26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੀ. ਐਮ. ਸ੍ਰੀ ਸਕੂਲ ਦੇ ਵਿਦਿਆਰਥੀਆਂ ਨੇ ਛੱਤਬੀੜ ਦਾ ਵਿੱਦਿਅਕ ਟੂਰ ਲਗਾਇਆ

ਨੂਰਪੁਰ ਬੇਦੀ, 26 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਪੀ. ਐਮ.

Ad Position 21
No active advertisement
ਅਜੀਤ ਡੈਸਕ 27-08-2026
ਨੂਰਪੁਰ ਬੇਦੀ, 26 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਦੇ ਵਿਦਿਆਰਥੀਆਂ ਲਈ ਛੱਤਬੀੜ ਚਿੜੀਆਘਰ, ਚੰਡੀਗੜ੍ਹ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਲਾਸ ਰੂਮ ਦੀ ਪੜ੍ਹਾਈ ਦੇ ਨਾਲ-ਨਾਲ ਜੀਵ-ਜੰਤੂਆਂ, ਜੰਗਲੀ ਜੀਵਨ ਅਤੇ ਕੁਦਰਤੀ ਵਾਤਾਵਰਣ ਸਬੰਧੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ। ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਜਾਤੀਆਂ ਦੇ ਜੀਵ-ਜੰਤੂਆਂ ਨੂੰ ਨੇੜਿਓਂ ਦੇਖਿਆ ਤੇ ਉਨ੍ਹਾਂ ਦੇ ਰਹਿਣ-ਸਹਿਣ, ਖੁਰਾਕ ਅਤੇ ਕੁਦਰਤੀ ਜੀਵਨ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਵਿੱਦਿਅਕ ਟੂਰ ਵਿਚ ਸਕੂਲ ਦੇ 11ਵੀਂ ਅਤੇ 12ਵੀਂ ਕਾਮਰਸ ਤੋਂ ਇਲਾਵਾ 11ਵੀਂ ਜਮਾਤ ਦੇ ਨਾਨ-ਮੈਡੀਕਲ ਵਿਸ਼ੇ ਨਾਲ ਸਬੰਧਤ ਕੁੱਲ 80 ਵਿਦਿਆਰਥੀਆਂ ਨੇ ਭਾਗ ਲਿਆ। ਟੂਰ ਲਈ ਜਾਣ ਵਾਲੀ ਬੱਸ ਨੂੰ ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਟੂਰ ਦੌਰਾਨ ਅਨੁਸ਼ਾਸਨ ਬਣਾਈ ਰੱਖਣ, ਅਧਿਆਪਕਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕ ਰੋਹਿਤ ਕੁਮਾਰ, ਰਾਜੀਵ ਕੁਮਾਰ, ਅਸ਼ਵਨੀ ਕੁਮਾਰ, ਦਰਸ਼ਨ ਸਿੰਘ, ਅਰਜੁਨ ਸਿੰਘ, ਜੇ.ਪੀ. ਸਿੰਘ, ਸਰਵਪ੍ਰੀਆ ਤੇ ਸੁਰਿੰਦਰ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਰਾਣਾ ਕੇ. ਪੀ. ਸਿੰਘ ਦੇ ਪੁਲਿਸ ’ਤੇ ਇਲਜ਼ਾਮਾਂ ਮਗਰੋਂ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ’ਤੇ ਚੱਲਿਆ ਪੀਲਾ ਪੰਜਾ
Ad Position 24