25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮੁਫ਼ਤ ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਨੂਰਪੁਰ ਬੇਦੀ, 25 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਡੇਰਾ ਗੁਲਾਬ ਸ਼ਾਹੀ ਵਿਖੇ ਸਵਾਮੀ ਗੀਤਾ ਬਾਈ ਅਤੇ ਸਹਿਜੋ ਮਾਈ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਅਤੇ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਿਵਲ ਹਸਪਤਾਲ ਸਿੰਘਪੁਰ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕੀਤੀ।

Ad Position 21
No active advertisement
ਅਜੀਤ ਡੈਸਕ 26-08-2026
ਨੂਰਪੁਰ ਬੇਦੀ, 25 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਡੇਰਾ ਗੁਲਾਬ ਸ਼ਾਹੀ ਵਿਖੇ ਸਵਾਮੀ ਗੀਤਾ ਬਾਈ ਅਤੇ ਸਹਿਜੋ ਮਾਈ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਅਤੇ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਿਵਲ ਹਸਪਤਾਲ ਸਿੰਘਪੁਰ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕੀਤੀ। ਕੈਂਪ ਵਿਚ ਡਾ. ਗੌਰਵ ਸੈਣੀ ਅਤੇ ਡਾ. ਪਰਮਿੰਦਰ ਸਿੰਘ ਦੀ ਅਗਵਾਈ ਵਾਲੀ ਮੈਡੀਕਲ ਟੀਮ ਵਲੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਲਗਭਗ 132 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ। ਉਪਰੰਤ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਅੱਖਾਂ ਦੀ ਜਾਂਚ ਕਰਵਾਉਣ ਵਾਲੇ ਮਰੀਜ਼ਾਂ ਵਿਚੋਂ 54 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਮੌਕੇ ਸਰਪੰਚ ਕਮਲੇਸ਼, ਆਸ਼ਾ ਵਰਕਰ ਨੀਲਮ ਦੇਵੀ, ਕੋਆਰਡੀਨੇਟਰ ਬਲਵੀਰ ਚੰਦ ਭੋਲੇਵਾਲ, ਗਿਆਨ ਚੰਦ ਗਾਗੀ ਸਮੇਤ ਹੋਰ ਸੇਵਾਦਾਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿਪਸ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਮਹਾਂਸੰਘ ਦੀ ਮੀਟਿੰਗ ਹੋਈ
Ad Position 24