ਪਾਣੀ ਪ੍ਰਦੂਸ਼ਣ ’ਤੇ ਗੰਦੀ ਸਿਆਸਤ ਕਰਨ ਵਾਲੇ ਆਗੂ ਖੁਦ ਹੋ ਚੁੱਕੇ ਨੇ ਪ੍ਰਦੂਸ਼ਿਤ- ਰਾਜੂ ਸਤਿਆਲ
ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- ਪਾਣੀ ਪ੍ਰਦੂਸ਼ਣ ਦੇ ਮੁੱਦੇ ’ਤੇ ਚੱਲ ਰਹੀ ਸਿਆਸੀ ਬਿਆਨਬਾਜ਼ੀ ਦਰਮਿਆਨ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਵਿਰੋਧੀ ਆਗੂਆਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਾਣੀ ਵਰਗੇ ਗੰਭੀਰ ਲੋਕ-ਮੁੱਦੇ ’ਤੇ ਵੀ ਕੁੱਝ ਆਗੂ ਗੰਦੀ ਸਿਆਸਤ ਕਰਨ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਰੋਪੜ ਲਈ ਮਾਣ ਦੀ ਗੱਲ ਹੈ ਕਿ ਹਲਕੇ ਦੇ ਵਿਧਾਇਕ ਦਿਨੇਸ਼ ਚੱਢਾ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਿਮਾਚਲ ਅਤੇ ਹਰਿਆਣਾ ਤੱਕ ਪਹੁੰਚ ਕੇ ਪ੍ਰਦੂਸ਼ਣ ਦੇ ਸਰੋਤਾਂ ਨੂੰ ਸਾਹਮਣੇ ਲਿਆ ਰਹੇ ਹਨ।
ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- ਪਾਣੀ ਪ੍ਰਦੂਸ਼ਣ ਦੇ ਮੁੱਦੇ ’ਤੇ ਚੱਲ ਰਹੀ ਸਿਆਸੀ ਬਿਆਨਬਾਜ਼ੀ ਦਰਮਿਆਨ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਵਿਰੋਧੀ ਆਗੂਆਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਾਣੀ ਵਰਗੇ ਗੰਭੀਰ ਲੋਕ-ਮੁੱਦੇ ’ਤੇ ਵੀ ਕੁੱਝ ਆਗੂ ਗੰਦੀ ਸਿਆਸਤ ਕਰਨ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਰੋਪੜ ਲਈ ਮਾਣ ਦੀ ਗੱਲ ਹੈ ਕਿ ਹਲਕੇ ਦੇ ਵਿਧਾਇਕ ਦਿਨੇਸ਼ ਚੱਢਾ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਿਮਾਚਲ ਅਤੇ ਹਰਿਆਣਾ ਤੱਕ ਪਹੁੰਚ ਕੇ ਪ੍ਰਦੂਸ਼ਣ ਦੇ ਸਰੋਤਾਂ ਨੂੰ ਸਾਹਮਣੇ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਬੱਦੀ ਦੀ ਇੰਡਸਟਰੀ ਨੂੰ ਚੱਲਿਆਂ ਲੰਮਾ ਸਮਾਂ ਹੋ ਗਿਆ, ਪਰ ਪਹਿਲਾਂ ਦੀਆਂ ਸਰਕਾਰਾਂ ਅਤੇ ਰੋਪੜ ਤੋਂ ਬਣੇ ਆਗੂਆਂ ਨੇ ਇਸ ਮਸਲੇ ’ਤੇ ਲੋੜੀਂਦੀ ਆਵਾਜ਼ ਨਹੀਂ ਉਠਾਈ। ਰਾਜੂ ਸਤਿਆਲ ਨੇ ਕਿਹਾ ਕਿ ਜਿਹੜੇ ਆਗੂ ਸਾਲਾਂ ਤੱਕ ਸੱਤਾ ਵਿਚ ਰਹੇ, ਉਹ ਅੱਜ ਦਿਨੇਸ਼ ਚੱਢਾ ਦੇ ਯਤਨਾਂ ’ਤੇ ਸਵਾਲ ਚੁੱਕਣ ਦੀ ਬਜਾਏ ਆਪਣੀ ਕਾਰਗੁਜ਼ਾਰੀ ਦਾ ਹਿਸਾਬ ਦੇਣ। ਉਨ੍ਹਾਂ ਕਿਹਾ ਕਿ ਪਾਣੀ ਦੀ ਰਾਖੀ ਕਿਸੇ ਇੱਕ ਪਾਰਟੀ ਦਾ ਮੁੱਦਾ ਨਹੀਂ, ਸਗੋਂ ਹਰ ਰੋਪੜ ਵਾਸੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਜ਼ਿੰਦਗੀ ਨਾਲ ਜੁੜਿਆ ਮਾਮਲਾ ਹੈ। ਇਸ ਲਈ ਸਿਆਸੀ ਵਿਰੋਧਾਂ ਤੋਂ ਉੱਪਰ ਉੱਠ ਕੇ ਪਾਣੀ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟ ਹੋ ਕੇ ਠੋਸ ਕਾਰਵਾਈ ਲਈ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।