ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ
ਰੂਪਨਗਰ, 26 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ ਸਰਕਾਰ ਵਲੋਂ ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ, ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਯੋਗ ਮੰਚ ‘ਤੇ ਉਠਾਉਣ ਤੇ ਵਪਾਰੀਆਂ ਤੇ ਪ੍ਰਸ਼ਾਸਨ ਦਰਮਿਆਨ ਬਿਹਤਰ ਤਾਲਮੇਲ ਸਥਾਪਿਤ ਕਰਨ ਲਈ ਪੰਜਾਬ ਰਾਜ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਰੂਪਨਗਰ ਦਫ਼ਤਰ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ, ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਪੰਜਾਬ ਰਾਜ ਟਰੇਡ ਕਮਿਸ਼ਨ ਦੇ ਮਾਲਵਾ ਜ਼ੋਨ ਇੰਚਾਰਜ ਸੰਜੀਵ ਗੁਪਤਾ ਅਤੇ ਸਹਾਇਕ ਕਮਿਸ਼ਨਰ ਜੀ.
ਰੂਪਨਗਰ, 26 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ ਸਰਕਾਰ ਵਲੋਂ ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ, ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਯੋਗ ਮੰਚ ‘ਤੇ ਉਠਾਉਣ ਤੇ ਵਪਾਰੀਆਂ ਤੇ ਪ੍ਰਸ਼ਾਸਨ ਦਰਮਿਆਨ ਬਿਹਤਰ ਤਾਲਮੇਲ ਸਥਾਪਿਤ ਕਰਨ ਲਈ ਪੰਜਾਬ ਰਾਜ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਰੂਪਨਗਰ ਦਫ਼ਤਰ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ, ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਪੰਜਾਬ ਰਾਜ ਟਰੇਡ ਕਮਿਸ਼ਨ ਦੇ ਮਾਲਵਾ ਜ਼ੋਨ ਇੰਚਾਰਜ ਸੰਜੀਵ ਗੁਪਤਾ ਅਤੇ ਸਹਾਇਕ ਕਮਿਸ਼ਨਰ ਜੀ.ਐਸ.ਟੀ. ਸ੍ਰੀਮਤੀ ਗੁਰਸਿਮਰਨ ਕੌਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਪਾਰੀ ਵਰਗ ਨੂੰ ਮਹੱਤਤਾ ਦੇਣ ਵਾਲੀ ਨੀਤੀ ਤਹਿਤ ਸਥਾਪਿਤ ਕੀਤਾ ਗਿਆ ਟਰੇਡ ਕਮਿਸ਼ਨ ਵਪਾਰੀਆਂ ਲਈ ਆਪਣੀਆਂ ਸਮੱਸਿਆਵਾਂ, ਸੁਝਾਅ ਅਤੇ ਮੰਗਾਂ ਸਰਕਾਰ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਦਾ ਇੱਕ ਪ੍ਰਭਾਵਸ਼ਾਲੀ ਮੰਚ ਬਣ ਰਿਹਾ ਹੈ। ਜ਼ਿਲ੍ਹਾ ਰੂਪਨਗਰ ਵਿਚ ਇਸ ਦਫ਼ਤਰ ਦੀ ਸਥਾਪਨਾ ਨਾਲ ਹੁਣ ਜ਼ਿਲ੍ਹੇ ਦੇ ਵਪਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਸੁਚੱਜਾ ਤੇ ਸਿੱਧਾ ਮੰਚ ਉਪਲਬਧ ਹੋਵੇਗਾ। ਵਪਾਰੀ ਵਰਗ ਆਪਣੀ ਕਿਸੇ ਵੀ ਸਮੱਸਿਆ, ਮੰਗ ਜਾਂ ਸੁਝਾਅ ਦੇ ਹੱਲ ਲਈ ਪੰਜਾਬ ਰਾਜ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਇਹ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਦੇ ਕਮਰਾ ਨੰਬਰ 131 ਵਿਖੇ ਸਥਾਪਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਵਪਾਰੀ ਵਰਗ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿਚ ਵਪਾਰੀਆਂ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਜ਼ਿਲ੍ਹਾ ਟਰੇਡ ਕਮਿਸ਼ਨ ਦਫ਼ਤਰ ਦੀ ਸਥਾਪਨਾ ਲਈ ਵਪਾਰੀ ਵਰਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਪਾਰੀ ਸੂਬੇ ਦੀ ਆਰਥਿਕਤਾ ਅਤੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਟਰੇਡ ਕਮਿਸ਼ਨ ਵਲੋਂ ਜ਼ਿਲ੍ਹਾ ਰੂਪਨਗਰ ਲਈ ਦਾਰਾ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਹਲਕਾ ਚੇਅਰਮੈਨ ਰੂਪਨਗਰ ਅਮਨਦੀਪ ਸਿੰਘ ਸੋਨੀ, ਹਲਕਾ ਚੇਅਰਮੈਨ ਸ੍ਰੀ ਚਮਕੌਰ ਸਾਹਿਬ ਲਖਵਿੰਦਰ ਸਿੰਘ ਕਾਕਾ ਤੇ ਹਲਕਾ ਚੇਅਰਮੈਨ ਸ੍ਰੀ ਅਨੰਦਪੁਰ ਸਾਹਿਬ ਗੁਰਪ੍ਰੀਤ ਸਿੰਘ ਅਰੋੜਾ ਨੂੰ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਵਪਾਰੀ ਵਰਗ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਸਰਹਿੰਦ ਨਹਿਰ ‘ਤੇ ਪੁਰਾਣੇ ਪੁਲ ਦੀ ਮੁੜ ਉਸਾਰੀ ਲਈ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ ਗਿਆ। ਟਰੇਡ ਕਮਿਸ਼ਨ ਰੂਪਨਗਰ ਦੇ ਚੇਅਰਮੈਨ ਅਮਨਦੀਪ ਸਿੰਘ ਸੋਨੀ ਵਲੋਂ ਹਾਜ਼ਰੀਨ ਧੰਨਵਾਦ ਕੀਤਾ। ਇਸ ਸਮਾਗਮ ਵਿਚ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਕਮਿੱਕਰ ਸਿੰਘ ਡਾਢੀ, ਸੈਣੀ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ, ਜ਼ਿਲ੍ਹਾ ਯੂਥ ਦੇ ਪ੍ਰਧਾਨ ਚੇਤਨ ਕਾਲੀਆ, ਤਰਲੋਚਨ ਸਿੰਘ , ਦਾਰਾ ਸਿੰਘ, ਗੁਰਵਿੰਦਰ ਸਿੰਘ ਸੈਣੀ, ਮਨਦੀਪ ਸਿੰਘ ਢੀਂਡਸਾ, ਗੁਰਦੀਪ ਸਿੰਘ ਮਗਰੋੜ, ਬਲਵਿੰਦਰ ਸਿੰਘ ਪੜੀ, ਹਰਦੀਪ ਸਿੰਘ ਸੋਨੀ, ਹਰਗੁਰਿੰਦਰ ਸਿੰਘ ਰੂਪਨਗਰ, ਗੌਰਵ ਅਰੋੜਾ ਤੇ ਹੋਰ ਹਾਜ਼ਰ ਸਨ।