26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਹਰ ਪਿੰਡ ਖੇਡ ਮੈਦਾਨ’ ਮੁਹਿੰਮ ਨੌਜਵਾਨ ਵਰਗ ਲਈ ਵਰਦਾਨ ਸਾਬਿਤ ਹੋਵੇਗੀ-ਵਿਧਾਇਕ ਚੱਢਾ

ਪੁਰਖਾਲੀ, 25 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ‘ਤੇ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ‘ਹਰ ਪਿੰਡ ਖੇਡ ਗਰਾਊਂਡ’ ਮੁਹਿੰਮ ਤਹਿਤ ਪਿੰਡ ਮੀਆਂਪੁਰ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਉਦਘਾਟਨ ਕੀਤਾ ਗਿਆ ਤੇ ਇਹ ਸਟੇਡੀਅਮ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡ ਮੀਆਂਪੁਰ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਹੁਣ ਆਪਣੇ ਪਿੰਡ ਵਿਚ ਹੀ ਆਧੁਨਿਕ ਖੇਡ ਸਹੂਲਤਾਂ ਮਿਲਣਗੀਆਂ।

Ad Position 21
No active advertisement
ਮੀਆਂਪੁਰ ਵਿਖੇ ਬਣਾਏ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਸਮੇਂ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ। ਤਸਵੀਰ : ਅੰਮ੍ਰਿਤਪਾਲ ਸਿੰਘ ਬੰਟੀ 26-08-2026
ਪੁਰਖਾਲੀ, 25 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ‘ਤੇ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ‘ਹਰ ਪਿੰਡ ਖੇਡ ਗਰਾਊਂਡ’ ਮੁਹਿੰਮ ਤਹਿਤ ਪਿੰਡ ਮੀਆਂਪੁਰ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਉਦਘਾਟਨ ਕੀਤਾ ਗਿਆ ਤੇ ਇਹ ਸਟੇਡੀਅਮ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡ ਮੀਆਂਪੁਰ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਹੁਣ ਆਪਣੇ ਪਿੰਡ ਵਿਚ ਹੀ ਆਧੁਨਿਕ ਖੇਡ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਖੇਡ ਸਟੇਡੀਅਮ ਵਿਚ ਫੁੱਟਬਾਲ ਮੈਦਾਨ, ਵਾਲੀਬਾਲ ਕੋਰਟ ਅਤੇ ਬੱਚਿਆਂ ਲਈ ਵਿਸ਼ੇਸ਼ ਖੇਡ ਖੇਤਰ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਖਿਡਾਰੀਆਂ ਦੀ ਸਹੂਲਤ ਲਈ ਪਖਾਨੇ, ਪੀਣ ਵਾਲੇ ਪਾਣੀ ਲਈ ਟਿਊਬਵੈੱਲ, ਹਾਈਮਾਸਟ ਲਾਈਟਾਂ, ਹਾਈਡਰੈਂਟ ਸਿਸਟਮ ਅਤੇ ਬੈਠਣ ਲਈ ਬੈਂਚ ਆਦਿ ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਰੂਪਨਗਰ ਦੇ ਕਈ ਪਿੰਡਾਂ ਵਿਚ ਖੇਡ ਸਟੇਡੀਅਮਾਂ ਅਤੇ ਗਰਾਊਂਡਾਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ ਅਤੇ ਕਈ ਥਾਵਾਂ ‘ਤੇ ਵਿਕਾਸ ਕਾਰਜ ਜਾਰੀ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਪਰਵਿੰਦਰ ਸਿੰਘ ਬਾਲਾ, ਸੁਖਦੇਵ ਸਿੰਘ ਮੀਆਂਪੁਰ ਚੇਅਰਮੈਨ, ਪਰਮਜੀਤ ਸਿੰਘ ਪਿੰਕੀ ਜ਼ਿਲ੍ਹਾ ਪ੍ਰਧਾਨ, ਬੌਬੀ ਪੰਜੋਲਾ,ਆਪ ਆਗੂ ਬਿੱਲਾ ਬਬਾਨੀ, ਮਾ ਬਲਵਿੰਦਰ ਸਿੰਘ, ਮੋਹਨ ਸਿੰਘ ਸਰਪੰਚ ਬੜੀ, ਸੁਖਵਿੰਦਰ ਸਿੰਘ ਸਰਪੰਚ ਪੰਜੋਲਾ, ਸੁਰਮੁਖ ਸਿੰਘ ਸਰਪੰਚ ਬਿੰਦਰਖ, ਬਲਵਿੰਦਰ ਸਿੰਘ ਸਰਪੰਚ ਹਿਰਦਾਪੁਰ, ਪਰਵਿੰਦਰ ਸਿੰਘ ਸਰਪੰਚ ਖੇੜੀ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੋਨੂੰ ਸਰਪੰਚ ਪੰਜੋਲੀ, ਅਜੀਤਪਾਲ ਸਿੰਘ, ਜਸਪਾਲ ਸਿੰਘ, ਭਾਗ ਸਿੰਘ ਬੜੀ, ਕ੍ਰਿਸ਼ਨ ਸਿੰਘ ਬਿੰਦਰਖ, ਤਰਸੇਮ ਲਾਲ, ਪਵਿੱਤਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਜੀਤਾ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਤੇ ਪਲਾਸਟਿਕ ਮੁਕਤ ਰੱਖਣ ਲਈ ਜਗਰੂਕਤਾ ਰੈਲੀ ਕੱਢੀ-ਸ਼ਹਿਰ ਵਾਸੀਆਂ ਤੋਂ ਕੀਤੀ... ਅਗਲੀ ਖ਼ਬਰ ਪੰਜ ਪਿਆਰਿਆਂ ਦੇ ਜੀਵਨ ’ਤੇ ਆਧਾਰਿਤ ਪੁਸਤਕ ‘ਪੰਜ ਪਿਆਰੇ’ ਰਿਲੀਜ਼
Ad Position 24