26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਾਬਕਾ ਸਪੀਕਰ ਵਲੋਂ ਰਾਸ਼ਨ ਦੀ ਗੁਣਵੱਤਾ ਤੇ ਗੈਸ ਸਿਲੰਡਰਾਂ ’ਤੇ ਸਵਾਲ ਚੁੱਕਦਿਆਂ ਜਲਦ ਸੰਘਰਸ਼ ਵਿੱਡਣ ਦਾ ਐਲਾਨ

ਨੰਗਲ, 25 ਅਗਸਤ (ਪ੍ਰੀਤਮ ਸਿੰਘ ਬਰਾਰੀ)- ਨੰਗਲ ਸ਼ਹਿਰ ਵਿਚ ਵੱਖ-ਵੱਖ ਸਮਾਗਮਾਂ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਸਪੀਕਰ ਰਾਣਾ ਕੇ. ਪੀ.

Ad Position 21
No active advertisement
ਨੰਗਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ। 26-08-2026
ਨੰਗਲ, 25 ਅਗਸਤ (ਪ੍ਰੀਤਮ ਸਿੰਘ ਬਰਾਰੀ)- ਨੰਗਲ ਸ਼ਹਿਰ ਵਿਚ ਵੱਖ-ਵੱਖ ਸਮਾਗਮਾਂ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਨਸ਼ਿਆਂ, ਗ਼ਰੀਬਾਂ ਨੂੰ ਮਿਲ ਰਹੇ ਰਾਸ਼ਨ, ਘਰੇਲੂ ਗੈਸ ਸਪਲਾਈ ਅਤੇ ਸਿਹਤ ਸਹੂਲਤਾਂ ਦੇ ਮੁੱਦਿਆਂ ‘ਤੇ ਤਿੱਖੇ ਸਵਾਲਾਂ ਦੇ ਘੇਰੇ ਵਿਚ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿਚ ਨਾਕਾਮ ਰਹੀ ਹੈ ਅਤੇ ਨੰਗਲ ਵਿਚ ਨਸ਼ਿਆਂ ਦਾ ਕਾਰੋਬਾਰ ਚਿੰਤਾਜਨਕ ਰੂਪ ਧਾਰ ਚੁੱਕਾ ਹੈ। ਰਾਣਾ ਕੇ.ਪੀ. ਸਿੰਘ ਨੇ ਦੋਸ਼ ਲਾਇਆ ਕਿ ਪੁਲਿਸ ਵਲੋਂ ਨਸ਼ਾ ਕਰਨ ਵਾਲੇ ਗ਼ਰੀਬ ਨੌਜਵਾਨਾਂ ਨੂੰ ਤਾਂ ਫੜਿਆ ਜਾ ਰਿਹਾ ਹੈ, ਪਰ ਵੱਡੇ ਸਪਲਾਇਰਾਂ ਤੱਕ ਹੱਥ ਨਹੀਂ ਪਹੁੰਚ ਰਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਅਸਲ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਹੀ ਇਸ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਸਰਕਾਰ ਵਲੋਂ ਗ਼ਰੀਬ ਲੋਕਾਂ ਨੂੰ ਦਿੱਤੇ ਜਾ ਰਹੇ ਰਾਸ਼ਨ ਦੀ ਗੁਣਵੱਤਾ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਨੰਗਲ ਇਲਾਕੇ ਵਿਚ ਸਪਲਾਈ ਹੋ ਰਹੇ ਘਰਾਂ ਵਿਚ ਗੈਸ ਸਿਲੰਡਰਾਂ ਦੀ ਕਥਿਤ ਘੱਟ ਸਪਲਾਈ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਲੋਕਾਂ ਤੋਂ ਪੂਰੀ ਕੀਮਤ ਵਸੂਲਣ ਦੇ ਬਾਵਜੂਦ ਕਥਿਤ ਤੌਰ ‘ਤੇ 2-3 ਕਿੱਲੋ ਤੱਕ ਗੈਸ ਘੱਟ ਦਿੱਤੀ ਜਾ ਰਹੀ ਹੈ, ਜਦਕਿ ਵਿਆਹਾਂ ਅਤੇ ਭੋਗਾਂ ਮੌਕੇ ਇਹ ਕਟੌਤੀ ਹੋਰ ਵੱਧ ਹੋਣ ਦੇ ਦੋਸ਼ ਹਨ। ਉਨ੍ਹਾਂ ਨੇ ਕਿਹਾ ਜਲਦ ਹੀ ਉਕਤ ਮੁਕਤ ਮੁੱਦਿਆਂ ਦੇ ਖ਼ਿਲਾਫ਼ ਸੰਘਰਸ਼ ਵਿਡਿਆ ਜਾਵੇਗਾ। ਸਿਵਲ ਹਸਪਤਾਲ ਨੰਗਲ ਦੀਆਂ ਸਹੂਲਤਾਂ ਦਾ ਮੁੱਦਾ ਉਠਾਉਂਦਿਆਂ ਸਾਬਕਾ ਸਪੀਕਰ ਨੇ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ‘ਤੇ ਵੀ ਤਿੱਖਾ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਡਾਕਟਰਾਂ ਵਲੋਂ ਵਾਰ-ਵਾਰ ਲਿਖੇ ਜਾਣ ਦੇ ਬਾਵਜੂਦ ਸਮੱਸਿਆ ਦਾ ਹੱਲ ਨਹੀਂ ਹੋਇਆ। ਸਗੋਂ ਇਸ ਦਾ ਨਜ਼ਲਾ ਡਾਕਟਰਾਂ ਉੱਤੇ ਡਿੱਗਿਆ ਜਿਸ ਦੇ ਨਤੀਜੇ ਵਜੋਂ ਨੰਗਲ ਦੀ ਧੀ ਵਜੋਂ ਸੇਵਾ ਨਿਭਾ ਰਹੀ ਇੱਕ ਡਾਕਟਰ ਦੀ ਜਲੰਧਰ ਬਦਲੀ ਕਰ ਦਿੱਤੀ ਗਈ। ਸਾਬਕਾ ਸਪੀਕਰ ਨੇ ਡਾਕਟਰ ਦੀ ਇਸ ਹੋਈ ਬਦਲੀ ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਹਵੇਲੀ ਖ਼ੁਰਦ ਦੇ ਨੌਜਵਾਨਾਂ ਨੂੰ ਖੇਡ ਸਹੂਲਤਾਂ ਦਾ ਤੋਹਫ਼ਾ, ਵਿਧਾਇਕ ਚੱਢਾ ਨੇ ਸਟੇਡੀਅਮ ਕੀਤਾ ਲੋਕ ਅਰਪਣ ਅਗਲੀ ਖ਼ਬਰ ਦਸਮੇਸ਼ ਨਗਰ ਵਾਸੀਆਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਨਗਰ ਕੌਂਸਲ ਪ੍ਰਧਾਨ ਨੂੰ ਮੰਗ ਪੱਤਰ ਸੌਂਪਿਆ
Ad Position 24