ਨੂਰਪੁਰ ਬੇਦੀ ਇਲਾਕੇ ਨਾਲ ਸੰਬੰਧਿਤ ਇਕ ਸੇਵਾ ਮੁਕਤ ਨਾਇਬ ਤਹਿਸੀਲਦਾਰ ਤੇ ਤਿੰਨ ਕਾਨੂੰਗੋ ਅਕਾਲੀ ਦਲ ’ਚ ਹੋਏ ਸ਼ਾਮਿਲ
ਨੂਰਪੁਰ ਬੇਦੀ, 24 ਅਗਸਤ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਨਾਲ ਸਬੰਧਤ ਇਕ ਸੇਵਾ ਮੁਕਤ ਨਾਇਬ ਤਹਿਸੀਲਦਾਰ ਅਤੇ ਤਿੰਨ ਸੇਵਾ ਮੁਕਤ ਕਾਨੂੰਗੋਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਸੇਵਾ ਮੁਕਤ ਨਾਇਬ ਤਹਿਸੀਲਦਾਰ ਜੋਗਿੰਦਰ ਸਿੰਘ ਸਸਕੌਰ ਜੋ ਕਿ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਤੋਂ ਇਲਾਵਾ ਸੇਵਾ ਮੁਕਤ ਕਾਨੂੰਗੋ ਜਤਾਰ ਸਿੰਘ ਮੀਰਪੁਰ, ਕਾਨੂੰਗੋ ਹਰਭਜਨ ਸਿੰਘ ਨੂਰਪੁਰ ਬੇਦੀ ਅਤੇ ਕਾਨੂੰਗੋ ਮਹਿੰਦਰ ਸਿੰਘ ਜੱਟਪੁਰ ਨੂੰ ਸ਼੍ਰੌਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਸੀਨੀਅਰ ਆਗੂ ਡਾ.
ਨੂਰਪੁਰ ਬੇਦੀ, 24 ਅਗਸਤ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਨਾਲ ਸਬੰਧਤ ਇਕ ਸੇਵਾ ਮੁਕਤ ਨਾਇਬ ਤਹਿਸੀਲਦਾਰ ਅਤੇ ਤਿੰਨ ਸੇਵਾ ਮੁਕਤ ਕਾਨੂੰਗੋਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਸੇਵਾ ਮੁਕਤ ਨਾਇਬ ਤਹਿਸੀਲਦਾਰ ਜੋਗਿੰਦਰ ਸਿੰਘ ਸਸਕੌਰ ਜੋ ਕਿ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਤੋਂ ਇਲਾਵਾ ਸੇਵਾ ਮੁਕਤ ਕਾਨੂੰਗੋ ਜਤਾਰ ਸਿੰਘ ਮੀਰਪੁਰ, ਕਾਨੂੰਗੋ ਹਰਭਜਨ ਸਿੰਘ ਨੂਰਪੁਰ ਬੇਦੀ ਅਤੇ ਕਾਨੂੰਗੋ ਮਹਿੰਦਰ ਸਿੰਘ ਜੱਟਪੁਰ ਨੂੰ ਸ਼੍ਰੌਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਮੌਕੇ ਡਾ. ਚੀਮਾ ਨੇ ਕਿਹਾ ਕਿ ਇਹਨਾਂ ਆਗੂਆਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸਰਕਲ ਪ੍ਰਧਾਨ ਠੇਕੇਦਾਰ ਕੁਲਵੀਰ ਸਿੰਘ ਅਸਮਾਨਪੁਰ ਨੇ ਇਹਨਾਂ ਆਗੂਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਇਹਨਾਂ ਦੇ ਪਾਰਟੀ ਜੁਆਇੰਨ ਕਰਨ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ। ਇਸੀ ਦੌਰਾਨ ਭਾਰਤ ਭੂਸ਼ਣ ਹੈਪੀ, ਹਰਕੇਤ ਸਿੰਘ ਕੋਲਾਪੁਰ, ਹਰਜਿੰਦਰ ਸਿੰਘ ਭਾਓਵਾਲ, ਬਾਦਲ ਸਿੰਘ ਬਸੀ, ਨਿਰਮਲ ਸਿੰਘ ਬੜੀਵਾਲ, ਸੁਖਵਿੰਦਰ ਸਿੰਘ ਸਾਊਪੁਰ, ਚੌ. ਹੇਮ ਰਾਜ ਝਾਂਡੀਆਂ ਸਮੇਤ ਹੋਰਨਾਂ ਨੇ ਇਹਨਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ ਤੇ ਵਧਾਈ ਦਿੱਤੀ