25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਤਲੁਜ ਪ੍ਰਦੂਸ਼ਣ ਦੀ ਸਾਂਝੀ ਜਾਂਚ ਲਈ ਪੰਜਾਬ-ਹਿਮਾਚਲ ਦੀ ਟੀਮ ਬਣੇਗੀ-ਦਿਨੇਸ਼ ਚੱਢਾ

ਰੂਪਨਗਰ, 24 ਅਗਸਤ (ਸਤਨਾਮ ਸਿੰਘ ਸੱਤੀ)- ਰੋਪੜ ਹੈੱਡਵਰਕਸ ਵਿਖੇ ਉਦਯੋਗਿਕ ਰਹਿੰਦ-ਖੂੰਹਦ ਇਕੱਠੀ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੀ ਸਾਂਝੀ ਜਾਂਚ ਟੀਮ ਬਣਾਉਣ ਦੀ ਤਜਵੀਜ਼ ਰੱਖੀ ਗਈ ਹੈ। ਇਹ ਜਾਣਕਾਰੀ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦਿੱਤੀ।

Ad Position 21
No active advertisement
ਅਜੀਤ ਡੈਸਕ 25-08-2026
ਰੂਪਨਗਰ, 24 ਅਗਸਤ (ਸਤਨਾਮ ਸਿੰਘ ਸੱਤੀ)- ਰੋਪੜ ਹੈੱਡਵਰਕਸ ਵਿਖੇ ਉਦਯੋਗਿਕ ਰਹਿੰਦ-ਖੂੰਹਦ ਇਕੱਠੀ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੀ ਸਾਂਝੀ ਜਾਂਚ ਟੀਮ ਬਣਾਉਣ ਦੀ ਤਜਵੀਜ਼ ਰੱਖੀ ਗਈ ਹੈ। ਇਹ ਜਾਣਕਾਰੀ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਟੀਮ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਾਲ ਹਿਮਾਚਲ ਪ੍ਰਦੇਸ਼ ਸਟੇਟ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ। ਟੀਮ ਬੱਦੀ-ਨਾਲਾਗੜ੍ਹ, ਗੋਲਥਾਈ ਸਮੇਤ ਸਿਰਸਾ-ਸਵਾਂ-ਸਤਲੁਜ ਡਰੇਨੇਜ ਸਿਸਟਮ ਤੇ ਉਦਯੋਗਿਕ ਖੇਤਰਾਂ ਦੀ ਜਾਂਚ ਕਰੇਗੀ। ਚੱਢਾ ਨੇ ਕਿਹਾ ਕਿ ਹਿਮਾਚਲ ਦੀਆਂ ਜਿਹੜੀਆਂ ਸਨਅਤਾਂ ਡਰੇਨੇਜ ਅਤੇ ਦਰਿਆਵਾਂ ਨੂੰ ਪ੍ਰਦੂਸ਼ਿਤ ਕਰ ਰਹੀਆਂ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮਾਨਸੂਨ ਦੌਰਾਨ ਰਾਤ ਸਮੇਂ ਜਾਂਚ ਅਤੇ ਉਦਯੋਗਿਕ ਆਊਟਲੈਟਾਂ ਤੋਂ ਅਚਨਚੇਤ ਸੈਂਪਲ ਲੈਣ ਦੀ ਮੰਗ ਵੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਰੋਪੜ ਹੈਡਵਰਕਸ ਦਾ ਦੌਰਾ ਕਰਕੇ ਗੇਟਾਂ ਨੇੜੇ ਵੱਡੀ ਮਾਤਰਾ ਵਿਚ ਪਲਾਸਟਿਕ, ਉਦਯੋਗਿਕ ਰਹਿੰਦ-ਖੂੰਹਦ, ਥਰਮਾਕੋਲ ਅਤੇ ਬਨਸਪਤੀ ਰਹਿੰਦ-ਖੂੰਹਦ ਇਕੱਠੀ ਹੋਈ ਪਾਈ। ਇਸ ਮਾਮਲੇ ਵਿਚ ਬੱਦੀ-ਨਾਲਾਗੜ੍ਹ ਦੀਆਂ ਫੈਕਟਰੀਆਂ ਦੇ ਮਾਲਕਾਂ ਖ਼ਿਲਾਫ਼ ਬੀ.ਐਨ.ਐਸ., ਪਾਣੀ ਐਕਟ ਅਤੇ ਵਾਤਾਵਰਨ ਸੰਭਾਲ ਐਕਟ ਤਹਿਤ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਚੱਢਾ ਨੇ ਕਿਹਾ ਕਿ ਸਤਲੁਜ ਦਾ ਪਾਣੀ ਪੀਣ ਅਤੇ ਸਿੰਚਾਈ ਲਈ ਵਰਤਿਆ ਜਾਂਦਾ ਹੈ, ਇਸ ਲਈ ਇਸ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿੰਮੇਵਾਰ ਇਕਾਈਆਂ ਖ਼ਿਲਾਫ਼ ਸਮੇਂਬੱਧ ਕਾਰਵਾਈ ਯਕੀਨੀ ਬਣਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਨਿਪੁੰਨ ਸੋਨੀ ਬਣੇ ਜ਼ਿਲ੍ਹਾ ਭਾਜਪਾ ਦੇ ਜਨਰਲ ਸਕੱਤਰ ਭਾਜਪਾ ਦੀ ਤਰੱਕੀ ਲਈ ਦਿਨ ਰਾਤ ਜੂਝਾਂਗਾ-ਐਡਵੋਕੇਟ ਸੋਨੀ ਅਗਲੀ ਖ਼ਬਰ ਤੇਜ਼ ਰਫ਼ਤਾਰ ਇਨੋਵਾ ਕਾਰ ਬੇਕਾਬੂ ਹੋ ਕੇ ਨਾਲੇ ’ਚ ਡਿੱਗੀ, ਦੋ ਨੌਜਵਾਨ ਜ਼ਖਮੀ
Ad Position 24