ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਮਨਾਇਆ
ਸ੍ਰੀ ਚਮਕੌਰ ਸਾਹਿਬ, 25 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਗੁਰਦੁਆਰਾ ਸ਼ਹੀਦ ਬੁਰਜ ਸਾਹਿਬ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਵਿਖੇ 365ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਜੇ ਦੀਵਾਨ ਵਿਚ ਭਾਈ ਰਾਜਨਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਜਗਦੀਪ ਸਿੰਘ ਪਰਵਾਨਾ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ, ਭਾਈ ਗੁਰਪਾਲ ਸਿੰਘ ਲੁਧਿਆਣਾ ਵਾਲੇ, ਬਾਬਾ ਬਹਾਦਰ ਸਿੰਘ ਮਕੜੋਨੇ ਵਾਲੇ, ਭਾਈ ਨਰਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ ਵਾਲਿਆਂ ਸਮੇਤ ਕਈ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ ਅਤੇ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ।
ਸ੍ਰੀ ਚਮਕੌਰ ਸਾਹਿਬ, 25 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਗੁਰਦੁਆਰਾ ਸ਼ਹੀਦ ਬੁਰਜ ਸਾਹਿਬ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਵਿਖੇ 365ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਜੇ ਦੀਵਾਨ ਵਿਚ ਭਾਈ ਰਾਜਨਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਜਗਦੀਪ ਸਿੰਘ ਪਰਵਾਨਾ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ, ਭਾਈ ਗੁਰਪਾਲ ਸਿੰਘ ਲੁਧਿਆਣਾ ਵਾਲੇ, ਬਾਬਾ ਬਹਾਦਰ ਸਿੰਘ ਮਕੜੋਨੇ ਵਾਲੇ, ਭਾਈ ਨਰਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ ਵਾਲਿਆਂ ਸਮੇਤ ਕਈ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ ਅਤੇ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ। ਇਸ ਦੌਰਾਨ ਰੈਡ ਕਰਾਸ ਸੁਸਾਇਟੀ ਵਲੋਂ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਦਾ ਉਦਘਾਟਨ ਪ੍ਰਦੀਪ ਸਿੰਘ ਬੈਂਸ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ, ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਧਰਮ ਸਿੰਘ ਖ਼ਾਲਸਾ ਅਤੇ ਬਾਬਾ ਗੁਰਮੇਲ ਸਿੰਘ ਖ਼ਾਲਸਾ ਲੰਗਰਾ ਵਾਲਿਆ ਵਲੋਂ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਬਿਮਾਰੀਆਂ ਨਾਲ ਸਬੰਧਿਤ 380 ਮਰੀਜਾਂ ਦੀ ਜਾਂਚ ਕੀਤੀ ਗਈ ਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਐਸ. ਡੀ. ਐਮ. ਪ੍ਰਦੀਪ ਸਿੰਘ ਬੈਂਸ, ਡੀ. ਐਸ. ਪੀ. ਮਨਜੀਤ ਸਿੰਘ ਔਲਖ, ਬਾਬਾ ਧਰਮ ਸਿੰਘ ਖਾਲਸਾ ਅਤੇ ਬਾਬਾ ਗੁਰਮੇਲ ਸਿੰਘ ਖ਼ਾਲਸਾ ਨੇ ਖ਼ੂਨ ਦਾਨੀਆਂ ਨੂੰ ਉਤਸ਼ਹਿਤ ਕਰਦਿਆਂ ਸਰਟੀਫਿਕੇਟਾਂ ਦੀ ਵੰਡ ਕੀਤੀ। ਸਮਾਗਮ ਦੌਰਾਨ ਖੀਰ ਮਾਲ ਪੂੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਅੰਤ ਵਿਚ ਬਾਬਾ ਧਰਮ ਸਿੰਘ ਖ਼ਾਲਸਾ ਨੇ ਆਈਆਂ ਸੰਗਤਾਂ ਅਤੇ ਪ੍ਰਚਾਰਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮਾਗਮ ਵਿਚ ਹਾਜਰੀਆਂ ਭਰੀਆਂ।