ਜ਼ਿਲ੍ਹਾ ਪੱਧਰੀ ਹੈਂਡਬਾਲ (ਲੜਕੀਆਂ) ਦੇ ਮੁਕਾਬਲਿਆਂ ’ਚ ਖ਼ਾਲਸਾ ਸਕੂਲ ਰਿਹਾ ਜੇਤੂ
ਰੂਪਨਗਰ, 26 ਅਗਸਤ (ਯਸ਼ਵੰਤ ਬੱਸੀ)- 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਦੁਆਰਾ ਇਹ ਮੁਕਾਬਲੇ ਸ਼ੁਰੂ ਕਰਵਾਏ ਗਏ।
ਰੂਪਨਗਰ, 26 ਅਗਸਤ (ਯਸ਼ਵੰਤ ਬੱਸੀ)- 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਦੁਆਰਾ ਇਹ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਨਵੀਨਰ ਪੁਨੀਤ ਸਿੰਘ ਲਾਲੀ ਨੇ ਦੱਸਿਆ ਕਿ ਲੜਕੀਆਂ ਦੇ ਮੁਕਾਬਲੇ ਵਿਚ ਅੰਡਰ-14 ਵਿਚ ਪਹਿਲਾ ਸਥਾਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ, ਦੂਜਾ ਸਥਾਨ ਸੰਤ ਕਰਮ ਸਿੰਘ ਅਕੈਡਮੀ ਰੂਪਨਗਰ ਅਤੇ ਤੀਸਰਾ ਸਥਾਨ ਖ਼ਾਲਸਾ ਮਾਡਲ ਸਕੂਲ ਰੂਪਨਗਰ ਨੇ ਪ੍ਰਾਪਤ ਕੀਤਾ। ਅੰਡਰ-17 ਵਿਚ ਪਹਿਲਾਂ ਸਥਾਨ ਖ਼ਾਲਸਾ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ, ਦੂਜਾ ਸਥਾਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਅਤੇ ਤੀਸਰਾ ਸਥਾਨ ਗਾਰਡਨ ਵੈਲੀ ਸਕੂਲ ਬੇਲਾ ਨੇ ਪ੍ਰਾਪਤ ਕੀਤਾ। ਜੇਤੂ ਖਿਡਾਰੀਆਂ ਨੂੰ ਜ਼ਿਲ੍ਹਾ ਕੋਆਡੀਨੇਟਰ ਸ਼ਰਨਜੀਤ ਕੌਰ ਅਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪ ਕਨਵੀਨਰ ਪੁਨੀਤ ਸਿੰਘ, ਰਵਿੰਦਰ ਸਿੰਘ, ਗੁਰਤੇਜ ਸਿੰਘ, ਰਜਿੰਦਰ ਕੌਰ, ਨਿਰਮਲਜੀਤ ਸਿੰਘ, ਮਨਪ੍ਰੀਤ ਕੌਰ, ਕੁਲਦੀਪ ਕੌਰ, ਗੁਰਪਾਲ ਸਿੰਘ, ਨਰਿੰਦਰ ਕੌਰ, ਟੀਮ ਇੰਚਾਰਜ ਤੇ ਅਧਿਆਪਕ ਹਾਜ਼ਰ ਸਨ।