26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜਗਦੀਸ਼ ਚੰਦਰ ਕਾਜਲਾ ਰੋਪੜ ਮੰਡਲ/ਸਰਕਲ ਪ੍ਰਧਾਨ ਬਣੇ

ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)- ਭਾਰਤੀ ਜਨਤਾ ਪਾਰਟੀ ਵਲੋਂ ਜਗਦੀਸ਼ ਚੰਦਰ ਕਾਜਲਾ ਨੂੰ ਮੁੜ ਰੋਪੜ ਮੰਡਲ/ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ।

Ad Position 21
No active advertisement
ਅਜੀਤ ਡੈਸਕ 26-08-2026
ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)- ਭਾਰਤੀ ਜਨਤਾ ਪਾਰਟੀ ਵਲੋਂ ਜਗਦੀਸ਼ ਚੰਦਰ ਕਾਜਲਾ ਨੂੰ ਮੁੜ ਰੋਪੜ ਮੰਡਲ/ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ। ਕਾਜਲਾ ਦੋ ਵਾਰ ਮਿਊਂਸਪਲ ਕੌਂਸਲਰ ਰਹਿ ਚੁੱਕੇ ਹਨ ਅਤੇ ਇੰਪਰੂਵਮੈਂਟ ਟਰੱਸਟ ਤੇ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਨਿਯੁਕਤੀ ’ਤੇ ਉਨ੍ਹਾਂ ਨੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪੁਰਾਣੇ ਤੇ ਨਵੇਂ ਵਰਕਰਾਂ ਨੂੰ ਨਾਲ ਲੈ ਕੇ ਮੰਡਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਕਾਜਲਾ ਨੇ ਕਿਹਾ ਕਿ ਬੂਥ ਪੱਧਰ ’ਤੇ ਸੰਗਠਨ ਨੂੰ ਸਰਗਰਮ ਕਰਨਾ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਸਾਰੇ ਵਰਕਰ ਇੱਕਜੁੱਟ ਹੋ ਕੇ ਕੰਮ ਕਰਨਗੇ ਤਾਂ ਜੋ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ਲਈ ਰੋਪੜ ਮੰਡਲ ਅਹਿਮ ਭੂਮਿਕਾ ਨਿਭਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਕੱਲ੍ਹ ਹੋਵੇਗੀ ਵਿਸ਼ਾਲ ਰੈਲੀ ਅਗਲੀ ਖ਼ਬਰ ਬੱਧਿਰ ਵਿਦਿਆਲਾ ਵਿਖੇ ਜਨਮ ਦਿਨ ਮਨਾਇਆ
Ad Position 24