24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਰੂਪਨਗਰ ਨੂੰ ਮਿਲਿਆ ਵੱਡਾ ਤੋਹਫ਼ਾ, 16.38 ਕਰੋੜ ਨਾਲ ਬਣੇਗਾ ਨਵਾਂ ਪੁਲ

ਰੂਪਨਗਰ, 24 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਲਈ ਅੱਜ ਦਾ ਦਿਨ ਇਕ ਵੱਡੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਦਾ ਗਵਾਹ ਬਣਿਆ। ਪੰਜਾਬ ਸਰਕਾਰ ਵਲੋਂ ਸਰਹਿੰਦ ਨਹਿਰ ’ਤੇ ਸਥਿਤ ਦਹਾਕਿਆਂ ਪੁਰਾਣੇ ਪੁਲ ਦੀ ਥਾਂ ਨਵੇਂ ਆਧੁਨਿਕ ਪੁਲ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 25-08-2026
ਰੂਪਨਗਰ, 24 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਲਈ ਅੱਜ ਦਾ ਦਿਨ ਇਕ ਵੱਡੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਦਾ ਗਵਾਹ ਬਣਿਆ। ਪੰਜਾਬ ਸਰਕਾਰ ਵਲੋਂ ਸਰਹਿੰਦ ਨਹਿਰ ’ਤੇ ਸਥਿਤ ਦਹਾਕਿਆਂ ਪੁਰਾਣੇ ਪੁਲ ਦੀ ਥਾਂ ਨਵੇਂ ਆਧੁਨਿਕ ਪੁਲ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਇਸ ਮਹੱਤਵਪੂਰਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਲਗਪਗ 16.38 ਕਰੋੜ ਰੁਪਏ ਦੀ ਲਾਗਤ ਨਾਲ 111.24 ਮੀਟਰ ਲੰਬਾ ਹਾਈ ਲੈਵਲ ਸਟੀਲ ਬ੍ਰਿਜ ਤਿਆਰ ਕੀਤਾ ਜਾਵੇਗਾ। ਇਹ ਪੁਲ ਰੂਪਨਗਰ ਦੇ ਬਾਜ਼ਾਰ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਨਾਲ ਜੋੜਨ ਵਾਲੀ ਅਹਿਮ ਕੜੀ ਹੈ ਅਤੇ ਇਸ ਦੇ ਬਣਨ ਨਾਲ ਰੋਜ਼ਾਨਾ ਦੀ ਆਵਾਜਾਈ ਹੋਰ ਸੁਚਾਰੂ ਹੋਣ ਦੇ ਨਾਲ-ਨਾਲ ਲੋਕਾਂ ਨੂੰ ਸੁਰੱਖਿਅਤ ਅਤੇ ਬਿਹਤਰ ਆਵਾਜਾਈ ਸਹੂਲਤ ਮਿਲੇਗੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਨਵਾਂ ਪੁਲ ਰੂਪਨਗਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਸ਼ਹਿਰ ਦੀ ਆਵਾਜਾਈ ਤੇ ਵਪਾਰਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਦੇਵੇਗਾ। ਇਹ ਪੁਲ ਉਸ ਪੁਰਾਣੇ ਪੁਲ ਦੀ ਥਾਂ ਬਣਾਇਆ ਜਾ ਰਿਹਾ ਹੈ ਜੋ 1884-85 ਵਿੱਚ ਬਣਿਆ ਸੀ ਅਤੇ ਲੰਮੇ ਸਮੇਂ ਤੋਂ ਰੂਪਨਗਰ ਸ਼ਹਿਰ ਦੀ ਆ ਵਾਜਾਈ ਦਾ ਮਹੱਤਵਪੂਰਨ ਹਿੱਸਾ ਰਿਹਾ ਹੈ। ਨਵਾਂ ਪੁਲ ਬਣਨ ਨਾਲ ਇਸ ਇਤਿਹਾਸਕ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਰੂਪ ਮਿਲੇਗਾ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਰੂਪਨਗਰ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਵਾਂ ਪੁਲ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਚਾਰੂ ਕਰਨ ਦੇ ਨਾਲ ਰੂਪਨਗਰ ਬਾਜ਼ਾਰ ਦੀਆਂ ਵਪਾਰਕ ਗਤੀਵਿਧੀਆਂ ਨੂੰ ਨਵਾਂ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਰੂਪਨਗਰ ਹਲਕੇ ਵਿੱਚ ਹੁਣ ਤੱਕ ਕੁੱਲ 9 ਪੁਲ ਬਣਾਏ ਗਏ ਹਨ। ਨਵੇਂ ਪੁਲ ਦੇ ਨਿਰਮਾਣ ਦੀ ਸ਼ੁਰੂਆਤ ਨਾਲ ਸ਼ਹਿਰ ਦੇ ਲੋਕਾਂ ਤੇ ਵਪਾਰੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਵਪਾਰਕ ਵਰਗ ਦਾ ਮੰਨਣਾ ਹੈ ਕਿ ਪੁਲ ਬਣਨ ਨਾਲ ਬਾਜ਼ਾਰ ਵਿਚ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸ਼ਹਿਰ ਦੀ ਆਰਥਿਕ ਗਤੀਵਿਧੀ ਨੂੰ ਵੀ ਮਜ਼ਬੂਤੀ ਮਿਲੇਗੀ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਐੱਸ. ਡੀ. ਐੱਮ. ਜਸਪ੍ਰੀਤ ਸਿੰਘ, ਐਕਸੀਅਨ ਐੱਸ. ਐੱਸ. ਭੁੱਲਰ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਤਿੰਦਰ ਕੌਰ, ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਬਲਾਕ ਸੰਮਤੀ ਚੇਅਰਮੈਨ ਮਲਕੀਤ ਸਿੰਘ ਭੰਗੂ, ਮਾਰਕੀਟ ਕਮੇਟੀ ਚੇਅਰਮੈਨ ਭਾਗ ਸਿੰਘ ਮਦਾਨ, ਇੰਪਰੂਵਮੈਂਟ ਟਰੱਸਟ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ, ‘ਆਪ’ ਦੇ ਆਗੂ-ਵਰਕਰ, ਵਪਾਰੀ ਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਰਾਸ਼ਟਰ ਦੇ ਹਸਪਤਾਲ ’ਚ ਅੱਗ ਲੱਗਣ ਕਾਰਨ 3 ਨਵਜੰਮੇ ਬੱਚਿਆਂ ਦੀ ਮੌਤ ਅਗਲੀ ਖ਼ਬਰ ਰਿਆਤ ਬਾਹਰਾ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਮਿਸ ਨਾਰਦਰਨ ਇੰਡੀਆ-2026 ’ਚ ਜਿੱਤੇ ਦੋ ਵੱਕਾਰੀ ਖਿਤਾਬ
Ad Position 24