26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜ ਪਿਆਰਿਆਂ ਦੇ ਜੀਵਨ ’ਤੇ ਆਧਾਰਿਤ ਪੁਸਤਕ ‘ਪੰਜ ਪਿਆਰੇ’ ਰਿਲੀਜ਼

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਕਰਨੈਲ ਸਿੰਘ)- ਪ੍ਰਸਿੱਧ ਲੇਖਕ ਤੇ ਇਤਿਹਾਸਕਾਰ ਹਾਕਮ ਸਿੰਘ ਨਤਿਆ ਵਲੋਂ ਲਿਖਤ ਪੁਸਤਕ ‘ਪੰਜ ਪਿਆਰੇ’ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਵਿੰਦਰ ਸਿੰਘ ਅਤੇ ਪੰਥਕ ਸੇਵਾਦਾਰ ਸੁਰਿੰਦਰ ਸਿੰਘ ਕਿਸ਼ਨਪੁਰਾ ਵਲੋਂ ਰਿਲੀਜ਼ ਕੀਤੀ ਗਈ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਤੇ ਸਿੱਖ ਸੰਗਤਾਂ ਵਲੋਂ ਪੁਸਤਕ ਦੇ ਪ੍ਰਕਾਸ਼ਨ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-08-2026
ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਕਰਨੈਲ ਸਿੰਘ)- ਪ੍ਰਸਿੱਧ ਲੇਖਕ ਤੇ ਇਤਿਹਾਸਕਾਰ ਹਾਕਮ ਸਿੰਘ ਨਤਿਆ ਵਲੋਂ ਲਿਖਤ ਪੁਸਤਕ ‘ਪੰਜ ਪਿਆਰੇ’ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਵਿੰਦਰ ਸਿੰਘ ਅਤੇ ਪੰਥਕ ਸੇਵਾਦਾਰ ਸੁਰਿੰਦਰ ਸਿੰਘ ਕਿਸ਼ਨਪੁਰਾ ਵਲੋਂ ਰਿਲੀਜ਼ ਕੀਤੀ ਗਈ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਤੇ ਸਿੱਖ ਸੰਗਤਾਂ ਵਲੋਂ ਪੁਸਤਕ ਦੇ ਪ੍ਰਕਾਸ਼ਨ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਅਤੇ ਐਡੀਸ਼ਨਲ ਸਕੱਤਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ, ਗੁਰਮਤਿ ਵਿਚਾਰਧਾਰਾ ਅਤੇ ਪੰਥਕ ਸਰੋਕਾਰਾਂ ਨਾਲ ਸਬੰਧਿਤ ਸਾਹਿਤ ਦਾ ਪ੍ਰਕਾਸ਼ਨ ਕਰਨਾ ਅਤੇ ਇਸ ਨੂੰ ਸੰਗਤ ਤੱਕ ਪਹੁੰਚਾਉਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੁਸਤਕਾਂ ਨੌਜਵਾਨ ਪੀੜ੍ਹੀ ਨੰ ਆਪਣੇ ਗੌਰਵਮਈ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਪੁਸਤਕ ਦੇ ਲੇਖਕ ਹਾਕਮ ਸਿੰਘ ਨਤਿਆ ਅਤੇ ਪ੍ਰਕਾਸ਼ਕ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਇਹ ਪੁਸਤਕ ਸਿੱਖ ਸੰਗਤਾਂ ਲਈ ਲਾਹੇਵੰਦ ਸਾਬਤ ਹੋਵੇਗੀ ਅਤੇ ਪਾਠਕਾਂ ਨੂੰ ਪੰਜ ਪਿਆਰਿਆਂ ਦੇ ਜੀਵਨ, ਇਤਿਹਾਸ ਅਤੇ ਪੰਥਕ ਯੋਗਦਾਨ ਨਾਲ ਹੋਰ ਡੂੰਘਾਈ ਨਾਲ ਜੋੜੇਗੀ। ਇਸ ਮੌਕੇ ਲੇਖਕ ਹਾਕਮ ਸਿੰਘ ਨਤਿਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਪੰਜ ਪਿਆਰਿਆਂ ਦੇ ਜਨਮ ਸਥਾਨਾਂ ‘ਤੇ ਜਾ ਕੇ ਉੱਥੋਂ ਦੇ ਇਤਿਹਾਸ ਅਤੇ ਸਥਾਨਕ ਜਾਣਕਾਰੀਆਂ ਨੂੰ ਜਾਣਨ ਦਾ ਯਤਨ ਕੀਤਾ। ਇਸ ਦੌਰਾਨ ਉਨ੍ਹਾਂ ਦੇ ਮਨ ਵਿਚ ਪੰਜ ਪਿਆਰਿਆਂ ਦੇ ਜੀਵਨ ਅਤੇ ਸੰਖੇਪ ਇਤਿਹਾਸ ਨੂੰ ਪੁਸਤਕ ਦੇ ਰੂਪ ਵਿਚ ਸੰਗਤਾਂ ਤੱਕ ਪਹੁੰਚਾਉਣ ਦਾ ਵਿਚਾਰ ਆਇਆ ਅਤੇ ਉਨ੍ਹਾਂ ਇਸ ਕਾਰਜ ਨੂੰ ਪੂਰਾ ਕਰਨ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪਵਿੱਤਰ ਧਰਤੀ, ਜਿੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਕਰਦਿਆਂ ਪੰਜ ਪਿਆਰਿਆਂ ਨੂੰ ਅੰਮ੍ਰਿਤ ਦੀ ਦਾਤ ਬਖ਼ਸ਼ੀ, ਵਿਖੇ ਉਨ੍ਹਾਂ ਦੀ ਮਿਹਨਤ ਨਾਲ ਤਿਆਰ ਕੀਤੀ ਪੁਸਤਕ ‘ਪੰਜ ਪਿਆਰੇ’ ਦਾ ਧਾਰਮਿਕ ਸ਼ਖ਼ਸੀਅਤਾਂ ਵਲੋਂ ਵਿਮੋਚਨ ਹੋਣਾ ਉਨ੍ਹਾਂ ਲਈ ਬਹੁਤ ਹੀ ਸੁਭਾਗੇ ਅਤੇ ਮਾਣ ਵਾਲੀ ਗੱਲ ਹੈ। ਇਸ ਮੌਕੇ ਹਾਜ਼ਰ ਸਿੱਖ ਸ਼ਖ਼ਸੀਅਤਾਂ ਵਿਚ ਸਾਬਕਾ ਸਕੱਤਰ ਸਿਮਰਜੀਤ ਸਿੰਘ ਕੰਗ, ਅਵਤਾਰ ਸਿੰਘ ਸੈਂਪਲਾਂ, ਐੱਸ.ਜੀ.ਪੀ.ਸੀ. ਦੇ ਸਾਬਕਾ ਮੈਨੇਜਰ/ਸੁਪਰਵਾਈਜ਼ਰ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਸਰਬਜੀਤ ਸਿੰਘ, ਗੁਰਮੁਖ ਸਿੰਘ, ਦਵਿੰਦਰਪਾਲ ਸਿੰਘ, ਕੁਲਜੀਤ ਸਿੰਘ, ਮਹਾਂ ਸਿੰਘ, ਹਰਕੰਵਲਵੀਰ ਸਿੰਘ, ਅੰਮ੍ਰਿਤਬੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਹਰ ਪਿੰਡ ਖੇਡ ਮੈਦਾਨ’ ਮੁਹਿੰਮ ਨੌਜਵਾਨ ਵਰਗ ਲਈ ਵਰਦਾਨ ਸਾਬਿਤ ਹੋਵੇਗੀ-ਵਿਧਾਇਕ ਚੱਢਾ ਅਗਲੀ ਖ਼ਬਰ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਹੋਈ ਮੀਟਿੰਗ ’ਚ ਪਿਛਲੀ ਕਮੇਟੀ ਨੇ 35 ਸ਼ੋਅਰੂਮਾਂ ਸੰਬੰਧੀ ਪਾਇਆ ਮਤਾ ਕੀਤਾ ਰੱਦ
Ad Position 24