27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਦੀ ਜਾਂਚ ਤੇ ਕਾਰਵਾਈ ਦੀ ਮੰਗ

ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਜ਼ਿਲ੍ਹੇ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪ੍ਰਵਾਸੀ ਲੋਕਾਂ ਦੀ ਪਛਾਣ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ.

Ad Position 21
No active advertisement
ਅਜੀਤ ਡੈਸਕ 27-08-2026
ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਜ਼ਿਲ੍ਹੇ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪ੍ਰਵਾਸੀ ਲੋਕਾਂ ਦੀ ਪਛਾਣ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਰੂਪਨਗਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਵਫ਼ਦ ਨੇ ਥਰਮਲ ਪਲਾਂਟ ਦੀ ਜ਼ਮੀਨ ’ਤੇ ਨਾਜਾਇਜ਼ ਝੁੱਗੀਆਂ-ਝੌਂਪੜੀਆਂ, ਸਰਕਾਰੀ ਕੁਆਰਟਰਾਂ ਵਿੱਚ ਗੈਰ-ਕਾਨੂੰਨੀ ਰਹਿਣ, ਬਿਜਲੀ ਦੀ ਕਥਿਤ ਦੁਰਵਰਤੋਂ, ਕੀਮਤੀ ਸਮਾਨ ਤੇ ਕੋਲੇ ਦੀ ਚੋਰੀ, ਨਾਜਾਇਜ਼ ਕਬਜ਼ਿਆਂ, ਨਸ਼ਾ ਤਸਕਰੀ ਅਤੇ ਸ਼ਰਾਬ ਦੀ ਵਿਕਰੀ ਸਮੇਤ ਕਈ ਮੁੱਦੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ। ਇਸ ਤੋਂ ਇਲਾਵਾ ਰੂਪਨਗਰ ਸਬਜ਼ੀ ਮੰਡੀ ਵਿਚ ਅਣਅਧਿਕਾਰਤ ਰੇਹੜੀਆਂ-ਫੜ੍ਹੀਆਂ, ਗੁਰਦੁਆਰਾ ਪਤਾਲਪੁਰੀ ਸਾਹਿਬ ਨੇੜੇ ਝੁੱਗੀਆਂ, ਸ੍ਰੀ ਅਨੰਦਪੁਰ ਸਾਹਿਬ ਇਲਾਕੇ ਵਿਚ ਨਸ਼ਾ ਤਸਕਰੀ ਅਤੇ ਡੀ.ਸੀ. ਦਫ਼ਤਰ ਨੇੜੇ ਰਾਹਗੀਰਾਂ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ਵੀ ਉਠਾਏ ਗਏ। ਵਫ਼ਦ ਨੇ ਨਹਿਰਾਂ ਦੇ ਕੰਢਿਆਂ ’ਤੇ ਝੁੱਗੀਆਂ ਬਣਾਉਣ ਕਾਰਨ ਪਾਣੀ ਦੇ ਪ੍ਰਦੂਸ਼ਿਤ ਹੋਣ, ਬਿਨਾਂ ਪਛਾਣ ਪੱਤਰਾਂ ਦੇ ਰਹਿਣ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵੀ ਉਠਾਏ। ਉਨ੍ਹਾਂ ਪ੍ਰਸ਼ਾਸਨ ਤੋਂ ਵੱਖ-ਵੱਖ ਇਲਾਕਿਆਂ ਵਿਚ ਕਮੇਟੀਆਂ ਬਣਾਕੇ ਸਥਾਨਕ ਲੋਕਾਂ ਨੂੰ ਸ਼ਾਮਲ ਕਰਨ ਅਤੇ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ। ਇਸ ਮੌਕੇ ਉਂਕਾਰ ਸਿੰਘ ਮਜਾਰੀ, ਮਨਦੀਪ ਸਿੰਘ ਦੋਸਾਂਝ, ਪਰਵਿੰਦਰ ਸਿੰਘ ਅਲੀਪੁਰ, ਸ਼ਮਸ਼ੇਰ ਸਿੰਘ ਸ਼ੇਰਾ, ਐਡਵੋਕੇਟ ਵਿਸ਼ਾਲ ਸੈਣੀ, ਕੁਲਵਿੰਦਰ ਸਿੰਘ ਬਾਬਾ, ਪ੍ਰਗਟ ਸਿੰਘ ਲੁਧਿਆਣਾ, ਅਮਨੀਤ ਸਿੰਘ, ਚਰਨਜੀਤ ਸਿੰਘ, ਜਤਿੰਦਰ ਸਿੰਘ ਰਾਣਾ, ਧੰਨਾ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਜਸਵੀਰ ਸਿੰਘ, ਕਮਲਜੀਤ ਸਿੰਘ, ਕੁਲਵਿੰਦਰ ਸਿੰਘ ਲਾਡੀ ਅਤੇ ਹਰਦੀਪ ਸਿੰਘ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਿਹਾਇਸ਼ੀ ਇਲਾਕੇ ’ਚ ਡੀ-ਐਡੀਕਸ਼ਨ ਸੈਂਟਰ ਖੋਲ੍ਹਣ ਦੀ ਕੋਸ਼ਿਸ਼ ਦਾ ਵਿਰੋਧ ਅਗਲੀ ਖ਼ਬਰ ਹਿਮਾਚਲ ਦੀਆਂ ਫੈਕਟਰੀਆਂ ਦੇ ਤੇਜ਼ਾਬੀ ਕਚਰੇ ਮਾਮਲੇ ’ਚ ਪੁਲਿਸ ਜਾਂਚ ਤੇਜ਼, ਭੂੜ ਨਾਲੇ ਦੇ ਕਬਾੜੀਆਂ ਨੂੰ ਨੋਟਿਸ
Ad Position 24