ਦਸਵੀਂ ਤੇ ਬਾਰ੍ਹਵੀਂ ਦੀਆਂ ਸਤੰਬਰ ਪ੍ਰੀਖਿਆਵਾਂ ਲਈ ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ’ਚ ਇਕੱਠ ’ਤੇ ਪਾਬੰਦੀ
ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਤੰਬਰ 2026 ਵਿਚ ਕਰਵਾਈਆਂ ਜਾ ਰਹੀਆਂ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਸਕੂਲ ਆਫ਼ ਐਮੀਨੈਂਸ, ਰੂਪਨਗਰ ਵਿਖੇ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ, ਜਿੱਥੇ ਦਸਵੀਂ ਦੇ 51 ਅਤੇ ਬਾਰ੍ਹਵੀਂ ਦੇ 207, ਕੁੱਲ 258 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ।
ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਤੰਬਰ 2026 ਵਿਚ ਕਰਵਾਈਆਂ ਜਾ ਰਹੀਆਂ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਸਕੂਲ ਆਫ਼ ਐਮੀਨੈਂਸ, ਰੂਪਨਗਰ ਵਿਖੇ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ, ਜਿੱਥੇ ਦਸਵੀਂ ਦੇ 51 ਅਤੇ ਬਾਰ੍ਹਵੀਂ ਦੇ 207, ਕੁੱਲ 258 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ। ਸੁਰੱਖਿਆ ਤੇ ਅਮਨ-ਕਾਨੂੰਨ ਨੂੰ ਧਿਆਨ ਵਿਚ ਰੱਖਦਿਆਂ ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ਵਿਚ ਆਮ ਲੋਕਾਂ ਦੇ ਇਕੱਠ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਪ੍ਰੀਖਿਆਰਥੀਆਂ ਅਤੇ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 1 ਸਤੰਬਰ ਤੋਂ 22 ਸਤੰਬਰ 2026 ਤੱਕ ਲਾਗੂ ਰਹਿਣਗੇ।