ਗਰੁੱਪ ਵਿਖੇ ‘ਤੀਜ ਤਰੰਗ-2026’ ਦਾ ਤਿਉਹਾਰ ਮਨਾਇਆ
Ad Position 24