24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਲਾਲੜੂ, 23 ਅਗਸਤ (ਰਾਜਬੀਰ ਸਿੰਘ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਪਿੰਡ ਸੰਗੋਥਾ ਤੋਂ 118ਵੀਂ ਅਤੇ ਪਿੰਡ ਜੜੌਤ ਤੋਂ 119ਵੀਂ ਤੇ 120ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸੰਗਤਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-08-2026
ਲਾਲੜੂ, 23 ਅਗਸਤ (ਰਾਜਬੀਰ ਸਿੰਘ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਪਿੰਡ ਸੰਗੋਥਾ ਤੋਂ 118ਵੀਂ ਅਤੇ ਪਿੰਡ ਜੜੌਤ ਤੋਂ 119ਵੀਂ ਤੇ 120ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸੰਗਤਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਯੋਜਨਾ ਤਹਿਤ ਹਲਕਾ ਡੇਰਾਬੱਸੀ ਤੋਂ ਲਗਾਤਾਰ ਸੰਗਤਾਂ ਦੀਆਂ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ‘ਚ ਇਸ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਰਵਾਨਾ ਹੋਈਆਂ ਤਿੰਨੋਂ ਬੱਸਾਂ ਰਾਹੀਂ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨਗੇ। ਯਾਤਰਾ ਦੌਰਾਨ ਆਉਣ-ਜਾਣ, ਰਹਿਣ-ਸਹਿਣ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਜ਼ੋਰਾਵਰ ਸਿੰਘ, ਸੀਨੀਅਰ ਵਾਈਸ ਪ੍ਰਧਾਨ ਹਰੀਸ਼ ਮਦਾਨ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ, ਸਰਪੰਚ ਤਰਲੋਚਨ ਸਿੰਘ, ਸਰਪੰਚ ਪਰਮਜੀਤ ਸਿੰਘ ਤੇ ਪਰਮਜੀਤ ਸਿੰਘ ਮੀਰਪੁਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਬਣਨ ’ਤੇ ਹਲਕਾ ਖਰੜ ਦੇ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲੀ ਜਾਵੇਗੀ-ਬੰਨੀ ਕੰਗ ਅਗਲੀ ਖ਼ਬਰ ਮਹਿੰਗਾਈ ਕਾਰਨ ਗ਼ਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਔਖਾ ਹੋਇਆ-ਮੱਛਲੀ ਕਲਾਂ
Ad Position 24