24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਸਰਕਾਰ ਵਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ-ਮੋਹਿੰਦਰ ਭਗਤ

ਚੰਡੀਗੜ੍ਹ, 23 ਅਗਸਤ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ।

Ad Position 21
No active advertisement
ਚੰਡੀਗੜ੍ਹ ਵਿਖੇ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ ਦੇ ਕੰਮਕਾਜ ਦੀ ਸਮੀਖਿਆ ਦੌਰਾਨ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ। ਅਜੀਤ ਤਸਵੀਰ 24-08-2026
ਚੰਡੀਗੜ੍ਹ, 23 ਅਗਸਤ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੈਸਕੋ ਅਧੀਨ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੈਸਕੋ ਦੇ ਮੁਲਾਜ਼ਮਾਂ ਨੂੰ ਬਿਹਤਰ ਸੁਰੱਖਿਆ ਅਤੇ ਭਲਾਈ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਰਾਹੀਂ ਸਾਬਕਾ ਸੈਨਿਕਾਂ ਨੂੰ ਪ੍ਰਦਾਨ ਕੀਤੇ ਜਾ ਰਹੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੈਸਕੋ ਅਧੀਨ 23,500 ਤੋਂ ਵੱਧ ਮੁਲਾਜ਼ਮ ਸੇਵਾ ਨਿਭਾ ਰਹੇ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਪੈਸਕੋ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸਾਬਕਾ ਸੈਨਿਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਗਰਜ-ਚਮਕ ਵਾਲੇ ਤੂਫ਼ਾਨ ਨਾਲ ਵੈਨਕੂਵਰ ਹਵਾਈ ਅੱਡੇ ‘ਤੇ ਕੰਮਕਾਜ ਪ੍ਰਭਾਵਿਤ ਅਗਲੀ ਖ਼ਬਰ ਵਿਸ਼ਵਕਰਮਾ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਵਲੋਂ ਮੀਟਿੰਗ
Ad Position 24