27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰੇਲਵੇ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮੋਰਿੰਡਾ, 26 ਅਗਸਤ (ਪ੍ਰਿਤਪਾਲ ਸਿੰਘ)- ਮੋਰਿੰਡਾ ਰੇਲਵੇ ਪੁਲਿਸ ਨੂੰ ਪੁਰਾਣਾ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਲਈ ਸਰਕਾਰੀ ਹਸਪਤਾਲ ਵਿਖੇ ਭੇਜਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 27-08-2026
ਮੋਰਿੰਡਾ, 26 ਅਗਸਤ (ਪ੍ਰਿਤਪਾਲ ਸਿੰਘ)- ਮੋਰਿੰਡਾ ਰੇਲਵੇ ਪੁਲਿਸ ਨੂੰ ਪੁਰਾਣਾ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਲਈ ਸਰਕਾਰੀ ਹਸਪਤਾਲ ਵਿਖੇ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਚੌਕੀ ਇੰਚਾਰਜ ਏ.ਐਸ.ਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੋਰਿੰਡਾ ਦੇ ਪੁਰਾਣਾ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਉਨਾਂ ਨੇ ਦੇਖਿਆ ਕਿ ਕਿੱਲੋਮੀਟਰ 23 ਦੇ ਪੁਆਇੰਟ 6-7 ‘ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ ਜਿਸਦੀ ਮੌਕੇ ਤੇ ਕੋਈ ਸ਼ਨਾਖ਼ਤ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 42 ਸਾਲ ਦੇ ਕਰੀਬ ਹੈ। ਚੌਕੀ ਇੰਚਾਰਜ ਏ.ਐਸ.ਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ 72 ਘੰਟੇ ਲਈ ਸਰਕਾਰੀ ਹਸਪਤਾਲ ਰੋਪੜ ਵਿਖੇ ਮੌਰਚਰੀ ਵਿਚ ਰਖਵਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਾਹਪੁਰ ਬੇਲਾ ਵਿਖੇ ਗੁਰਦੁਆਰਾ ਸਿੰਘ ਸਭਾ ਦੇ ਲੈਂਟਰ ਦੀ ਅਰੰਭਤਾ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖ਼ੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ-ਡਾ. ਗੁਰਪ੍ਰੀਤ ਕੌਰ ਮਾਨ
Ad Position 24