26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਦਸਮੇਸ਼ ਨਗਰ ਵਾਸੀਆਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਨਗਰ ਕੌਂਸਲ ਪ੍ਰਧਾਨ ਨੂੰ ਮੰਗ ਪੱਤਰ ਸੌਂਪਿਆ

ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)- ਨਗਰ ਕੌਂਸਲ ਰੂਪਨਗਰ ਅਧੀਨ ਦਸ਼ਮੇਸ਼ ਨਗਰ ਤੇ ਨਾਲ ਲੱਗਦੀਆਂ ਕਲੋਨੀਆਂ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਦਸ਼ਮੇਸ਼ ਨਗਰ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਨੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਮੰਗ ਪੱਤਰ ਸੌਂਪਿਆ। ਵਫ਼ਦ ਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਜੀ.

Ad Position 21
No active advertisement
ਅਜੀਤ ਡੈਸਕ 26-08-2026
ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)- ਨਗਰ ਕੌਂਸਲ ਰੂਪਨਗਰ ਅਧੀਨ ਦਸ਼ਮੇਸ਼ ਨਗਰ ਤੇ ਨਾਲ ਲੱਗਦੀਆਂ ਕਲੋਨੀਆਂ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਦਸ਼ਮੇਸ਼ ਨਗਰ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਨੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਮੰਗ ਪੱਤਰ ਸੌਂਪਿਆ। ਵਫ਼ਦ ਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਜੀ. ਐਸ. ਉਬਰਾਏ ਅਤੇ ਜਨਰਲ ਸਕੱਤਰ ਪਵਨ ਕੁਮਾਰ ਨੇ ਕੀਤੀ। ਵਫ਼ਦ ਨੇ ਦੱਸਿਆ ਕਿ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਦਸ਼ਮੇਸ਼ ਨਗਰ ਵਿਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮੰਗ ਪੱਤਰਾਂ ਅਤੇ ਰੋਸ ਪ੍ਰਦਰਸ਼ਨਾਂ ਰਾਹੀਂ ਇਸ ਸਮੱਸਿਆ ਦੇ ਸਥਾਈ ਹੱਲ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਈ ਵਾਰ ਮੌਕਾ ਦੇਖ ਕੇ ਚਲੇ ਜਾਂਦੇ ਹਨ ਪਰ ਸਮੱਸਿਆ ਦਾ ਸਥਾਈ ਹੱਲ ਨਹੀਂ ਹੋ ਸਕਿਆ। ਐਸੋਸੀਏਸ਼ਨ ਵਲੋਂ ਸੁਝਾਅ ਦਿੱਤਾ ਗਿਆ ਕਿ ਰੂਪਨਗਰ ਸ਼ਹਿਰ ਦਾ ਬਰਸਾਤੀ ਪਾਣੀ ਬੇਲਾ ਰੋਡ ਅਤੇ ਪਰਮਾਰ ਹਸਪਤਾਲ ਵਾਲੇ ਪਾਸੇ ਤੋਂ ਹੁੰਦਾ ਹੋਇਆ ਦਸ਼ਮੇਸ਼ ਨਗਰ ਵੱਲ ਆਉਂਦਾ ਹੈ, ਇਸ ਲਈ ਪਾਣੀ ਨੂੰ ਪਾਈਪਾਂ ਜਾਂ ਖੁੱਲ੍ਹੇ ਨਾਲੇ ਰਾਹੀਂ ਸ਼ਹਿਰ ਤੋਂ ਬਾਹਰ ਨੇੜਲੀ ਨਦੀ ਵਿਚ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਦਸ਼ਮੇਸ਼ ਨਗਰ ਤੋਂ ਹਰਗੋਬਿੰਦ ਨਗਰ ਰਾਹੀਂ ਬਾਈਪਾਸ ਨੂੰ ਜਾਂਦੀ ਸੜਕ ਕਲੋਨੀ ਦੇ ਪੱਧਰ ਨਾਲੋਂ ਕਰੀਬ ਡੇਢ ਫੁੱਟ ਉੱਚੀ ਹੋਣ ਕਾਰਨ ਪਾਣੀ ਦਾ ਕੁਦਰਤੀ ਵਹਾਅ ਰੁਕਣ ਦਾ ਮਸਲਾ ਵੀ ਉਠਾਇਆ ਗਿਆ। ਉਨ੍ਹਾਂ ਮੰਗ ਕੀਤੀ ਕਿ ਸੜਕ ਦਾ ਪੱਧਰ ਠੀਕ ਕਰਕੇ ਦੋਵੇਂ ਪਾਸੇ ਲੋੜੀਂਦੀਆਂ ਡਰੇਨੇਜ ਪਾਈਪਾਂ ਪਾਈਆਂ ਜਾਣ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਸੁਚੱਜੇ ਢੰਗ ਨਾਲ ਹੋ ਸਕੇ। ਵਫ਼ਦ ਨੇ ਮੰਗ ਕੀਤੀ ਕਿ ਬਰਸਾਤ ਦਾ ਮੌਸਮ ਖ਼ਤਮ ਹੁੰਦੇ ਹੀ ਬੇਲਾ ਚੌਂਕ ਤੋਂ ਬਾਈਪਾਸ ਤੱਕ ਸੜਕਾਂ ਦਾ ਕੰਮ ਇਕਸਾਰ ਪੱਧਰ ’ਤੇ ਕਰਵਾਇਆ ਜਾਵੇ। ਇਸ ਦੇ ਨਾਲ ਹੀ ਦਸ਼ਮੇਸ਼ ਨਗਰ ਵਿਚ ਨਵੇਂ ਲਗਾਏ ਗਏ ਬੋਰ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਜਲਦ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਜੀ.ਐਸ. ਬਾਲਾ, ਮੋਹਨ ਸਿੰਘ ਚਾਹਲ, ਜੱਸਪ੍ਰੀਤ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ, ਤਰਲੋਚਨ ਸਿੰਘ, ਸੰਜੇ ਸਮੇਤ ਐਸੋਸੀਏਸ਼ਨ ਦੇ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਪੀਕਰ ਵਲੋਂ ਰਾਸ਼ਨ ਦੀ ਗੁਣਵੱਤਾ ਤੇ ਗੈਸ ਸਿਲੰਡਰਾਂ ’ਤੇ ਸਵਾਲ ਚੁੱਕਦਿਆਂ ਜਲਦ ਸੰਘਰਸ਼ ਵਿੱਡਣ ਦਾ ਐਲਾਨ ਅਗਲੀ ਖ਼ਬਰ ਪ੍ਰੋ. ਗੁਨਜੀਤ ਕੌਰ ਨੇ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ
Ad Position 24