ਵਿਸ਼ਵਕਰਮਾ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਵਲੋਂ ਮੀਟਿੰਗ
ਕੁਰਾਲੀ, 23 ਅਗਸਤ (ਬਿੱਲਾ ਅਕਾਲਗੜ੍ਹੀਆ)- ਵਿਸ਼ਵਕਰਮਾ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਨਿਹੋਲਕਾ ਰੋਡ ‘ਤੇ ਸਥਿਤ ਜੱਸਾ ਸਿੰਘ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਅਤੇ ਹੋਰਨਾਂ ਮੈਂਬਰਾਂ ਨੇ ਦੱਸਿਆ ਕਿ 17 ਫਰਵਰੀ ਨੂੰ 21 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾਣਗੇ।
ਕੁਰਾਲੀ, 23 ਅਗਸਤ (ਬਿੱਲਾ ਅਕਾਲਗੜ੍ਹੀਆ)- ਵਿਸ਼ਵਕਰਮਾ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਨਿਹੋਲਕਾ ਰੋਡ ‘ਤੇ ਸਥਿਤ ਜੱਸਾ ਸਿੰਘ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਅਤੇ ਹੋਰਨਾਂ ਮੈਂਬਰਾਂ ਨੇ ਦੱਸਿਆ ਕਿ 17 ਫਰਵਰੀ ਨੂੰ 21 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਰਵਿੰਦਰ ਬਿੱਲਾ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਅਤੇ ਧੀਆਂ ਦੇ ਵਿਆਹ ਮੌਕੇ ਉਨ੍ਹਾਂ ਦਾ ਸਹਾਰਾ ਬਣਨਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਅਜਿਹੇ ਉਪਰਾਲਿਆਂ ‘ਚ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ। ਮੀਟਿੰਗ ਦੌਰਾਨ ਸੁਸਾਇਟੀ ਦੇ ਹੋਰਨਾਂ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਸੋਹਣ ਸਿੰਘ ਖਰਲ, ਜਸਮੇਰ ਸਿੰਘ, ਐਡਵੋਕੇਟ ਦਲੀਪ ਸਿੰਘ, ਐਡਵੋਕੇਟ ਜਸਵਿੰਦਰ ਸਿੰਘ, ਹਰੀ ਕ੍ਰਿਸ਼ਨ ਧੀਮਾਨ ਐਡਵੋਕੇਟ, ਜੀ. ਐਸ. ਰਾਜਾ, ਧੀਰਜ ਕੁਮਾਰ ਧੀਮਾਨ, ਭੁਵਨੇਸ਼ਵਰ ਕੁਮਾਰ ਧੀਮਾਨ, ਸ਼ੰਮੀ ਧੀਮਾਨ, ਕੁਲਵੰਤ ਸਿੰਘ, ਨਰਿੰਦਰ ਸਿੰਘ, ਅਮਰ ਸਿੰਘ, ਦੀਦਾਰ ਸਿੰਘ, ਗੁਰਪਾਲ ਸਿੰਘ, ਜਸਦੀਪ ਸਿੰਘ, ਜਸ਼ਨਦੀਪ ਸਿੰਘ ਅਤੇ ਅਜਮੇਰ ਸਿੰਘ ਗੋਸਲਾਂ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।