26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਿੱਖਿਆ ਮੰਤਰੀ ਦੇ ਆਪਣੇ ਜ਼ਿਲ੍ਹੇ ’ਚ ਬੀ. ਪੀ. ਈ. ਓ. ਦੀਆਂ ਸਾਰੀਆਂ ਅਸਾਮੀਆਂ ਖ਼ਾਲੀ-ਆਗੂ

ਰੂਪਨਗਰ, 26 ਅਗਸਤ (ਯਸ਼ਵੰਤ ਬੱਸੀ)- ਗੋਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਨੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਵਲੋਂ ਜਾਰੀ ਬਿਆਨ ਵਿਚ ਦੱਸਿਆ ਹੈ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਵਿਕਾਸ ਨੂੰ ਲੈ ਕੇ ਕੀਤਾ ਜਾਂਦਾ ਪ੍ਰਚਾਰ ਅਸਲ ਸੱਚਾਈ ਤੋਂ ਕੋਹਾਂ ਦੂਰ ਹੈ। ਉਨ੍ਹਾਂ ਦੱਸਿਆ ਕਿ ਰੋਪੜ ਜ਼ਿਲ੍ਹੇ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ 10 ਅਸਾਮੀਆਂ ਪਿਛਲੇ 4 ਸਾਲਾਂ ਤੋਂ ਖਾਲੀ ਚਲੀਆਂ ਆ ਰਹੀਆਂ ਹਨ।

Ad Position 21
No active advertisement
ਸੁਖਵਿੰਦਰ ਸਿੰਘ ਚਾਹਲ ਤੇ ਗੁਰਬਿੰਦਰ ਸਿੰਘ ਸਸਕੌਰ। 27-08-2026
ਰੂਪਨਗਰ, 26 ਅਗਸਤ (ਯਸ਼ਵੰਤ ਬੱਸੀ)- ਗੋਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਨੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਵਲੋਂ ਜਾਰੀ ਬਿਆਨ ਵਿਚ ਦੱਸਿਆ ਹੈ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਵਿਕਾਸ ਨੂੰ ਲੈ ਕੇ ਕੀਤਾ ਜਾਂਦਾ ਪ੍ਰਚਾਰ ਅਸਲ ਸੱਚਾਈ ਤੋਂ ਕੋਹਾਂ ਦੂਰ ਹੈ। ਉਨ੍ਹਾਂ ਦੱਸਿਆ ਕਿ ਰੋਪੜ ਜ਼ਿਲ੍ਹੇ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ 10 ਅਸਾਮੀਆਂ ਪਿਛਲੇ 4 ਸਾਲਾਂ ਤੋਂ ਖਾਲੀ ਚਲੀਆਂ ਆ ਰਹੀਆਂ ਹਨ। ਪਿਛਲੇ 4 ਸਾਲਾਂ ਤੋਂ ਇਹ ਅਸਾਮੀਆਂ ਖਾਲੀ ਹੋਣ ਕਾਰਨ ਜ਼ਿਲ੍ਹਾ ਰੋਪੜ ਦੇ 550 ਪ੍ਰਾਇਮਰੀ ਅਤੇ 250 ਅੱਪਰ ਪ੍ਰਾਇਮਰੀ ਸਕੂਲਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਵਿਭਾਗ ਦੀ ਨਿਕਾਮੀ ਇਹ ਹੈ ਕਿ ਜਥੇਬੰਦੀ ਦੇ ਸੰਘਰਸ਼ ਨਾਲ ਬੀ. ਪੀ. ਈ. ਓ. ਅਸਾਮੀ ਦਾ ਸਟੇਟ ਤੋਂ ਜ਼ਿਲ੍ਹਾ ਕਾਡਰ ਬਣਿਆ 8 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ, ਪਰ ਅਜੇੇ ਤੱਕ ਵੀ ਡੀ. ਐਸ. ਈ. ਦਫ਼ਤਰ ਦੇ 4 ਵਾਰ ਪਤਰ ਜਾਰੀ ਕਰਨ ਤੋਂ ਬਾਅਦ ਵੀ ਪਰਨਾਲਾ ਉੱਥੇ ਦਾ ਉੱਥੇ ਹੀ ਹੈ। ਸਿੱਖਿਆ ਵਿਭਾਗ ਦੀ ਅਫਸਰਸ਼ਾਹੀ ਬੀ. ਪੀ. ਈ. ਓ. ਅਤੇ ਸੈਂਟਰ ਹੈੱਡ ਟੀਚਰਾਂ ਦੀ ਤਰੱਕੀ ਲਈ ਸੁਹਿਰਦ ਨਹੀਂ ਹੈ। ਜਿੱਥੇ ਪੰਜਾਬ ਦੀਆਂ ਬੀ. ਪੀ. ਈ. ਓ. ਦੀਆਂ ਕੁੱਲ੍ਹ 228 ਵਿੱਚੋਂ 107 ਅਸਾਮੀਆਂ ਖਾਲੀ ਹਨ, ਉੱਥੇ ਸਿੱਖਿਆ ਮੰਤਰੀ ਦੇ ਆਪਣੇ ਜ਼ਿਲ੍ਹੇ ਵਿਚ ਵੀ ਬੀ. ਪੀ. ਈ. ਓ. ਦੀਆਂ ਸਾਰੀਆਂ 10 ਅਸਾਮੀਆਂ ਖਾਲੀ ਹਨ। ਗੋਰਮਿੰਟ ਟੀਚਰ ਯੂਨੀਅਨ ਰੂਪਨਗਰ ਦੇ ਆਗੂਆਂ ਨੇ ਦੱਸਿਆ ਕਿ ਬੀ. ਪੀ. ਈ. ਓ. ਦੀਆਂ ਅਸਾਮੀਆਂ ਤੇ ਤਰੱਕੀਆਂ ਨਾ ਹੋਣ ਕਾਰਨ ਸੈਂਟਰ ਹੈਡ ਟੀਚਰਾਂ ਅਤੇ ਹੈੱਡ ਟੀਚਰਾਂ ਦੀ ਤਰੱਕੀ ਵੀ ਰੁਕੀ ਹੋਈ ਹੈ। ਉਨ੍ਹਾਂ ਵਿਭਾਗ ਤੋਂ ਹੈੱਡ ਟੀਚਰਾਂ, ਸੈਂਟਰ ਹੈੱਡ ਟੀਚਰਾਂ, ਬਲਾਕ ਪ੍ਰਾਮਿੲਰੀ ਸਿੱਖਿਆ ਅਫ਼ਸਰਾਂ ਦੀਆਂ ਤਰੱਕੀਆਂ ਤੁਰੰਤ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਸ੍ਰੀ ਕਾਹਨਪੁਰ ਖੂਹੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ’ਚ ਤੀਜਾ ਸਥਾਨ ਕੀਤਾ ਹਾਸਿ... ਅਗਲੀ ਖ਼ਬਰ ਨਗਰ ਕੌਂਸਲ ਮੋਰਿੰਡਾ ਦੀ ਪ੍ਰਧਾਨਗੀ ਨੂੰ ਲੈ ਕੇ ਰੇੜਕਾ ਜਾਰੀ, ਪੈਣ ਲੱਗੀਆਂ ਲੰਮੀਆਂ ਤਰੀਕਾਂ
Ad Position 24