24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਦੇ ਲੋਕਾਂ ਨੂੰ ‘ਬਦਲਾਓ’ ਦੀ ਨਹੀਂ ‘ਬਚਾਓ’ ਦੀ ਲੋੜ-ਕਾਲੇਵਾਲ

ਮਾਜਰੀ, 23 ਅਗਸਤ (ਕੁਲਵੰਤ ਸਿੰਘ ਧੀਮਾਨ)- ਭਾਜਪਾ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਕਾਲੇਵਾਲ (ਮੈਂਬਰ ਸ਼੍ਰੋਮਣੀ ਕਮੇਟੀ) ਵਲੋਂ ਹਲਕਾ ਖਰੜ ਦੇ ਪਿੰਡ ਪੜੌਲ ਵਿਖੇ ਸਥਾਨਕ ਮੁਹਤਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ‘ਬਦਲਾਓ’ ਦੀ ਨਹੀਂ, ਸਗੋਂ ਹੁਣ ‘ਬਚਾਓ’ ਦੀ ਲੋੜ ਹੈ ਕਿਉਂਕਿ ਪੰਜਾਬ ਹੁਣ ਕਰਜ਼ੇ ਦੀ ਦਲਦਲ ‘ਚ ਧਸਦਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-08-2026
ਮਾਜਰੀ, 23 ਅਗਸਤ (ਕੁਲਵੰਤ ਸਿੰਘ ਧੀਮਾਨ)- ਭਾਜਪਾ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਕਾਲੇਵਾਲ (ਮੈਂਬਰ ਸ਼੍ਰੋਮਣੀ ਕਮੇਟੀ) ਵਲੋਂ ਹਲਕਾ ਖਰੜ ਦੇ ਪਿੰਡ ਪੜੌਲ ਵਿਖੇ ਸਥਾਨਕ ਮੁਹਤਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ‘ਬਦਲਾਓ’ ਦੀ ਨਹੀਂ, ਸਗੋਂ ਹੁਣ ‘ਬਚਾਓ’ ਦੀ ਲੋੜ ਹੈ ਕਿਉਂਕਿ ਪੰਜਾਬ ਹੁਣ ਕਰਜ਼ੇ ਦੀ ਦਲਦਲ ‘ਚ ਧਸਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਸਰਕਾਰ ਤੋਂ ਕਰਜ਼ਾ ਚੁੱਕ ਕੇ ਉਸ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਜ਼ੇ ਦਾ ਪੈਸਾ ਇਸ਼ਤਿਹਾਰਬਾਜ਼ੀ ‘ਤੇ ਖ਼ਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਕਾਨੂੰਨ ਵਿਵਸਥਾ ਇੰਨੀ ਜ਼ਿਆਦਾ ਵਿਗੜ ਚੁੱਕੀ ਹੈ ਕਿ ਲੋਕ ਆਪਣੇ ਘਰ ‘ਚ ਵੀ ਸੁਰੱਖਿਅਤ ਨਹੀਂ ਹਨ। ਇਸ ਮੌਕੇ ਕਾਲੇਵਾਲ ਨੇ ਕਿਹਾ ਕਿ ਸਾਨੂੰ ਹੁਣ ਜਾਗਰੂਕ ਹੋ ਕੇ ਵੋਟ ਪਾਉਣ ਦੀ ਲੋੜ ਹੈ ਤੇ ਜੋਸ਼ ਦੇ ਨਾਲ-ਨਾਲ ਹੋਸ਼ ਵਪ ਰੱਖਣਾ ਜ਼ਰੂਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਆਪਸੀ ਭਾਈਚਾਰਾ ਤੇ ਇਕਜੁੱਟਤਾ ਕਾਇਮ ਰੱਖਣ, ਰਾਜਨੀਤਿਕ ਤੌਰ ‘ਤੇ ਸੁਚੇਤ ਰਹਿਣ ਅਤੇ ਇਲਾਕੇ ਦੀ ਤਰੱਕੀ ਲਈ ਮਿਲ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਦੇ ਮੰਡਲ ਪ੍ਰਧਾਨ ਪੁਨੀਤ ਸਿੰਗਲਾ, ਯੂਥ ਪ੍ਰਧਾਨ ਸਤਵਿੰਦਰ ਸਿੰਘ ਸੱਤੀ, ਪ੍ਰਧਾਨ ਕਿਸਾਨ ਮੋਰਚਾ ਜਸਵੰਤ ਸਿੰਘ ਪੜੌਲ, ਸੁਖਜਿੰਦਰ ਸਿੰਘ ਨੰਨੇੜ੍ਹੀਆਂ, ਸਾਗਰ ਸਿੰਘ , ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਦੀਪ ਸਿੰਘ, ਫਤਿਹ ਸਿੰਘ, ਰਜਿੰਦਰ ਸਿੰਘ ਤੇ ਗਗਨਦੀਪ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵਕਰਮਾ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਵਲੋਂ ਮੀਟਿੰਗ ਅਗਲੀ ਖ਼ਬਰ ਖਰੜ ਦੇ ਵਾਰਡ ਨੰ. 3 ਦੇ ਵਸਨੀਕਾਂ ਵਲੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਮੀਟਿੰਗ
Ad Position 24