ਪਿਪਸ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਸ੍ਰੀ ਚਮਕੌਰ ਸਾਹਿਬ, 25 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ‘ਤੀਜ ਫੈਸਟ 2026’ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਤੀਆਂ ਦੇ ਤਿਉਹਾਰ ਦੇ ਸੰਬੰਧ ਵਿਚ ਸਕੂਲ ਦੇ ਵਿਹੜੇ ਵਿਚ ਵਿਸ਼ੇਸ਼ ਰੂਪ ਵਿਚ ਪੰਡਾਲ਼ ਲਗਾ ਕੇ ਸਮਾਗਮ ਕਰਵਾਇਆ ਗਿਆ।
ਸ੍ਰੀ ਚਮਕੌਰ ਸਾਹਿਬ, 25 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ‘ਤੀਜ ਫੈਸਟ 2026’ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਤੀਆਂ ਦੇ ਤਿਉਹਾਰ ਦੇ ਸੰਬੰਧ ਵਿਚ ਸਕੂਲ ਦੇ ਵਿਹੜੇ ਵਿਚ ਵਿਸ਼ੇਸ਼ ਰੂਪ ਵਿਚ ਪੰਡਾਲ਼ ਲਗਾ ਕੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਮਿਸ ਅਤੇ ਮਿਸਜ ਤੀਜ, ਮਹਿੰਦੀ ਲਗਾਉਣ, ਚੂੜੀਆਂ ਚੜ੍ਹਾਉਣ, ਪੀਂਘ ਝੂਟਣ, ਗਰੁੱਪ ਡਾਂਸ ਤੇ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਆਦਿ ਦੇ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿਚ ਸਕੂਲ ਦੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਵਿਸ਼ੇਸ਼ ਰੂਪ ਵਿਚ ਹਿੱਸਾ ਲਿਆ ਗਿਆ। ਅੱਠਵੀਂ ਜਮਾਤ ਦੀ ਵਿਦਿਆਰਥਣ ਨਵਰੋਜ਼ ਕੌਰ ਨੂੰ ‘ਮਿਸ ਤੀਜ ‘ਅਤੇ ਸ੍ਰੀਮਤੀ ਮਨਦੀਪ ਕੌਰ ਮਾਹਲ ਨੂੰ ‘ਮਿਸਜ ਤੀਜ’ ਦਾ ਖ਼ਿਤਾਬ ਦਿੱਤਾ ਗਿਆ। ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਭਾਗੀਦਾਰਾਂ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਇਨਾਮ ਤਕਸੀਮ ਕੀਤੇ ਗਏ। ਪ੍ਰੋਗਰਾਮ ਦੌਰਾਨ ਹੀ ਇਲਾਕੇ ਦੀ ਮਸ਼ਹੂਰ ਲੋਕ ਗਾਇਕਾ ਸੁਪਿੰਦਰ ਕੌਰ ਵਲੋਂ ਪੰਜਾਬੀ ਬੋਲੀਆਂ, ਟੱਪੇ, ਮਾਹੀਆ ਆਦਿ ਪੰਜਾਬੀ ਲੋਕ-ਗੀਤਾਂ ਨਾਲ ਆਏ ਹੋਏ ਦਰਸ਼ਕਾਂ ਦਾ ਮਨੋਰੰਜਨ ਕੀਤਾ। ਤੀਆਂ ਦੇ ਇਸ ਸਮਾਰੋਹ ਦੌਰਾਨ ਹੀ ਇਲਾਕੇ ਦੇ ਦੁਕਾਨਦਾਰਾਂ ਨੇ ਵੱਖ ਵੱਖ ਤਰਾਂ ਦੀਆਂ ਸਟਾਲਾਂ ਵੀ ਲਗਾਈਆਂ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਸ਼ਿੰਦਰਪਾਲ ਕੌਰ ਅਟਵਾਲ ਨੇ ਤੀਆਂ ਦੇ ਤਿਉਹਾਰ ਸੰਬੰਧੀ ਜਾਣਕਾਰੀ ਦਿੱਤੀ । ਮੁਕਾਬਲਿਆਂ ਵਿਚ ਜੇਤੂ ਰਹੀਆਂ ਵਿਦਿਆਰਥਣਾਂ ਅਤੇ ਮਿਸ ਤੀਜ ਅਤੇ ਮਿਸੇਜ ਨੂੰ ਸਨਮਾਨਿਤ ਕਰਨ ਦੀ ਰਸਮ ਸਕੂਲ ਦੇ ਮੈਨੇਜਰ ਮੈਡਮ ਪ੍ਰੀਤਪਾਲ ਕੌਰ ਅਟਵਾਲ ਅਤੇ ਪ੍ਰਿੰਸੀਪਲ ਸੁਰਜੀਤ ਸਿੰਘ ਵਲੋਂ ਅਦਾ ਕੀਤੀ ਅਤੇ ਪ੍ਰੋਗਰਾਮ ਦੀ ਸਫਲਤਾ ਲਈ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।